Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਸਰਕਾਰੀ ਮਿਡਲ ਸਮਾਰਟ ਸਕੂਲ ਉਹੜਪੁਰ ਵਿੱਖੇ “ਮਾਨਵ ਸੇਵਾ ਸਕੰਲਪ ਦਿਵਸ” ਮਨਾਇਆ 

ਸਰਕਾਰੀ ਮਿਡਲ ਸਮਾਰਟ ਸਕੂਲ ਉਹੜਪੁਰ ਵਿੱਖੇ “ਮਾਨਵ ਸੇਵਾ ਸਕੰਲਪ ਦਿਵਸ” ਮਨਾਇਆ 

ਟਾਂਡਾ / ਦਸੂਹਾ (ਚੌਧਰੀ) 

ਸਰਕਾਰੀ ਮਿਡਲ ਸਮਾਰਟ ਸਕੂਲ ਉਹੜਪੁਰ ਵਿੱਖੇ “ਮਾਨਵ ਸੇਵਾ ਸਕੰਲਪ ਦਿਵਸ” ਮਨਾਇਆ 

20 ਸਤੰਬਰ :  ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ ਆਈਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫਸਰ (ਸ) ਹੁਸ਼ਿਆਰਪੁਰ ਸਰਦਾਰ ਗੁਰਸ਼ਰਨ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ  ਧੀਰਜ ਵਸ਼ਿਸ਼ਟ, ਸਕੂਲ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸੈਂਲਿੰਦਰ ਠਾਕੁਰ, ਬੀ.ਐਨ.ਓ.ਟਾਂਡਾ-1 ਪ੍ਰਿੰਸੀਪਲ ਰਜੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਭਾਈ ਘਨੱਈਆ ਜੀ ਦੀ ਬਰਸੀ ਨੂੰ ਸਮਰਪਿਤ “ਮਾਨਵ ਸੇਵਾ ਸੰਕਲਪ ਦਿਵਸ “ਅੱਜ ਮਿਤੀ 20-09-2022 ਨੂੰ ਸਰਕਾਰੀ ਮਿਡਲ ਸਮਾਰਟ ਸਕੂਲ ਉਹੜਪੁਰ ਵਿਖੇ ਸਕੂਲ ਮੁੱਖੀ ਸਰਦਾਰ ਹਰਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਹੁਤ ਸ਼ਰਧਾਪੂਰਵਕ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਸਮਾਜ ਸੇਵਕ ਤੇ ਮਾਨਵ ਸੇਵਾ ਨੂੰ ਸਮਰਪਿਤ ਡਾ: ਕੇਵਲ ਸਿੰਘ ਤੇ ਨੇਤਰਦਾਨ ਜਾਗਰੂਕਤਾ ਲਹਿਰ ਨੂੰ ਸਮਰਪਿਤ ਸ: ਬਰਿੰਦਰ ਸਿੰਘ ਮਸੀਤੀ ਨੇ ਕੀਤੀ।ਡਾ: ਕੇਵਲ ਸਿੰਘ ਨੇ ਅੱਖਾਂ ਦੀ ਬਣਤਰ,ਸਾਂਭ-ਸੰਭਾਲ, ਨੇਤਰਦਾਨ ਲਈ ਜਾਗਰੂਕਤਾ,ਖੂਨਦਾਨ ਦੀ ਮਹੱਤਤਾ ਤੇ ਨਸ਼ਿਆਂ ਤੋਂ ਬਚਾਅ ਲਈ ਬੜੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਸ: ਬਰਿੰਦਰ ਸਿੰਘ ਮਸੀਤੀ ਨੇ ਨੇਤਰਦਾਨ ਦੀ ਮਹੱਤਤਾ ਤੇ ਵੱਧ ਤੋਂ ਵੱਧ ਨੇਤਰਦਾਨ ਲਈ ਸਾਰਿਆਂ ਨੂੰ ਪ੍ਰੇਰਿਤ ਕੀਤਾ।ਇਸ ਸਮਾਗਮ ਵਿੱਚ ਹੀ ਸਕੂਲ ਦੇ ਬਲਾਕ ਵਿੱਚ ਪੇਂਟਿੰਗ ਤੇ ਲੇਖ ਰਚਨਾ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਅਤੇ ਅਗਸਤ ਮਹੀਨੇ ਦੀ ਪ੍ਰੀਖਿਆ ਵਿੱਚ ਪਹਿਲੇ, ਦੂਜੇ ਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਮੁੱਖ ਮਹਿਮਾਨ ਨੇ ਸਨਮਾਨਿਤ ਕੀਤਾ।ਸਕੂਲ ਸਟਾਫ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਨੂੰ ਮਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਕੂਲ ਮੁੱਖੀ ਸਰਦਾਰ ਹਰਮਿੰਦਰ ਸਿੰਘ ਬੀ .ਐੱਮ. ਪੰਜਾਬੀ, ਸਤੀਸ਼ ਕੁਮਾਰ ਹਿੰਦੀ ਮਾਸਟਰ, ਸ: ਕੁਲਵਿੰਦਰ ਸਿੰਘ ਸਾਇੰਸ ਮਾਸਟਰ,ਮੈਡਮ ਜੋਤੀ ਸੈਣੀ ਸ.ਸ.ਮਿਸਟ੍ਰੈਸ, ਸ: ਨਵਦੀਪ ਸਿੰਘ ਕੰਪਿਊਟਰ ਫੈਕਲਟੀ ਤੇ ਸਕੂਲ ਦੇ ਸਮੂਹ ਵਿਦਿਆਰਥੀ ਹਾਜ਼ਰ ਸਨ ।

error: copy content is like crime its probhihated