Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਮਨਹੋਤਾ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਮਾਰੀਆਂ ਮੱਲਾਂ

ਮਨਹੋਤਾ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਮਾਰੀਆਂ ਮੱਲਾਂ

ਗੜ੍ਹਦੀਵਾਲਾ (ਚੌਧਰੀ) 

: ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿੱਚ ਬਲਾਕ ਭੂੰਗਾ 2 ਦੇ ਸਕੂਲਾ ਦੀ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸਾਇੰਸ ਵਿਸੇ ਦੀ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਬਲਾਕ ਦੇ ਅਲੱਗ ਅਲੱਗ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਸਾਇੰਸ ਪ੍ਰਦਰਸ਼ਨੀ ਵਿੱਚ ਹਿੱਸਾ ਲਿਆ। ਇਸ ਪ੍ਰਦਰਸ਼ਨੀ ਵਿੱਚ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਪੁਨੀਤ ਕੁਮਾਰ ਅਤੇ ਸਿਮਰਨਜੀਤ ਸਿੰਘ ਨੇ ਬਲਾਕ ਭੂੰਗਾ 2 ਵਿੱਚੋਂ ਦੂਜਾ ਸਥਾਨ ਸਥਾਨ ਪ੍ਰਾਪਤ ਕੀਤਾ। ਅੱਜ ਸਕੂਲ ਵਿੱਚ ਸਵੇਰ ਦੀ ਸਭਾ ਵਿੱਚ ਪ੍ਰਿੰਸੀਪਲ ਸਰਜੀਵਨ ਕੁਮਾਰ ਅਤੇ ਸਮੂਹ ਸਟਾਫ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਜਿੱਤ ਦਾ ਸਿਹਰਾ ਇਨ੍ਹਾਂ ਦੇ ਕਲਾਸ ਅਧਿਆਪਕ ਖੁਸ਼ਵੰਤ ਸਿੰਘ , ਗਾਈਡ ਅਧਿਆਪਕ ਅਨਿਲ ਕੁਮਾਰ,ਸੰਜੀਵ ਕੁਮਾਰ ਅਤੇ ਲੈਕਚਰਾਰ ਗੁਰਪ੍ਰੀਤ ਸਿੰਘ ਨੂੰ ਜਾਂਦਾ ਹੈ ਜਿਹਨਾਂ ਦੀ ਅਣਥੱਕ ਮਿਹਨਤ ਸਦਕਾ ਹਰ ਸਾਲ ਮਨਹੋਤਾ ਸਕੂਲ ਦੇ ਵਿਦਿਆਰਥੀ ਮੱਲਾਂ ਮਾਰਦੇ ਹਨ। ਇਸ ਮੌਕੇ ਤੇ ਲੈਕਚਰਾਰ ਜਰਨੈਲ ਸਿੰਘ, ਲੈਕਚਰਾਰ ਸੁਰਿੰਦਰ ਸਿੰਘ, ਲੈਕਚਰਾਰ ਕੁਲਦੀਪ ਸਿੰਘ, ਲੈਕਚਰਾਰ ਸੁਭਾਸ਼ ਚੰਦਰ, ਲੈਕਚਰਾਰ ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ, ਖੁਸ਼ਵੰਤ ਸਿੰਘ, ਅਨਿਲ ਕੁਮਾਰ, ਸੰਜੀਵ ਭਾਟੀਆ, ਨਿਰਮਲਜੀਤ ਸੌਖਲਾ, ਰਣਵੀਰ ਸਿੰਘ, ਸਤਵਿੰਦਰ ਸਿੰਘ, ਜਸਵੀਰ ਸਿੰਘ, ਅਜੇ ਕੁਮਾਰ,ਮਨੋਜ਼ ਕੁਮਾਰੀ, ਵਰਿੰਦਰ ਕੌਰ, ਅਨੂਪਮ ਦੇਵੀ, ਮਨਜੋਤ ਕੌਰ, ਰੀਨਾ ਕੁਮਾਰੀ, ਨਵਨੀਤ ਕੌਰ, ਸੁਜੇਤਾ ਬਾਲੀ, ਨਵਜੋਤ ਕੌਰ, ਜਤਿੰਦਰ ਕੌਰ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated