Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
You are currently viewing *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ*

*ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ*

ਗੜ੍ਹਦੀਵਾਲਾ, 7 ਅਗਸਤ (ਚੌਧਰੀ )

: ਪਿੰਡ ਮੱਲੀਆਂ ਦੇ ਇਕ ਨੌਜਵਾਨ ਦੀ ਮਣੀਮਹੇਸ਼ ਜਾਂਦੇ ਸਮੇਂ ਉਸ ਦੀ ਥਾਰ ਗੱਡੀ ‘ਤੇ ਪਹਾੜੀ ਤੋਂ ਪੱਥਰ ਡਿੱਗਣ ਕਾਰਨ ਮੌਕੇ ‘ਤੇ ਹੀ ਮੌ+ਤ ਹੋ ਗਈ। ਮ੍ਰਿਤਕ ਦੀ ਪਛਾਣ ਮੱਖਣ ਸਿੰਘ (40) ਪੁੱਤਰ ਸਰਵਣ ਸਿੰਘ ਨਿਵਾਸੀ ਪਿੰਡ ਮੱਲੀਆਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮੱਖਣ ਸਿੰਘ ਬੀਤੇ ਦਿਨੀਂ ਚੰਬਾ ਦੇ ਵਪਾਰੀਆਂ ਨਾਲ ਮਣੀਮਹੇਸ਼ ਦੀ ਯਾਤਰਾ ‘ਤੇ ਗਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਨ੍ਹਾਂ ਦੀ ਗੱਡੀ ਚੰਬਾ ਜ਼ਿਲੇ ਦੇ ਮੇਹਲਾ ਇਲਾਕੇ ਦੇ ਬਕਾਨੀ ਪੁਲ ‘ਤੇ ਪਹੁੰਚੀ ਤਾਂ ਪਹਾੜੀ ਤੋਂ ਇਕ ਵੱਡਾ ਪੱਥਰ ਗੱਡੀ ‘ਤੇ ਆ ਡਿੱਗਿਆ। ਹਾਦਸੇ ਦੌਰਾਨ ਗੱਡੀ ‘ਚ ਸਵਾਰ ਮੱਖਣ ਸਿੰਘ ਦੇ ਸਿਰ ‘ਤੇ ਡੂੰਘੀ ਸੱਟ ਲੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌ+ਤ ਹੋ ਗਈ, ਜਦੋਂਕਿ ਗੱਡੀ ‘ਚ ਸਵਾਰ 4 ਹੋਰ ਵਿਅਕਤੀ ਵਾਲ-ਵਾਲ ਬਚ ਗਏ। ਮੱਖਣ ਸਿੰਘ ਦਾ ਮ੍ਰਿਤਕ ਸਰੀਰ ਅੱਜ ਉਨ੍ਹਾਂ ਦੇ ਪਿੰਡ ਮੱਲੀਆਂ ਵਿਖੇ ਲਿਆਂਦਾ ਗਿਆ, ਜਿੱਥੇ ਕਿ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।