Prime Punjab Times

Latest news
FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ... ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ
ADVERTISEMENT
You are currently viewing *ਮਨਜੀਤ ਸਿੰਘ ਦਸੂਹਾ ਨੂੰ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੇ ਪਾਰਟੀ ਵਰਕਰਾਂ ਵੱਲੋਂ ਭਰਵਾਂ ਸਨਮਾਨ*

*ਮਨਜੀਤ ਸਿੰਘ ਦਸੂਹਾ ਨੂੰ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੇ ਪਾਰਟੀ ਵਰਕਰਾਂ ਵੱਲੋਂ ਭਰਵਾਂ ਸਨਮਾਨ*

*ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਤੇ ਪੰਜਾਬ ਲੋਕ ਕਾਂਗਰਸ ਲਹਿਰਾਏਗੀ ਜਿੱਤ ਦਾ ਝੰਡਾ : ਢੱਟ*

ਗੜ੍ਹਦੀਵਾਲਾ 22 ਜਨਵਰੀ (ਚੌਧਰੀ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ,ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਮਨਜੀਤ ਸਿੰਘ ਦਸੂਹਾ ਦੀ ਹਲਕਾ ਟਾਂਡਾ ਤੋਂ ਟਿਕਟ ਦਾ ਐਲਾਨ ਕਰਦਿਆਂ ਹੀ ਦਸੂਹਾ ਦਾ ਸਨਮਾਨ ਕਰਨ ਵਾਲਿਆਂ ਦਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਤਾਂਤਾ ਲੱਗ ਗਿਆ। ਏਸੇ ਹੀ ਕੜੀ ਦੇ ਚਲਦਿਆਂ ਮਨਜੀਤ ਦਸੂਹਾ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਦੀ ਅਗਵਾਈ ਹੇਠ ਭਰਵਾਂ ਸਨਮਾਨ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਪਾਰਟੀ ਨੇ ਟਿਕਟ ਦੇ ਕੇ ਜੋ ਜ਼ਿੰਮੇਵਾਰੀ ਸੌਂਪੀ ਹੈ ਉਸਤੇ ਪੂਰੀ ਤਰ੍ਹਾ ਖਰਾ ਉਤਰਿਆ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਦਾ ਜੱਦੀ ਪਿੰਡ ਤਲਵੰਡੀ ਸੱਲਾਂ ਹੈ, ਜੇਕਰ ਕਿਸੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਹਨਾਂ ਨੂੰ ਉਹਨਾਂ ਦੇ ਮੁੱਖ ਦਫਤਰ ਟਾਂਡਾ ਤੇ ਗੜ੍ਹਦੀਵਾਲ ਵਿਖੇ ਮਿਲ ਸਕਦਾ ਹੈ ਕਿਉਕਿ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਾਉਣਾ ਹੀ ਉਹਨਾਂ ਦਾ ਪਹਿਲਾ ਫ਼ਰਜ਼ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਪਜਾ ਤੇ ਪੰਜਾਬ ਲੋਕ ਕਾਂਗਰਸ ਪੰਜਾਬ ਵਿੱਚ ਲੋਕਾਂ ਦੇ ਸਹਿਯੋਗ ਨਾਲ ਵੱਡੀ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ ਤੇ ਪੰਜਾਬ ਦਾ ਵਿਕਾਸ ਕਰੇਗੀ। ਇਸ ਮੌਕੇ ਜ਼ਿਲਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਨੇ ਕਿਹਾ ਕਿ ਅੱਜ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਹਰ ਵਰਗ ਪੂਰੀ ਤਰਾ ਜਾਣੂ ਹੈ ਇਸ ਲਈ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਬਾਕੀ ਪਾਰਟੀਆਂ ਦੇ ਸਹਿਯੋਗ ਨਾਲ ਜਿੱਤ ਦਾ ਝੰਡਾ ਲਹਿਰਾਵੇਗਾ। ਇਸ ਮੌਕੇ ਅਨਿਲ ਗੋਰਾ, ਰਾਜਨ ਸੌਂਧੀ, ਸੰਦੀਪ ਖੰਨਾ, ਚਰਨਜੀਤ ਸਿੰਘ, ਅਮਨਦੀਪ ਸਿੰਘ, ਜਸਵਿੰਦਰ ਕੌਰ, ਬਿਮਲ ਭੱਲਾ, ਸ਼ਾਮ ਲਾਲ, ਬੌਬੀ ਰਾਜਪੁਰ, ਕਮਲਜੀਤ ਜੈਨ,ਪ੍ਰੇਮ ਪਡਵਾਲ, ਰਾਜੀਵ ਖੰਨਾ, ਆਦਰਸ਼ ਸ਼ਰਮਾ, ਦੀਪਕ ਸੇਠੀ, ਅਮਿਤ ਜੈਨ, ਸੁਰਿੰਦਰ ਜਾਜਾ, ਸੁਰਜੀਤਲਾਲ ਪਾਲ, ਸੁਖਵਿੰਦਰ ਸਿੰਘ ਮੂਨਕ, ਲਖਵੀਰ ਖਾਲਸਾ, ਪ੍ਰਭਜੀਤ ਸਿੰਘ ਦਸੂਹਾ, ਬਾਬਾ ਰਜਿੰਦਰ ਸਿੰਘ ਖੁੱਡਾ, ਗੁਰਦੇਵ ਸਿੰਘ ਜੀਆ ਨੱਥਾ, ਰਤਨ ਸਿੰਘ ਖੋਖਰ, ਸਾਬੀ ਦਾਤਾ, ਰਣਜੀਤ ਸਿੰਘ ਢਡਿਆਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

error: copy content is like crime its probhihated