Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਦੇ ਹੁਨਰ ਦੀ ਕੀਤੀ ਸ਼ਲਾਂਘਾ  – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਦੇ ਹੁਨਰ ਦੀ ਕੀਤੀ ਸ਼ਲਾਂਘਾ  – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 18 ਦਸੰਬਰ (ਚੌਧਰੀ)

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਹੱਥ ਨਾਲ ਤਿਆਰ ਕੀਤੇ ਗਏ ਵੱਖ ਵੱਖ ਕਿਸਮ ਦੇ ਸਮਾਨ ਜਿਵੇਂ ਕਿ ਚਾਦਰਾਂ ਤੇ ਕਢਾਈ, ਦੁਪੱਟਿਆਂ ਤੇ ਕਢਾਈ, ਬੈਗ, ਘਰ ਦਾ ਸਜਾਵਟੀ ਸਮਾਨ, ਡਿਜ਼ਾਈਨਰ ਡਰੈੱਸਾਂ, ਕੂਸ਼ਨ ਆਦਿ ਦੀ ਸ਼ਲਾਂਘਾ ਕਰਦੇ ਹੋਏ ਮਹਿਲਾ ਸ਼ਸ਼ਕਤੀਕਰਨ ਦੀ ਗੱਲ ਕਰਦਿਆਂ ਕਿਹਾ ਕਿ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ ਨਾਲ ਆਪਣੇ ਹੁਨਰ ਨੂੰ ਵੀ ਵਧਾਉਣਾ ਚਾਹੀਦਾ ਹੈ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀ ਆਪਣਾ ਵਧੀਆ ਮੁਕਾਮ ਹਾਸਲ ਸਕਣ। ਉਹਨਾ ਨੇ ਖਾਸ ਤੌਰ ਤੇ ਫੈਸ਼ਨ ਡਿਜ਼ਾਇਨਿੰਗ ਦੀਆਂ ਵਿਦਿਆਰਥਣਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਲਈ ਰੋਜ਼ਗਾਰ ਦੇ ਬਹੁਤ ਸਾਰੇ ਵਧੀਆ ਮੌਕੇ ਹਨ ਅਤੇ ਇਹਨਾਂ ਰੋਜ਼ਗਾਰ ਦੇ ਮੌਕਿਆਂ ਨੂੰ ਹਾਸਲ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਵਧੀਆ ਭਵਿੱਖ ਬਣਾ ਕੇ ਇਤਿਹਾਸ ਰਚ ਸਕਦੀਆਂ ਹਨ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਭਾਗਾਂ ਦੇ ਹੈਡ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਉਣ ਵਾਲੇ ਸਮੇਂ ਵਿੱਚ ਵਿਦਿਆਰਥਣਾਂ ਦੇ ਹੱਥੀਂ ਤਿਆਰ ਕੀਤੇ ਸਮਾਨ ਦੀ ਕਾਲਜ ਵਿਖੇ ਪ੍ਰਦਰਸ਼ਨੀ ਲਗਾਉਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ :ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਵਿਦਿਆਰਥੀਆਂ ਦੇ ਨਾਲ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਫੈਕਲਟੀ ਮੈਂਬਰ।