Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing *ਮਾਨ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਕੇ ਹਰੇਕ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ ਹੈ : ਸਤਨਾਮ ਸਿੰਘ ਜਲਵਾਹਾ*

*ਮਾਨ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਕੇ ਹਰੇਕ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ ਹੈ : ਸਤਨਾਮ ਸਿੰਘ ਜਲਵਾਹਾ*

*ਮਾਨ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਕੇ ਹਰੇਕ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ ਹੈ : ਸਤਨਾਮ ਸਿੰਘ ਜਲਵਾਹਾ*

ਨਵਾਂਸ਼ਹਿ (ਜਤਿੰਦਰ ਪਾਲ ਸਿੰਘ ਕਲੇਰ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨਸ਼ਾ ਮੁਕਤ ਪੰਜਾਬ ਅਭਿਆਨ ਤਹਿਤ ਜਾਡਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ।ਇਸ ਜਾਗਰੂਕਤਾ ਕੈਂਪ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਬਤੌਰ ਮੁੱਖ ਮਹਿਮਾਨ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਪਾਰਟੀ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ ਗਈ। ਨਸ਼ਾ ਮੁਕਤ ਪੰਜਾਬ ਅਭਿਆਨ ਦੇ ਜ਼ਿਲ੍ਹਾ ਇੰਚਾਰਜ ਸ ਗੁਰਪ੍ਰਸਾਦ ਸਿੰਘ ਜੀ ਅਤੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸ੍ਰੀ ਪ੍ਰਵੀਨ ਕੁਮਾਰ ਜੀ ਅਤੇ ਲੈਕਚਰਾਰ ਸੁਰਜੀਤ ਸਿੰਘ ਮਝੂਰ ਜੀ ਦੀ ਦੇਖਰੇਖ ਹੇਠ ਇਹ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਸਤਨਾਮ ਸਿੰਘ ਜਲਵਾਹਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸਾਰੇ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਕੇ ਅੱਜ ਪੰਜਾਬ ਲੈਵਲ ਉਤੇ ਪਹੁੰਚੇ ਹਾਂ ਇਸ ਲਈ ਤੁਸੀਂ ਸਾਰੇ ਵਿਦਿਆਰਥੀ ਵੀ ਸਾਡਾ ਆਉਣ ਵਾਲਾ ਭਵਿੱਖ ਹੋ ਅਤੇ ਤੁਹਾਡੇ ਵਿੱਚੋਂ ਕੱਲ ਨੂੰ ਐਮਐਲਏ ਐਮਪੀ,ਪੰਚ ਅਤੇ ਸਰਪੰਚ ਚੁਣੇ ਜਾਣੇ ਹਨ,ਇਸ ਲਈ ਆਪਣੇ ਜੀਵਨ ਨੂੰ ਅਗਰ ਤੁਸੀਂ ਨਸ਼ਿਆਂ ਤੋਂ ਬਚਾਉਣ ਵਿੱਚ ਸਫ਼ਲ ਰਹੇ ਤਾਂ ਯਾਦ ਰੱਖਿਓ ਤੁਹਾਨੂੰ ਜ਼ਿੰਦਗੀ ਵਿਚ ਕਦੀਂ ਕਿਸੇ ਚੀਜ਼ ਦੀ ਕਮੀਂ ਨਹੀਂ ਰਹੇਂਗੀ। ਜੇਕਰ ਤੁਸੀਂ ਚੰਦ ਘੰਟਿਆਂ ਦੀ ਆਜ਼ਾਦੀ ਲਈ ਇਹ ਨਸ਼ਿਆਂ ਵਾਲਾ ਰਸਤਾ ਅਪਣਾਇਆ ਤਾਂ ਪੂਰੀ ਜ਼ਿੰਦਗੀ ਤੁਸੀਂ ਖੁਦ ਨਰਕ ਬਣਾ ਲਵੋਗੇ। ਨਸ਼ੇੜੀ ਵਿਅਕਤੀ ਆਪਣੇ ਨਸ਼ੇ ਦੀ ਲੱਤ ਪੂਰੀ ਕਰਨ ਲਈ ਪਹਿਲਾਂ ਆਪਣੇ ਘਰ ਦੇ ਮੈਂਬਰਾਂ ਦਾ ਦਿਲ ਦੁੱਖੀ ਕਰਦਾ ਹੈ ਫਿਰ ਉਹ ਖੁਦ ਸਾਰੀ ਜ਼ਿੰਦਗੀ ਦੁੱਖੀ ਹੁੰਦਾ ਹੈ। ਨਸ਼ੇੜੀ ਵਿਅਕਤੀ ਦੀ ਸਮਾਜ ਵਿੱਚ ਵੀ ਕੋਈ ਕਦਰ ਨਹੀਂ ਰਹਿੰਦੀ ਅਤੇ ਨਸ਼ੇੜੀ ਵਿਅਕਤੀ ਦੇ ਪੱਲੇ ਨਸ਼ੇ ਤੋਂ ਸਿਵਾਏ ਹੋਰ ਕੁਝ ਨਹੀਂ ਰਹਿੰਦਾ। ਨਸ਼ੇੜੀ ਵਿਅਕਤੀ ਆਪਣੇ ਮਾਂ ਬਾਪ ਭੈਣ ਭਰਾ ਰਿਸ਼ਤੇਦਾਰ ਸਭ ਤੋਂ ਦੂਰੀ ਬਣਾ ਲੈਂਦਾ ਹੈ ਅਤੇ ਨਸ਼ੇ ਦੀ ਦਲਦਲ ਵਿੱਚ ਉਹ ਆਪਣੀ ਸਾਰੀ ਜ਼ਿੰਦਗੀ ਤਬਾਹ ਕਰ ਲੈਂਦਾ ਹੈ। ਜਲਵਾਹਾ ਨੇ ਨੌਜਵਾਨ ਵਿਦਿਆਰਥੀਆ ਨੂੰ ਮਾਨ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਵਿੱਚ ਕੀਤੇ ਜਾ ਰਹੇ ਇਤਿਹਾਸਕ ਬਦਲਾਅ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸਕੂਲ ਪ੍ਰਿੰਸੀਪਲ ਮੈਡਮ ਡਾ ਬਲਜੀਤ ਕੌਰ ਵੱਲੋਂ ਸਤਨਾਮ ਸਿੰਘ ਜਲਵਾਹਾ ਨੂੰ ਸਕੂਲ ਵਿੱਚ ਆਉਣ ਉਤੇ ਸਨਮਾਨ ਚਿੰਨ੍ਹ ਭੇਂਟ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਸ਼ਾ ਮੁਕਤ ਪੰਜਾਬ ਅਭਿਆਨ ਦੇ ਜ਼ਿਲ੍ਹਾ ਇੰਚਾਰਜ ਸ ਗੁਰਪ੍ਰਸਾਦ ਸਿੰਘ ਨੇ ਵੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਨੂੰ ਸਭਨੂੰ ਇਕੱਠੇ ਹੋਕੇ ਇਸ ਕੌਹੜ ਨੂੰ ਖ਼ਤਮ ਕਰਨ ਲਈ ਉਪਰਾਲਾ ਕਰਨਾ ਹੋਵੇਗਾ ਤਾਂ ਹੀ ਇਹ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਿਆ ਜਾ ਸਕਦਾ ਹੈ, ਜਿਥੇ ਪੰਜਾਬ ਸਰਕਾਰ ਇਹ ਜਾਗਰੂਕਤਾ ਕੈਂਪ ਲਗਾਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਪਰਾਲਾ ਕਰ ਰਹੀ ਹੈ ਉਥੇ ਹੀ ਨਸ਼ਿਆਂ ਵਿਚ ਫਸੇ ਵਿਅਕਤੀ ਦਾ ਇਲਾਜ ਵੀ ਫਰੀ ਕੀਤਾ ਜਾ ਰਿਹਾ ਹੈ, ਇਸ ਮੌਕੇ ਪ੍ਰਿੰਸੀਪਲ ਮੈਡਮ ਡਾ ਬਲਜੀਤ ਕੌਰ ਨੇ ਅਤੇ ਸੁਰਜੀਤ ਸਿੰਘ ਮਝੂਰ ਨੇ ਬੱਚਿਆਂ ਨੂੰ ਧਰਤੀ ਹਵਾ ਅਤੇ ਪਾਣੀ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਠੋਸ ਉਪਰਾਲੇ ਕਰਨ ਦੀ ਅਪੀਲ ਕੀਤੀ, ਟ੍ਰੈਫਿਕ ਇੰਚਾਰਜ ਸ੍ਰੀ ਪ੍ਰਵੀਨ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀਡਸ਼ ਅਪੀਲ ਕੀਤੀ। ਇਸ ਮੌਕੇ ਮਨਦੀਪ ਸਿੰਘ ਅਟਵਾਲ, ਕੁਲਵੰਤ ਸਿੰਘ ਰਕਾਸਣ, ਸੁਰਿੰਦਰ ਸਿੰਘ ਸੰਘਾ ਆਦਿ ਸਾਥੀਆਂ ਨੇ ਵੀ ਸੰਬੋਧਨ ਕੀਤਾ ਅਤੇ ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।