Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਹਲਕਾ ਟਾਂਡਾ ਚ ਅਕਾਲੀ ਦਲ ਸੰਯੁਕਤ ਨੂੰ ਝਟਕਾ ਅੰਬਾਲਾ ਜੱਟਾਂ ਤੋਂ ਸਿਮਰਨਜੀਤ ਅਟਵਾਲ ਸਮੇਤ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ  (ਬ) ਚ ਹੋਏ ਸ਼ਾਮਲ

ਹਲਕਾ ਟਾਂਡਾ ਚ ਅਕਾਲੀ ਦਲ ਸੰਯੁਕਤ ਨੂੰ ਝਟਕਾ ਅੰਬਾਲਾ ਜੱਟਾਂ ਤੋਂ ਸਿਮਰਨਜੀਤ ਅਟਵਾਲ ਸਮੇਤ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ਚ ਹੋਏ ਸ਼ਾਮਲ

ਹਲਕਾ ਟਾਂਡਾ ਚ ਲਖਵਿੰਦਰ ਲੱਖੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ : ਅਟਵਾਲ

ਗੜ੍ਹਦੀਵਾਲਾ :-(ਯੋਗੇਸ਼ ਗੁਪਤਾ,ਚੌਧਰੀ) ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਵਿੱਚ ਅਕਾਲੀ ਦਲ ਸੰਯੁਕਤ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਕੁਝ ਸਮਾਂ ਪਹਿਲਾਂ ਹੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋਏ ਸਿਮਰਜੀਤ ਸਿੰਘ ਅਟਵਾਲ, ਸੁਖਪਾਲ ਸਿੰਘ ਢੱਟ ,ਸੂਬੇਦਾਰ ਸੰਜੀਵ ਕੁਮਾਰ ਅਤੇ ਹੋਰ ਕਈ ਪਰਿਵਾਰ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋਏ। ਉਕਤ ਆਗੂਆਂ ਦੀ ਘਰ ਵਾਪਸੀ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਦੇ ਸਾਂਝੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਨੇ ਸਰੋਪਾ ਭੇਟ ਕਰਕੇ ਸਨਮਾਨ ਅਤੇ ਸਵਾਗਤ ਕੀਤਾ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਸ ਇਕਬਾਲ ਸਿੰਘ ਜੌਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਆਗੂਆਂ ਨੂੰ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਖੁਦ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਕਰਕੇ ਗਏ ਸਨ ਜਿਨ੍ਹਾਂ ਨੇ ਅੱਜ ਅਕਾਲੀ ਦਲ ਸੰਯੁਕਤ ਨੂੰ ਅਲਵਿਦਾ ਆਖਿਆ ਅਤੇ ਸਰਦਾਰ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਹੈ। ਇਸ ਮੌਕੇ ਤੇ ਉਮੀਦਵਾਰ ਸਰਦਾਰ ਲਖਵਿੰਦਰ ਸਿੰਘ ਲੱਖੀ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਪੂਰਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੋਕਪ੍ਰਿਯਤਾ ਨੂੰ ਦੇਖ ਕੇ ਸਭ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨਾਲ ਜੁੜ ਰਹੇ ਹਨ ਤੇ ਗੱਠਜੋੜ ਦਾ ਕਾਫਲਾ ਦਿਨੋਂ-ਦਿਨ ਵੱਡਾ ਹੁੰਦਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਹਲਕਾ ਉੜਮੁੜ ਟਾਂਡਾ ਵਿਚ ਕਾਂਗਰਸ, ਆਮ ਆਦਮੀ ਪਾਰਟੀ, ਅਤੇ ਅਕਾਲੀ ਦਲ ਸੰਯੁਕਤ ਦੇ ਹੋਰ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਵਿਚ ਸ਼ਾਮਲ ਹੋਣ ਲਈ ਤਿਆਰ ਬੈਠੇ ਹਨ, ਜਿਹੜੇ ਉਕਤ ਪਾਰਟੀਆਂ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ। ਇਸ ਮੌਕੇ ਤੇ ਉਨ੍ਹਾਂ ਨਾਲ ਇਕਬਾਲ ਸਿੰਘ ਜੌਹਲ, ਅਮਨਦੀਪ ਸਿੰਘ ਢੱਟ, ਮਨਵੀਰ ਸਿੰਘ , ਗੁਰਸ਼ਮਿੰਦਰ ਸਿੰਘ ਰੰਮੀ, ਡਾਕਟਰ ਬਲਵਿੰਦਰ ਸਿੰਘ ਮਰਵਾਹਾ, ਬਿੱਟੂ ਜੌਹਲ, ਅਵਤਾਰ ਸਿੰਘ ਇਲਾਵਾ ਹੋਰ ਕਈ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਹਾਜਰ ਸਨ ।