Prime Punjab Times

Latest news
ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ ਪੁਲਿਸ ਦੀ ਵੱਡੀ ਕਾਰਵਾਈ,2 ਪਿਸਟਲ,ਜਿੰਦਾ ਰੌਂਦ,ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ; ਮੁੱਖ ਆਰੋਪੀ ਫਰਾਰ *ਚੋਰੀਸ਼ੁਦਾ 7 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ‘ਸ਼ਾਤਿਰ ਚੋਰ’ ਆਇਆ ਪੁਲਿਸ ਅੜਿੱਕੇ*  ਸਹਾਇਕ ਕਮਿਸ਼ਨਰ ਵੱਲੋਂ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਦੀਆਂ ਤਿਆਰੀਆਂ ਦਾ ਜਾਇਜ਼ਾ ਖ਼ਾਲਸਾ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਭਾਰਤੀ ਗਿਆਨ ਪ੍ਰਣਾਲੀ ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ
ADVERTISEMENT
You are currently viewing ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ 10 ਮਾਰਚ ਨੂੰ ਜ਼ਿਲ੍ਹੇ ’ਚ ਡਰਾਈ ਡੇਅ ਐਲਾਨਿਆ

ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ 10 ਮਾਰਚ ਨੂੰ ਜ਼ਿਲ੍ਹੇ ’ਚ ਡਰਾਈ ਡੇਅ ਐਲਾਨਿਆ

ਠੇਕਿਆਂ, ਪਬ, ਬਾਰ, ਬੀਅਰ ਬਾਰ, ਹਾਰਡ ਬਾਰ, ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਵਿੱਚ ਸ਼ਰਾਬ ਵੇਚਣ ਅਤੇ ਵਰਤੋਂ ’ਤੇ ਪਾਬੰਦੀ

ਨਵਾਂਸ਼ਹਿਰ, 8 ਮਾਰਚ(ਜਤਿੰਦਰ ਪਾਲ ਸਿੰਘ ਕਲੇਰ ) :ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡਰਾਈ ਡੇਅ ਘੋਸ਼ਿਤ ਕੀਤਾ ਹੈ।

ਪੰਜਾਬ ਆਬਕਾਰੀ ਐਕਟ ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਇਸ ਦਿਨ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਖੋਲ੍ਹਣ, ਵੇਚਣ ਅਤੇ ਸਟੋਰ ਕਰਨ ’ਤੇ ਪੂਰਣ ਪਾਬੰਦੀ ਲਗਾਈ ਹੈ।

ਇਸ ਤੋਂ ਇਲਾਵਾ ਡਰਾਈ ਡੇਅ ਦੇ ਹੁਕਮ ਜ਼ਿਲ੍ਹੇ ’ਚ ਸਥਿਤ ਸਮੂਹ ਪਬ, ਬਾਰ, ਬੀਅਰ ਬਾਰ, ਹਾਰਡ ਬਾਰ, ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਅਤੇ ਹੋਰ ਉਨ੍ਹਾਂ ਸਥਾਨਾਂ ਜਿੱਥੇ ਸ਼ਰਾਬ ਵੇਚਣ ਅਤੇ ਪਿਲਾਉਣ ਦੀ ਕਾਨੂੰਨੀ ਤੌਰ ’ਤੇ ਇਜ਼ਾਜ਼ਤ ਹੈ, ’ਤੇ ਵੀ ਲਾਗੂ ਹੋਣਗੇ

error: copy content is like crime its probhihated