Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ

ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ

ਬਟਾਲਾ/ਫਤਿਹਗੜ੍ਹ ਚੂੜੀਆਂ: (ਅਵਿਨਾਸ਼ ਸ਼ਰਮਾ)

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਆਗੂਆਂ ਨੇ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ

: ਪਿਛਲੇ ਦਿਨੀਂ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਘਣੀਕੇ ਬਾਂਗਰ ਦੇ ਵਸਨੀਕ ਅਤੇ ਪੰਜਾਬ ਪੁਲਿਸ ਦੇ ਬਹਾਦਰ ਏ ਐਸ ਆਈ ਸ. ਜੋਗਾ ਸਿੰਘ, ਜਿਨ੍ਹਾਂ ਦਾ ਸ਼ਰਾਰਤੀ ਅਨਸਰਾਂ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਬੀਜੇਪੀ ਆਗੂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।

ਇਸ ਮੌਕੇ ਬੀਜੇਪੀ ਆਗੂ ਡੇਰਾ ਬਾਬਾ ਨਾਨਕ ਵਿਜੇ ਸੋਨੀ, ਜ਼ਿਲ੍ਹਾ ਪ੍ਰਧਾਨ ਹੀਰਾਵਾਲੀਆ, ਰਵੀ ਕਰਨ ਸਿੰਘ ਕਾਹਲੋਂ ਅਤੇ ਸਮੁੱਚੀ ਟੀਮ ਵੱਲੋਂ ਸ਼ਹੀਦ ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ।

ਆਗੂਆਂ ਨੇ ਕਿਹਾ ਕਿ ਦੇਸ਼ ਅਤੇ ਸਮਾਜ ਦੀ ਸੇਵਾ ਕਰਦਿਆਂ ਸ਼ਹੀਦ ਹੋਏ ਸੁਰੱਖਿਆ ਕਰਮੀਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਬ ਇੰਸਪੈਕਟਰ ਜੋਗਾ ਸਿੰਘ ਨੇ ਆਪਣੀ ਡਿਊਟੀ ਦੌਰਾਨ ਜੋ ਬਹਾਦਰੀ, ਇਮਾਨਦਾਰੀ ਅਤੇ ਫਰਜ਼ ਪ੍ਰਤੀ ਸਮਰਪਣ ਦਿਖਾਇਆ, ਉਹ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਬਣੇਗਾ।

ਇਸ ਦੌਰਾਨ ਆਗੂਆਂ ਨੇ ਪਰਿਵਾਰ ਦਾ ਹਾਲ-ਚਾਲ ਜਾਣਿਆ ਅਤੇ ਇਸ ਦੁੱਖ ਦੀ ਘੜੀ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਆਪਣੇ ਨੂੰ ਗੁਆਉਣ ਦਾ ਦੁੱਖ ਬਹੁਤ ਵੱਡਾ ਹੁੰਦਾ ਹੈ ਅਤੇ ਪਾਰਟੀ ਅਤੇ ਸਮੁੱਚੀ ਟੀਮ ਇਸ ਔਖੇ ਸਮੇਂ ਦੌਰਾਨ ਪਰਿਵਾਰ ਦੇ ਨਾਲ ਖੜੀ ਹੈ।

ਮੌਕੇ ‘ਤੇ ਹਾਜ਼ਰ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਸ਼ਹੀਦ ਜੋਗਾ ਸਿੰਘ ਦੀ ਯਾਦ ਵਿੱਚ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ ਗਈ।