Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ

ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ

ਬਟਾਲਾ, 30 ਮਈ (ਅਵਿਨਾਸ਼ ਸ਼ਰਮਾ )

: ਐਸਐਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਅੱਜ ਬਟਾਲਾ ਪੁਲਿਸ ਦੇ ਸ਼ਹੀਦ ਏਐਸਆਈ ਜੋਗਾ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਏਐਸਆਈ ਜੋਗਾ ਸਿੰਘ ਨੇ ਪੰਜਾਬ ਪੁਲਿਸ ਦੀਆਂ ਉੱਚਤਮ ਪਰੰਪਰਾਵਾਂ ਨੂੰ ਨਿਭਾਉਂਦਿਆਂ ਡਿਊਟੀ ਦੌਰਾਨ ਆਪਣਾ ਸਰਵੋਚ ਬਲੀਦਾਨ ਦਿੱਤਾ। ਉਨ੍ਹਾਂ ਦੀ ਬਹਾਦਰੀ, ਨਿਸ਼ਠਾ ਅਤੇ ਫਰਜ਼ ਪ੍ਰਤੀ ਸਮਰਪਣ ਨੂੰ ਹਮੇਸ਼ਾ ਮਾਣ ਅਤੇ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ਦਾ ਬਲੀਦਾਨ ਪੁਲਿਸ ਵਿਭਾਗ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।

ਡੀਜੀਪੀ ਪੰਜਾਬ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਪੁਲਿਸ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਕੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।