ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)
1 ਫਰਵਰੀ : ਸ਼ਹਿਰ ਗੜ੍ਹਦੀਵਾਲਾ ਦੇ ਕੋਈ ਰੋੜ(ਮਸਤੀਵਾਲ ਰੋੜ) ਨੂੰ ਜਲਦ ਬਣਾਉਣ ਸਬੰਧੀ ਇੱਕ ਮੰਗ ਪੱਤਰ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੂੰ ਇਸ ਰੋੜ ਤੇ ਪੈਂਦੇ ਵਸਨੀਕਾਂ ਅਤੇ ਦੁਕਾਨਦਾਰਾਂ ਵਲੋਂ ਦਿੱਤਾ ਗਿਆ। ਇਸ ਮੌਕੇ ਸਧਾਨਕ ਲੋਕਾਂ ਜਿਸ ਵਿੱਚ ਹਿਤਿੰਨ ਪੁਰੀ, ਸ਼ਮਸ਼ੇਰ ਸਿੰਘ, ਜੋਗਿੰਦਰ ਸਿੰਘ, ਪਰਮਜੀਤ ਸਿੰਘ, ਸੋਨੂੰ ਕੁਮਾਰ, ਅਜੇ ਕੁਮਾਰ, ਜਨਕ ਰਾਜ, ਅਮਿਤ ਸ਼ਰਮਾ, ਸੁਨੀਲ ਕੁਮਾਰ, ਉਂਕਾਰ ਸਿੰਘ, ਚੱਕਰਵਰਤੀ ਸ਼ਰਮਾ, ਅਸ਼ਵਨੀ ਕੁਮਾਰ ਆਦਿ ਨੇ ਦੱਸਿਆ ਕਿ ਇਹ ਰੋੜ ਕਾਫੀ ਲੰਬੇ ਸਮੇਂ ਤੋਂ ਖਰਾਬ ਹੈ ਜਿਸ ਨਾਲ ਰਾਹਗੀਰਾਂ ਅਤੇ ਇੱਥੇ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਸਬੰਧੀ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਇਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸੜਕ ਨੂੰ ਬਣਾਉਣ ਸਬੰਧੀ ਸਾਰੀ ਜਾਣਕਾਰੀ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ। ਜਿਸ ਸ਼ਹਿਰ ਦੇ ਬਾਕੀ ਕੰਮਾਂ ਨੂੰ ਕਰਨ ਲਈ ਅਮਲੀ ਰੂਪ ਦਿੱਤਾ ਗਿਆ ਹੈ। ਇਸ ਸੜਕ ਨੂੰ ਬਣਾਉਣ ਲਈ ਵੀ ਜਲਦ ਪਹਿਲਕਦਮੀ ਕੀਤੀ ਜਾਵੇਗੀ। ਇਸ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਹਲਕਾ ਵਿਧਾਇਕ ਹਮੇਸ਼ਾ ਵਚਨਬੱਧ ਰਹਿਣਗੇ।