Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਮਸਤੀਵਾਲ ਸਕੂਲ ਅਪਗ੍ਰੇਡ ਤੇ ਖੇਡ ਮੈਦਾਨ ਬਣਾਉਣ ਸਬੰਧੀ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਪਿੰਡ ਵਾਸੀਆਂ ਨੇ ਸੌਂਪਿਆ ਮੰਗ ਪੱਤਰ 

ਮਸਤੀਵਾਲ ਸਕੂਲ ਅਪਗ੍ਰੇਡ ਤੇ ਖੇਡ ਮੈਦਾਨ ਬਣਾਉਣ ਸਬੰਧੀ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਪਿੰਡ ਵਾਸੀਆਂ ਨੇ ਸੌਂਪਿਆ ਮੰਗ ਪੱਤਰ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

4 ਜੁਲਾਈ : ਅੱਜ ਮਸਤੀਵਾਲ ਸਕੂਲ ਅਪਗ੍ਰੇਡ ਕਰਵਾਉਣ ਤੇ ਖੇਡ ਮੈਦਾਨ ਬਣਾਉਣ ਸਬੰਧੀ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਪਿੰਡ ਵਾਸੀਆਂ ਇੱਕ ਮੰਗ ਪੱਤਰ ਸੌਂਪਿਆ। ਜਿਸ ਵਿੱਚ ਉਨ੍ਹਾਂ ਕਿਹਾ ਕਿ ਸਾਡੇ ਪਿੰਡ ਮਸਤੀਵਾਲ ਵਿਖੇ ਅੱਠਵੀਂ ਕਲਾਸ ਤੱਕ ਹੀ ਸਕੂਲ ਹੈ, ਜਿਸ ਕਰਕੇ ਅੱਗੇ ਪੜਾਈ ਕਰਨ ਵਾਲੇ ਬੱਚਿਆਂ ਨੂੰ 6-7 ਕਿਲੋਮੀਟਰ ਦੂਰ ਦਰਾਜ ਦੇ ਸਕੂਲਾਂ ਵਿਚ ਜਾ ਕੇ ਪੜ੍ਹਾਈ ਕਰਨੀ ਪੈਂਦੀ ਹੈ। ਜਿਸ ਕਰਕੇ ਬੱਚਿਆਂ ਨੂੰ ਸਕੂਲ ਆਣ- ਜਾਣ ਵਿੱਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।ਜਿਸ ਕਰਕੇ ਕੁਝ ਬੱਚੇ ਖਾਸ ਕਰਕੇ ਲੜਕੀਆਂ ਆਪਣੀ ਪੜ੍ਹਾਈ ਛੱਡ ਦਿੰਦੀਆਂ ਹਨ।ਸਾਡਾ ਪਿੰਡ ਕੰਢੀ ਦੇ ਇਲਾਕੇ ਵਿੱਚ ਪੈਂਦਾ ਹੈ, ਜਿਆਦਾਤਰ ਲੋਕ ਗਰੀਬੀ ਕਾਰਨ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਨਹੀਂ ਪੜ੍ਹਾ ਸਕਦੇ, ਜਿਸ ਕਰਕੇ ਜਿਆਦਾਤਰ ਬੱਚੇ ਪੜ੍ਹਾਈ ਤੋਂ ਬਾਂਝੇ ਰਹਿ ਜਾਂਦੇ ਹਨ।ਕ੍ਰਿਪਾ ਕਰਕੇ ਸਾਡੇ ਪਿੰਡ ਮਸਤੀਵਾਲ ਦਾ ਸਕੂਲ 12 ਵੀਂ ਕਲਾਸ ਤੱਕ ਅਪਗ੍ਰੇਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਵਲੋਂ 3 ਏਕੜ ਤੋਂ ਵੱਧ ਜਮੀਨ ਖੇਡ ਮੈਦਾਨ ਲਈ ਛੱਡੀ ਗਈ ਹੈ। ਕ੍ਰਿਪਾ ਕਰਕੇ ਉੱਥੇ ਖੇਡ ਮੈਦਾਨ ਵੀ ਬਣਾਇਆ ਜਾਵੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਅੰਕੁਸ਼ ਪੰਡਿਤ, ਕੇਸ਼ਵ ਸੈਣੀ ਟਾਂਡਾ, ਪੰਚ ਸੁਰਜੀਤ ਸਿੰਘ, ਕੈਪਟਨ ਕਰਨ ਸਿੰਘ ਨਰਿੰਦਰ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।