Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਮਾਤਾ ਚਿੰਤਪੁਰਨੀ ਮੇਲਾ ; ਸ਼ਰਧਾਲੂਆਂ ਵਲੋਂ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ ਲਈ ਡੀ.ਸੀ ਹੁਸ਼ਿਆਰਪੁਰ ਨੇ ਸੂਬੇ ਦੇ ਸਾਰੇ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਲਿਖਿਆ ਪੱਤਰ

ਮਾਤਾ ਚਿੰਤਪੁਰਨੀ ਮੇਲਾ ; ਸ਼ਰਧਾਲੂਆਂ ਵਲੋਂ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ ਲਈ ਡੀ.ਸੀ ਹੁਸ਼ਿਆਰਪੁਰ ਨੇ ਸੂਬੇ ਦੇ ਸਾਰੇ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਲਿਖਿਆ ਪੱਤਰ

ਮਾਤਾ ਚਿੰਤਪੁਰਨੀ ਮੇਲਾ ; ਸ਼ਰਧਾਲੂਆਂ ਵਲੋਂ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ ਲਈ ਡੀ.ਸੀ ਹੁਸ਼ਿਆਰਪੁਰ ਨੇ ਸੂਬੇ ਦੇ ਸਾਰੇ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਲਿਖਿਆ ਪੱਤਰ

– ਸਾਊਂਡ ਸਿਸਟਮ ਜ਼ਰੀਏ ਘੱਟ ਆਵਾਜ਼ ’ਤੇ ਚਲਾਏ ਜਾ ਸਕਦੇ ਹਨ ਧਾਰਮਿਕ ਗੀਤ : ਡਿਪਟੀ ਕਮਿਸ਼ਨਰ

–ਕਿਹਾ,ਡੀ.ਜੇ.ਦੀ ਵਰਤੋਂ ’ਤੇ ਰਹੇਗੀ ਮਨਾਹੀ

ਹੁਸ਼ਿਆਰਪੁਰ, 27 ਜੁਲਾਈ(ਬਿਊਰੋ) : 28 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਸੰਦੀਪ ਹੰਸ ਵਲੋਂ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਜ਼ ਅਤੇ ਐਸ.ਐਸ.ਪੀਜ਼ ਨੂੰ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰ ਢੋਹਣ ਵਾਲੇ ਵਾਹਨਾਂ (ਟਰੱਕ, ਟੈਂਪੂ, ਟਾਟਾ ਏਸ ਆਦਿ) ’ਤੇ ਨਾ ਜਾਣ ਸਬੰਧੀ ਸ਼ਰਧਾਲੂਆਂ ਨੂੰ ਜਾਗਰੂਕ ਕੀਤਾ ਜਾਵੇ। ਪੱਤਰ ਵਿੱਚ ਉਨ੍ਹਾਂ ਇਹ ਵੀ ਕਿਹਾ ਕਿ ਕਮਰਸ਼ੀਅਲ ਵਾਹਨਾਂ ’ਤੇ ਸ਼ਰਧਾਲੂਆਂ ਨੂੰ ਫੱਟੇ ਆਦਿ ਲਗਾ ਕੇ ਬਿਠਾਇਆ ਜਾਂਦਾ ਹੈ, ਜਿਸ ਨਾਲ ਜਿੱਥੇ ਕਾਨੂੰਨ ਦੀ ਉਲੰਘਣਾ ਹੁੰਦੀ ਹੈ, ਉਥੇ ਕਿਸੇ ਗੰਭੀਰ ਹਾਦਸੇ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ। ਪੱਤਰ ਵਿੱਚ ਭਾਰ ਢੋਹਣ ਵਾਲੇ ਵਾਹਨਾਂ ’ਤੇ ਰੋਕ ਸਬੰਧੀ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਵਲੋਂ ਜ਼ਿਲ੍ਹਾ ਪ੍ਰਸਾਸ਼ਨ ਹੁਸ਼ਿਆਰਪੁਰ ਨੂੰ ਕੀਤੀ ਗਈ ਬੇਨਤੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਸ਼ਰਧਾਲੂ ਮਾਤਾ ਚਿੰਤਪੁਰਨੀ ਮੇਲੇ ਵਿੱਚ ਜਾਣ ਦੌਰਾਨ ਕਮਰਸ਼ੀਅਲ ਵਾਹਨਾਂ ਦੀ ਵਰਤੋਂ ਨਾ ਕਰਨ।
ਸ਼੍ਰੀ ਸੰਦੀਪ ਹੰਸ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਵਿਚ ਲੰਗਰ ਦੌਰਾਨ ਡੀ.ਜੇ. ਦੀ ਵਰਤੋਂ ’ਤੇ ਮਨਾਹੀ ਰਹੇਗੀ, ਪਰ ਛੋਟੇ ਸਾਊਂਡ ਸਿਸਟਮ ਜ਼ਰੀਏ ਘੱਟ ਆਵਾਜ਼ ’ਤੇ ਧਾਰਮਿਕ ਗੀਤ ਚਲਾਏ ਜਾ ਸਕਦੇ ਹਨ। ਉਨ੍ਹਾਂ ਲੰਗਰ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘੱਟ ਆਵਾਜ਼ ਵਿੱਚ ਹੀ ਮਰਿਆਦਾ ਅਨੁਸਾਰ ਧਾਰਮਿਕ ਗੀਤ ਚਲਾਏ ਜਾਣ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਡੀ.ਜੇ. ਦੀ ਵਰਤੋਂ ਬਿਲਕੁੱਲ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਦੌਰਾਨ ਸਫ਼ਾਈ ਵਿਵਸਥਾ ਬਰਕਰਾਰ ਰੱਖਣੀ ਵੀ ਯਕੀਨੀ ਬਣਾਈ ਜਾਵੇ, ਤਾਂ ਜੋ ਵਾਤਾਵਰਣ ਦੂਸ਼ਿਤ ਨਾ ਹੋ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨਿਰਵਿਘਨ ਆਵਾਜਾਈ ਲਈ ਸੰਗਠਨਾਂ ਵਲੋਂ ਸੜਕ ਦੇ ਉਪਰ ਆ ਕੇ ਲੰਗਰ ਨਾ ਵਰਤਾਇਆ ਜਾਵੇ ਅਤੇ ਲੰਗਰ ਦੌਰਾਨ ਪਲਾਸਟਿਕ (ਜੋ ਬੈਨ ਹੋ ਚੁੱਕਾ ਹੈ) ਦੀ ਵਰਤੋਂ ਨਾ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ 31 ਜੁਲਾਈ, 2, 3 ਅਤੇ 4 ਅਗਸਤ ਨੂੰ ਟ੍ਰੈਫਿਕ ਦਾ ਡਾਇਵਰਸ਼ਨ (ਵੱਖਰਾ ਰੂਟ) ਕੀਤਾ ਜਾਵੇਗਾ, ਜਿਸ ਤਹਿਤ ਸ਼ਰਧਾਲੂ ਹੁਸ਼ਿਆਰਪੁਰ ਤੋਂ ਗਗਰੇਟ-ਮੁਬਾਰਕਪੁਰ ਤੋਂ ਹੁੰਦੇ ਹੋਏ ਮਾਤਾ ਚਿੰਤਪੁਰਨੀ ਜਾਣਗੇ ਅਤੇ ਵਾਪਸੀ ਮਾਤਾ ਚਿੰਤਪੁਰਨੀ ਤੋਂ ਮੁਬਾਰਕਪੁਰ-ਅੰਬ-ਊਨਾ ਹੁੰਦੇ ਹੋਏ ਹੁਸ਼ਿਆਰਪੁਰ ਹੋਵੇਗੀ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ, ਇਸ ਲਈ ਲੰਗਰ ਕਮੇਟੀਆਂ ਵਲੋਂ ਇਹ ਰਜਿਸਟ੍ਰੇਸ਼ਨ ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਤੋਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਜਿਸ ਤਹਿਤ ਸ਼ਰਧਾਲੂਆਂ ਦੀ ਸਹੂਲਤ ਲਈ ਮੋਬਾਇਲ ਟੁਆਇਲਟਸ ਆਦਿ ਦਾ ਪ੍ਰਬੰਧ ਕਰਨ ਤੋਂ ਇਲਾਵਾ 24 ਘੰਟੇ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਲੰਗਰ ਕਮੇਟੀਆਂ ਨੂੰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਬੈਨ ਕੀਤਾ ਗਿਆ ਹੈ, ਇਸ ਲਈ ਲੰਗਰ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ।