Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮਾਤਾ ਚਿੰਤਪੁਰਨੀ ਮੇਲਾ.. ਲੰਗਰ ਦੌਰਾਨ ਨਹੀਂ ਹੋਵੇਗੀ ਡੀ.ਜੇ ਦੀ ਵਰਤੋਂ

ਮਾਤਾ ਚਿੰਤਪੁਰਨੀ ਮੇਲਾ.. ਲੰਗਰ ਦੌਰਾਨ ਨਹੀਂ ਹੋਵੇਗੀ ਡੀ.ਜੇ ਦੀ ਵਰਤੋਂ

ਮਾਤਾ ਚਿੰਤਪੁਰਨੀ ਮੇਲਾ ; ਲੰਗਰ ਦੌਰਾਨ ਨਹੀਂ ਹੋਵੇਗੀ ਡੀ.ਜੇ ਦੀ ਵਰਤੋਂ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਨੇ ਪੰਜਾਬ ਦੀਆਂ ਵੱਖ-ਵੱਖ ਹਿੰਦੂ ਸੰਗਠਨਾਂ ਨਾਲ ਕੀਤੀ ਮੀਟਿੰਗ ’ਚ ਸਾਂਝੇ ਤੌਰ ’ਤੇ ਲਿਆ ਫੈਸਲਾ

ਸ਼ਰਧਾਲੂਆਂ ਦੀ ਸਹੂਲਤ ਲਈ 31 ਜੁਲਾਈ,2,3 ਅਤੇ 4 ਅਗਸਤ ਨੂੰ ਹੋਵੇਗਾ ਟੈ੍ਰਫਿਕ ਦਾ ਡਾਇਵਰਸ਼ਨ

ਮੇਲੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਸਥਾਵਾਂ ਦਾ ਆਪਸੀ ਤਾਲਮੇਲ ਜ਼ਰੂਰੀ : ਕੈਬਨਿਟ ਮੰਤਰੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦਾ ਦਿੱਤਾ ਭਰੋਸਾ

ਹੁਸ਼ਿਆਰਪੁਰ, 11 ਜੁਲਾਈ(ਬਿਊਰੋ) : 28 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਮਾਤਾ ਚਿੰਤਪੁਰਨੀ ਮੇਲੇ ਵਿਚ ਇਸ ਵਾਰ ਲੰਗਰ ਦੌਰਾਨ ਡੀ.ਜੇ. ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਫੈਸਲਾ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਹਾਜ਼ਰੀ ਵਿਚ ਕੀਤੀ ਗਈ ਮੀਟਿੰਗ ਦੌਰਾਨ ਹਿੰਦੂ ਭਾਈਚਾਰੇ ਨਾਲ ਸਬੰਧਤ ਪੰਜਾਬ ਦੀਆਂ ਵੱਖ-ਵੱਖ ਸੰਗਠਨਾਂ ਵਲੋਂ ਸਾਂਝੇ ਤੌਰ ’ਤੇ ਲਿਆ ਗਿਆ। ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਆਵਾਜ਼ੀ ਪ੍ਰਦੂਸ਼ਣ ਰੋਕਣ ਵਿਚ ਕਾਮਯਾਬ ਸਾਬਤ ਹੋਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਵਿਚ ਲੰਗਰ ਲਗਾਉਣ ਦੌਰਾਨ ਸਫ਼ਾਈ ਵਿਵਸਥਾ ਬਰਕਰਾਰ ਰੱਖਣੀ ਵੀ ਯਕੀਨੀ ਬਣਾਈ ਜਾਵੇ, ਤਾਂ ਜੋ ਵਾਤਾਵਰਣ ਦੂਸ਼ਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਸਥਾਵਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਸਾਂਝੇ ਉਪਰਾਲਿਆ ਨਾਲ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨਿਰਵਿਘਨ ਆਵਾਜਾਈ ਲਈ ਸੰਸਥਾਵਾਂ ਵਲੋਂ ਸੜਕ ਦੇ ਉਪਰ ਆ ਕੇ ਲੰਗਰ ਨਾ ਵਰਤਾਇਆ ਜਾਵੇ ਅਤੇ ਲੰਗਰ ਦੌਰਾਨ ਪਲਾਸਟਿਕ (ਜੋ ਬੈਨ ਹੋ ਚੁੱਕਾ ਹੈ) ਦੀ ਵਰਤੋਂ ਨਾ ਕੀਤੀ ਜਾਵੇ।
ਸ੍ਰੀ ਜਿੰਪਾ ਨੇ ਕਿਹਾ ਕਿ ਸ਼ਰਧਾਲੂਆਂ ਲਈ ਇਹ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਜਲਦੀ ਹੀ ਮਾਤਾ ਚਿੰਤਪੁਰਨੀ ਰੋਡ ਦੀ ਰਿਪੇਅਰ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਇਹ ਵੀ ਸਾਂਝੇ ਤੌਰ ’ਤੇ ਫੈਸਲਾ ਕੀਤਾ ਗਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ 31 ਜੁਲਾਈ, 2, 3 ਅਤੇ 4 ਅਗਸਤ ਨੂੰ ਟ੍ਰੈਫਿਕ ਦਾ ਡਾਇਵਰਸ਼ਨ (ਵੱਖਰਾ ਰੂਟ) ਕੀਤਾ ਜਾਵੇਗਾ, ਜਿਸ ਤਹਿਤ ਸ਼ਰਧਾਲੂ ਹੁਸ਼ਿਆਰਪੁਰ ਤੋਂ ਗਗਰੇਟ-ਮੁਬਾਰਕਪੁਰ ਤੋਂ ਹੁੰਦੇ ਹੋਏ ਮਾਤਾ ਚਿੰਤਪੁਰਨੀ ਜਾਣਗੇ ਅਤੇ ਵਾਪਸੀ ਮਾਤਾ ਚਿੰਤਪੁਰਨੀ ਤੋਂ ਮੁਬਾਰਕਪੁਰ-ਅੰਬ-ਊਨਾ ਹੁੰਦੇ ਹੋਏ ਹੁਸ਼ਿਆਰਪੁਰ ਹੋਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ, ਇਸ ਲਈ ਲੰਗਰ ਕਮੇਟੀਆਂ ਵਲੋਂ ਇਹ ਰਜਿਸਟ੍ਰੇਸ਼ਨ ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਤੋਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਮੋਬਾਇਲ ਟੁਆਇਲਟਸ ਆਦਿ ਦਾ ਪ੍ਰਬੰਧ ਕਰਨ ਤੋਂ ਇਲਾਵਾ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਲੰਗਰ ਕਮੇਟੀਆਂ ਨੂੰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਬੈਨ ਕੀਤਾ ਗਿਆ ਹੈ, ਇਸ ਲਈ ਲੰਗਰ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਸ਼ਰਧਾਲੂਆਂ ਨੂੰ ਨਿਸ਼ਚਿਤ ਕੀਤੀਆਂ ਮਿਤੀਆਂ ਦੌਰਾਨ ਵਨ ਵੇਅ ਵਾਲੇ ਰੂਟ ਦੀ ਹੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵਰਾਜ ਸਿੰਘ ਬੱਲ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਈਆਂ ਹਿੰਦੂ ਸੰਸਥਾਵਾਂ/ਲੰਗਰ ਕਮੇਟੀਆਂ ਦੇ ਪ੍ਰਤੀਨਿਧੀ ਅਤੇ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।