Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਮਾਤਾ ਚਿੰਤਪੁਰਨੀ ਮੇਲਾ- ਲੰਗਰ ਕਮੇਟੀਆਂ ਸਫਾਈ ਪ੍ਰਬੰਧ ਯਕੀਨੀ ਬਣਾਉਣ, ਸਿੰਗਲ ਯੂਜ਼ ਪਲਾਸਟਿਕ ਤੇ ਡੀ.ਜੇ ‘ਤੇ ਰਹੇਗੀ ਪਾਬੰਦੀ : ਆਸ਼ਿਕਾ ਜੈਨ

ਮਾਤਾ ਚਿੰਤਪੁਰਨੀ ਮੇਲਾ- ਲੰਗਰ ਕਮੇਟੀਆਂ ਸਫਾਈ ਪ੍ਰਬੰਧ ਯਕੀਨੀ ਬਣਾਉਣ, ਸਿੰਗਲ ਯੂਜ਼ ਪਲਾਸਟਿਕ ਤੇ ਡੀ.ਜੇ ‘ਤੇ ਰਹੇਗੀ ਪਾਬੰਦੀ : ਆਸ਼ਿਕਾ ਜੈਨ

ਹੁਸ਼ਿਆਰਪੁਰ, 15 ਜੁਲਾਈ (ਪ੍ਰਾਈਮ ਪੰਜਾਬ ਟਾਈਮਜ਼) 

ਡਿਪਟੀ ਕਮਿਸ਼ਨਰ ਨੇ ਮੇਲੇ ਦੇ ਸੁਚਾਰੂ ਪ੍ਰਬੰਧਾਂ ਸਬੰਧੀ ਲੰਗਰ ਕਮੇਟੀਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ਼ਰਧਾਲੂਆਂ ਨੂੰ ਭਾਰ ਢੋਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ

ਮੇਲੇ ਨੂੰ ਸਫਲ ਬਣਾਉਣ ਲਈ ਲੰਗਰ ਕਮੇਟੀਆਂ ਤੇ ਸੰਸਥਾਵਾਂ ਤੋਂ ਸਹਿਯੋਗ ਦੀ ਕੀਤੀ ਮੰਗ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦਾ ਦਿੱਤਾ ਭਰੋਸਾ

: 25 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਵਿਚ ਲੰਗਰ ਦੌਰਾਨ ਸੁਚਾਰੂ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਲੰਗਰ ਕਮੇਟੀਆਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਵਿਚ ਲੰਗਰ ਲਗਾਉਂਦੇ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਲੰਗਰ ਕਮੇਟੀਆਂ ਨਾਲ ਵਿਚਾਰ-ਵਟਾਂਦਰੇ ਅਤੇ ਸਹਿਮਤੀ ਤੋਂ ਬਾਅਦ ਕਿਹਾ ਕਿ ਜਨਤਕ ਹਿੱਤ ਵਿਚ ਡੀ.ਜੇ ਅਤੇ ਸਿੰਗਲ-ਯੂਜ਼ ਪਲਾਸਟਿਕ ‘ਤੇ ਪਾਬੰਦੀ ਰਹੇਗੀ। ਉਨ੍ਹਾਂ ਲੰਗਰ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁਚਾਰੂ ਆਵਾਜਾਈ ਲਈ ਲੰਗਰ ਕਮੇਟੀਆਂ ਸੜਕ ‘ਤੇ ਆ ਕੇ ਲੰਗਰ ਨਾ ਵਰਤਾਉਣ ਅਤੇ ਲੰਗਰ ਕੇਵਲ ਨਿਰਧਾਰਤ ਥਾਵਾਂ ‘ਤੇ ਹੀ ਲਗਾਇਆ ਜਾਵੇ। ਉਨ੍ਹਾਂ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਦੇ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ, ਇਸ ਲਈ ਲੰਗਰ ਕਮੇਟੀਆਂ ਵਲੋਂ ਇਹ ਰਜਿਸਟ੍ਰੇਸ਼ਨ ਐਸ.ਡੀ.ਐਮ ਦਫ਼ਤਰ ਹੁਸ਼ਿਆਰਪੁਰ ਤੋਂ ਕਰਵਾਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਭਾਰ ਢੋਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਵਾਹਨਾਂ ਨਾਲ ਹਮੇਸ਼ਾ ਦੁਰਘਟਨਾ ਦਾ ਖ਼ਤਰਾ ਰਹਿੰਦਾ ਹੈ। ਉਨ੍ਹਾਂ ਆਰ.ਟੀ.ਓ ਹੁਸ਼ਿਆਰਪੁਰ ਨੂੰ ਇਸ ਸਬੰਧੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜੀ.ਐਮ ਰੋਡਵੇਜ਼ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਰਧਾਲੂ ਬੱਸਾਂ ਦੀਆਂ ਛੱਤਾਂ ‘ਤੇ ਨਾ ਬੈਠਣ ਅਤੇ ਬੱਸਾਂ ਓਵਰਲੋਡ ਨਾ ਹੋਣ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਜ਼ਿਲ੍ਹਾ ਪੁਲਿਸ ਵਲੋਂ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਨਗਰ ਨਿਗਮ ਅਤੇ ਪਬਲਿਕ ਹੈਲਥ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਮੋਬਾਈਲ ਪਖਾਨੇ ਆਦਿ ਦਾ ਪ੍ਰਬੰਧ ਕਰਨ ਅਤੇ ਸਿਹਤ ਵਿਭਾਗ ਨੂੰ ਭੋਜਨ ਦੇ ਨਮੂਨੇ, ਐਂਬੂਲੈਂਸਾਂ, ਮੈਡੀਕਲ ਟੀਮਾਂ ਅਤੇ ਹੋਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਿਹਾ।

ਆਸ਼ਿਕਾ ਜੈਨ ਨੇ ਨਗਰ ਨਿਗਮ ਨੂੰ ਸਫਾਈ ਵਿਵਸਥਾ ਅਤੇ ਫਾਇਰ ਬ੍ਰਿਗੇਡ ਸਬੰਧੀ ਵਿਵਸਥਾ ਕਰਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਡੀ.ਜੇ ਅਤੇ ਸਿੰਗਲ ਯੂਜ਼ ਪਲਾਸਟਿਕ ਸਬੰਧੀ ਚੈਕਿੰਗ ਕਰਨ, ਜ਼ਿਲ੍ਹਾ ਪੁਲਿਸ ਨੂੰ ਟ੍ਰੈਫਿਕ ਕੰਟਰੋਲ ਕਰਨ, ਰਿਕਵਰੀ ਵੈਨ ਅਤੇ ਮੇਲੇ ਸਬੰਧੀ ਟੀਮਾਂ ਦੀਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਸਬੰਧੀ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਨਗਰ ਨਿਗਮ, ਨੈਸ਼ਨਲ ਹਾਈਵੇਅ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ ਨੂੰ ਵੀ ਆਪਣੇ ਅਧਿਕਾਰ ਖੇਤਰ ਅਧੀਨ ਸੜਕਾਂ ਦਾ ਪੈਚ ਵਰਕ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਲੰਗਰ ਕਮੇਟੀਆਂ ਨੂੰ ਸਾਫ਼-ਸਫ਼ਾਈ ਬਣਾਈ ਰੱਖਣ ਦੀ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਗਾਈ ਗਈ ਹੈ, ਇਸ ਲਈ ਲੰਗਰ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੰਗਰ ਕਮੇਟੀਆਂ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਕਮਿਸ਼ਨਰ ਨਗਰ ਨਿਗਮ ਜੋਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ,ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਪੀ.ਨਵਨੀਤ ਕੌਰ ਗਿੱਲ, ਆਰ.ਟੀ.ਓ ਅਮਨਦੀਪ ਕੌਰ ਘੁੰਮਣ ਤੋਂ ਇਲਾਵਾ ਸ਼੍ਰੀ ਸ਼ਿਵਰਾਤਰੀ ਅਤੇ ਉਤਸਵ ਕਮੇਟੀ ਤੋਂ ਹਰੀਸ਼ ਖੋਸਲਾ, ਭਾਰਤੀ ਸਨਾਤਨ ਧਰਮ ਮਹਾਵੀਰ ਦਲ ਤੋਂ ਕ੍ਰਿਸ਼ਨ ਗੋਪਾਲ ਆਨੰਦ ਅਤੇ ਭਾਰਤ ਭੂਸ਼ਣ ਵਰਮਾ, ਮਈਆ ਜੀ ਅਸੀਂ ਨੌਕਰ ਤੇਰੇ ਤੋਂ ਅਸ਼ਵਨੀ ਸ਼ਰਮਾ, ਮਨਦੀਪ ਸ਼ਰਮਾ, ਪ੍ਰਮੋਦ ਸ਼ਰਮਾ, ਸਵੱਛਤਾ ਦਾ ਲੰਗਰ ਸੇਵਾ ਸੋਸਾਇਟੀ ਦੇ ਨੁਮਾਇੰਦੇ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated