Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਮਾਤਾ ਚਿੰਤਪੁਰਨੀ ਮੇਲਾ ; ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਸੰਦੀਪ ਹੰਸ

ਮਾਤਾ ਚਿੰਤਪੁਰਨੀ ਮੇਲਾ ; ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਸੰਦੀਪ ਹੰਸ

ਮਾਤਾ ਚਿੰਤਪੁਰਨੀ ਮੇਲਾ ; ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਸੰਦੀਪ ਹੰਸ

–ਪੁਖਤਾ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
–ਹਿੰਦੂ ਭਾਈਚਾਰੇ ਨਾਲ ਸਬੰਧਤ ਸੰਗਠਨਾਂ ਨੂੰ ਕੀਤੀ ਸਹਿਯੋਗ ਦੀ ਅਪੀਲ

ਹੁਸ਼ਿਆਰਪੁਰ, 4 ਜੁਲਾਈ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ 28 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬੇਹਤਰ ਸਹੂਲਤਾਂ ਲਈ ਪੁਖਤਾ ਪ੍ਰਬੰਧਾਂ ਤੋਂ ਇਲਾਵਾ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਵੀ ਮੌਜੂਦ ਸਨ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਨਿਰਵਿਘਨ ਆਵਾਜਾਈ ਲਈ ਸੁਚਾਰੂ ਢੰਗ ਨਾਲ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ ਕੀਤੇ ਜਾਣਗੇ, ਇਸ ਲਈ ਜ਼ਿਲ੍ਹਾ ਪੁਲਿਸ ਵਲੋਂ ਪੂਰੀ ਗੰਭੀਰਤਾ ਨਾਲ ਅਗੇਤੇ ਇੰਤਜ਼ਾਮ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਲਈ ਢੁੱਕਵੀਆਂ ਥਾਵਾਂ ਦੀ ਚੋਣ ਕੀਤੀ ਜਾਵੇਗੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਾ ਆ ਸਕੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਮੋਬਾਇਲ ਟੁਆਇਲਟਸ ਆਦਿ ਦਾ ਪ੍ਰਬੰਧ ਕਰਨ ਤੋਂ ਇਲਾਵਾ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਸਹੂਲਤਾਂ ਸਬੰਧੀ ਅਗੇਤੇ ਤੌਰ ’ਤੇ ਪ੍ਰਬੰਧ ਕੀਤੇ ਜਾਣ ਅਤੇ ਐਮਰਜੈਂਸੀ ਹਾਲਾਤ ਲਈ ਐਂਬੂਲੈਂਸਾਂ ਦਾ ਵੀ ਉਚਿਤ ਬੰਦੋਬਸਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਹਿੰਦੂ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਸੰਗਠਨਾਂ ਅਤੇ ਲੰਗਰ ਕਮੇਟੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਬੇਹਤਰ ਸੁਵਿਧਾਵਾਂ ਲਈ ਸਭ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਿੰਦੂ ਸੰਗਠਨਾਂ ਨਾਲ 11 ਜੁਲਾਈ ਨੂੰ ਸਵੇਰੇ 9:30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਵੀ ਕੀਤੀ ਜਾਵੇਗੀ, ਤਾਂ ਜੋ ਮਾਤਾ ਚਿੰਤਪੁਰਨੀ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਲੰਗਰ ਕਮੇਟੀਆਂ ਨੂੰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਬੈਨ ਕੀਤਾ ਗਿਆ ਹੈ, ਇਸ ਲਈ ਲੰਗਰ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਲੰਗਰ ਉਪਰੰਤ ਸਫ਼ਾਈ ਯਕੀਨੀ ਬਣਾਈ ਜਾਵੇ, ਤਾਂ ਜੋ ਵਾਤਾਵਰਣ ਦੂਸ਼ਿਤ ਨਾ ਹੋ ਸਕੇ।
ਮੀਟਿੰਗ ਦੌਰਾਨ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਆਰਜ਼ੀ ਬਿਜਲੀ ਕੁਨੈਕਸ਼ਨ ਦਾ ਪੱਖ ਧਿਆਨ ਵਿਚ ਲਿਆਉਣ ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੰਗਰ ਕਮੇਟੀਆਂ ਵਲੋਂ ਆਰਜ਼ੀ ਬਿਜਲੀ ਦਾ ਕੁਨੈਕਸ਼ਨ ਪ੍ਰਾਪਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੰਗਰ ਕਮੇਟੀਆਂ ਨੂੰ ਲੰਗਰ ਲਗਾਉਣ ਲਈ ਮਨਜ਼ੂਰੀ ਐਸ.ਡੀ.ਐਮ. ਹੁਸ਼ਿਆਰਪੁਰ ਦਫ਼ਤਰ ਵਲੋਂ ਦਿੱਤੀ ਜਾਵੇਗੀ ਅਤੇ ਇਹ ਮਨਜ਼ੂਰੀ ਆਨਲਾਈਨ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਲੰਗਰਾਂ ਦੌਰਾਨ ਡੀ.ਜੇ. ’ਤੇ ਅਸ਼ਲੀਲ ਗਾਣੇ ਚਲਾਉਣ ਸਬੰਧੀ ਦਿੱਤੇ ਮੰਗ ਪੱਤਰ ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੀ.ਜੇ. ’ਤੇ ਅਸ਼ਲੀਲ ਗਾਣੇ ਚਲਾਉਣ ਦਾ ਮਾਮਲਾ ਧਿਆਨ ਵਿਚ ਆਉਣ ’ਤੇ ਨਿਯਮਾਂ ਮੁਤਾਬਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਕੰਵਲਜੀਤ ਸਿੰਘ, ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ, ਡੀ.ਐਸ.ਪੀ. (ਟ੍ਰੈਫਿਕ) ਸ੍ਰੀ ਗੋਪਾਲ ਸਿੰਘ, ਡੀ.ਐਸ.ਪੀ. (ਐਚ) ਨਵਨੀਤ ਕੌਰ ਗਿੱਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।