Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਮਾਤਾ ਕੁੰਤੀ ਮੰਦਿਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 16 ਮਈ ਨੂੰ

ਮਾਤਾ ਕੁੰਤੀ ਮੰਦਿਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 16 ਮਈ ਨੂੰ

ਗੜ੍ਹਦੀਵਾਲਾ (ਚੌਧਰੀ)

9 ਮਈ : ਮਾਤਾ ਕੁੰਤੀ ਮੰਦਿਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 16 ਮਈ ਦਿਨ ਮੰਗਲਵਾਰ ਵਿਖੇ ਸਮੂਹ ਮਾਤਾ ਕੁੰਤੀ ਮੰਦਿਰ ਕਮੇਟੀ ਪਿੰਡ ਕੋਈ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰਾਂ ਨੇ ਸੰਯੁਕਤ ਰੂਪ ਵਿੱਚ ਦੱਸਿਆ ਕਿ 15 ਮਈ ਦਿਨ ਸੋਮਵਾਰ ਰਾਤ 8 ਵਜੇ ਮਹਾਂਮਾਈ ਦਾ ਜਾਗਰਣ ਕਰਵਾਇਆ ਜਾਵੇਗਾ। 16 ਮਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਹਵਨ ਅਤੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਉਸ ਉਪਰੰਤ ਦੁਪਿਹਰ 1.00 ਵਜੇ ਅਤੁੱਟ ਲੰਗਰ ਵਰਤਾਇਆ ਜਾਵੇਗਾ। ਸਮੂਹ ਮੰਦਿਰ ਕਮੇਟੀ ਮੈਂਬਰਾਂ ਵਲੋਂ ਇਲਾਕੇ ਦੀਆਂ ਸੰਗਤਾਂ ਨੂੰ ਖੁੱਲਾ ਸਦਾ ਦਿੱਤਾ ਜਾਂਦਾ ਹੈ।
ਵਰਨਣਯੋਗ ਹੈ ਕਿ ਇਕਾਂਤਵਾਸ ਦੌਰਾਨ ਪਾਂਡਵਾਂ ਨੇ ਆਪਣੀ ਮਾਤਾ ਕੁੰਤੀ ਨਾਲ ਇਸ ਮੰਦਿਰ ਵਾਲੀ ਥਾਂ ਤੇ ਕੁੱਝ ਦਿਨ ਬਿਤਾਏ ਸਨ ਅਤੇ ਆਪਣੇ ਸ਼ਸ਼ਤਰ ਮੰਦਿਰ ਵਾਲੀ ਥਾਂ ਤੇ ਸਥਿਤ ਇੱਕ ਬੋਹੜ ਦੇ ਦਰਖੱਤ ਤੇ ਆਪਣੇ ਸ਼ਸ਼ਤਰ ਤਿਆਗਦੇ ਹੋਏ ਅਗਲੇ ਪੜਾਅ ਲਈ ਰਵਾਨਾ ਹੋਏ ਸਨ। ਇਸ ਮੰਦਿਰ ਦੀ ਮਾਨਤਾ ਪੁਰਾਤਨ ਸਮੇਂ ਤੋਂ ਚੱਲਦੀ ਆ ਰਹੀ। ਦੁਰ ਦੁਰਾਡੇ ਅਤੇ ਦਿਸ਼ਾ ਵਿਦੇਸ਼ਾ ਤੋਂ ਸੰਗਤਾਂ ਭੰਡਾਰੇ ਵਾਲੇ ਦਿਨ ਹਾਜਰ ਹੋ ਕੇ ਕੁੰਤੀ ਮਾਤਾ ਤੋਂ ਮਨੋ ਕਾਮਨਾਵਾਂ ਤੇ ਆਸ਼ੀਰਵਾਦ ਪ੍ਰਾਪਤ ਕਰਦੀਆਂ ਹਨ।