Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਣ-ਧਨ ਪੈਨਸ਼ਨ ਸਕੀਮ ’ਚ ਵੱਧ ਤੋਂ ਵੱਧ ਲੋਕਾਂ…..

ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਣ-ਧਨ ਪੈਨਸ਼ਨ ਸਕੀਮ ’ਚ ਵੱਧ ਤੋਂ ਵੱਧ ਲੋਕਾਂ…..

ਹੁਸ਼ਿਆਰਪੁਰ(ਬਿਊਰੋ) 

ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਣ-ਧਨ ਪੈਨਸ਼ਨ ਸਕੀਮ ’ਚ ਵੱਧ ਤੋਂ ਵੱਧ ਲੋਕਾਂ ਦੀ ਕਰਵਾਈ ਜਾਵੇ ਰਜਿਸਟਰੇਸ਼ਨ : ਸੰਦੀਪ ਹੰਸ
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼
15 ਹਜ਼ਾਰ ਰੁਪਏ ਤੋਂ ਘੱਟ ਮਾਸਕ ਆਮਦਨ ਵਾਲੇ 18-40 ਸਾਲ ਦੀ ਉਮਰ ਵਰਗ ਨਾਲ ਸਬੰਧਤ ਲੋਕ ਲੈ ਸਕਦੇ ਹਨ ਯੋਜਨਾ ਦਾ ਲਾਭ
ਲਾਭਪਾਤਰੀਆਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ ਮਿਲੇਗੀ 3 ਹਜ਼ਾਰ ਰੁਪਏ ਮਹੀਨਾ ਪੈਨਸ਼ਨ

 7 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਤਹਿਤ ਆਉਣ ਵਾਲੇ ਵੱਧ ਤੋਂ ਵੱਧ ਅਸੰਗਠਿਤ ਕਿਰਤੀਆਂ ਦੀ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਣ ਧਨ ਪੈਨਸ਼ਨ ਸਕੀਮ ਲਈ ਰਜਿਸਟਰੇਸ਼ਨ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਅਸੰਗਠਿਤ ਕਿਰਤੀਆਂ ਲਈ ਬੁਢਾਪਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਣ ਧੰਨ ਨਾਮਕ ਪੈਨਸ਼ਨ ਸਕੀਮ ਸ਼ੁਰੂ ਕੀਤੀ ਹੈ,ਜਿਸ ਨਾਲ ਲਾਭਪਾਤਰੀਆਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ 3000 ਰੁਪਏ ਮਹੀਨਾ ਪੈਨਸ਼ਨ ਮਿਲੇਗੀ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਰਬਾਰਾ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਅਸੰਗਠਿਤ ਖੇਤਰ ਵਿਚ ਕੰਮ ਕਰਨ ਵਾਲਿਆਂ ਨੂੰ ਕਾਫ਼ੀ ਫਾਇਦਾ ਹੋਵੇਗਾ, ਇਸ ਲਈ ਉਨ੍ਹਾਂ ਨੂੰ ਇਸ ਯੋਜਨਾ ਪ੍ਰਤੀ ਜਾਗਰੂਕ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੰਗਠਿਤ ਖੇਤਰ ਵਿਚ ਅਸੰਗਠਿਤ ਕਿਰਤੀਆਂ ਜਿਵੇ ਕਿ ਘਰੇਲੂ ਕਿਰਤੀ, ਸਟਰੀਟ ਵੈਂਡਰ, ਮਿਡ-ਡੇ-ਮੀਲ ਵਰਕਰ, ਭੱਠਾ ਮਜ਼ਦੂਰ, ਮੋਚੀ, ਧੋਬੀ, ਰਿਕਸ਼ਾ ਚਾਲਕ, ਭੂਮੀਹੀਣ ਕ੍ਰਿਸ਼ੀ ਕਾਮੇ, ਨਿਰਮਾਣ ਕਿਰਤੀ, ਹੈਂਡਲੂਮ ਵਰਕਰ ਅਤੇ ਇਸ ਤਰ੍ਹਾਂ ਦੇ ਹੋਰ ਕਿੱਤੇ ਜਿਨ੍ਹਾਂ ਦੀ ਮਾਸਿਕ ਆਮਦਨ 15 ਹਜ਼ਾਰ ਰੁਪਏ ਜਾਂ ਇਸ ਤੋਂ ਘੱਟ ਹੈ ਅਤੇ ਉਹ 18 ਤੋਂ 40 ਸਾਲ ਦੀ ਉਮਰ ਸਮੂਹ ਨਾਲ ਸਬੰਧਤ ਹੈ, ਉਹ ਆਪਣਾ ਆਧਾਰ ਕਾਰਡ, ਬੱਚਤ ਬੈਂਕ ਖਾਤੇ ਦੀ ਕਾਪੀ ਲੈ ਕੇ ਆਪਣੇ ਆਪ ਨੂੰ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਚ ਰਜਿਸਟਰਡ ਕਰਵਾ ਸਕਦੇ ਹਨ।
ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜੇਕਰ ਕਿਸੇ ਦਾ ਈ.ਪੀ.ਐਫ., ਨੈਸ਼ਨਲ ਪੈਨਸ਼ਨ ਸਕੀਮ ਜਾਂ ਈ.ਐਸ.ਆਈ.ਸੀ. ਵਿਚ ਪਹਿਲਾਂ ਹੀ ਖਾਤਾ ਹੈ, ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਵਿਚ ਕੇਵਲ 55 ਰੁਪਏ ਤੋਂ ਲੈ ਕੇ ਵੱਧ ਤੋਂ ਵੱਧ 200 ਰੁਪਏ ਪ੍ਰਤੀ ਮਹੀਨਾ ਜਮ੍ਹਾਂ ਕਰਵਾ ਕੇ ਖਾਤਾ ਖੋਲਿ੍ਹਆ ਜਾ ਸਕਦਾ ਹੈ। ਵੱਖ-ਵੱਖ ਉਮਰ ਦੇ ਲੋਕਾਂ ਲਈ ਰਾਸ਼ੀ ਜਮ੍ਹਾਂ ਕਰਨ ਦਾ ਪ੍ਰਾਵਧਾਨ ਅਲੱਗ-ਅਲੱਗ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਵਿਚ ਜਿੰਨਾ ਯੋਗਦਾਨ ਖਾਤਾਧਾਰਕ ਕਰਦਾ ਹੈ, ਸਰਕਾਰ ਵੀ ਓਨਾ ਹੀ ਯੋਗਦਾਨ ਕਰਦੀ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਈ.ਐਸ.ਆਈ.ਸੀ. ਰਾਕੇਸ਼ ਸਿੰਘ, ਸਹਾਇਕ ਡਾਇਰੈਕਟਰ ਈ.ਐਸ.ਆਈ.ਸੀ. ਦਿਲਬਾਗ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।