Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿੱਚ ਮੈਡੀਕਲ ਕੈਂਪ ਆਯੋਜਿਤ 

ਬਾਲ ਵਾਟਿਕਾ ਸਕੂਲ ਵਿੱਚ ਮੈਡੀਕਲ ਕੈਂਪ ਆਯੋਜਿਤ 

ਗੜ੍ਹਦੀਵਾਲਾ(ਚੌਧਰੀ) :

ਬਾਲ ਵਾਟਿਕਾ ਸਕੂਲ ਵਿੱਚ ਮੈਡੀਕਲ ਕੈਂਪ ਆਯੋਜਿਤ 

24 ਅਗਸਤ : ਅੱਜ ਬਾਲ ਵਾਟਿਕਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ,ਡਾਇਰੈਕਟਰ ਮੈਡਮ ਰਿੰਪੀ ਡਡਵਾਲ ਜੀ ਅਤੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਖਜਿੰਦਰ ਕੌਰ ਦੀ ਦੇਖ- ਰੇਖ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਸਰਕਾਰੀ ਹਸਪਤਾਲ ਭੂੰਗਾ ਤੋਂ ਰੂਰਲ ਮੈਡੀਕਲ ਅਫ਼ਸਰ ਡਾਕਟਰ ਨਿਰਮਲ ਸਿੰਘ ਅਤੇ ਸੀ .ਐੱਚ .ਓ ਰਜਨੀ ਅੱਤਰੀ ਨੇ ਸਾਰੇ ਬੱਚਿਆਂ ਦਾ ਮੁਆਇਨਾ ਕੀਤਾ ਅਤੇ ਬੱਚਿਆਂ ਨੂੰ ਆਪਣੇ ਨਹੁੰ ਕੱਟਣ ਅਤੇ ਸਫਾਈ ਦਾ ਧਿਆਨ ਰੱਖਣ ਲਈ ਕਿਹਾ|ਬੱਚਿਆਂ ਨੂੰ ਬਾਹਰ ਦੀਆਂ ਖੁੱਲੀਆਂ ਖਾਣ ਵਾਲੀਆਂ ਚੀਜਾਂ ਅਤੇ ਫਾਸਟ ਫ਼ੂਡ ਖਾਣ ਤੋਂ ਮਨਾ ਕੀਤਾ|ਉਨ੍ਹਾਂ ਨੇ ਕੁੱਝ ਬੱਚਿਆਂ ਦੀਆਂ ਸਮੱਸਿਆ ਦੇ ਬਾਰੇ ਉਹਨਾਂ ਦੇ ਮਾਤਾ -ਪਿਤਾ ਨੂੰ ਫੋਨ ਕਰਕੇ ਦੱਸਿਆ ਅਤੇ ਉਹਨਾਂ ਦਾ ਧਿਆਨ ਰੱਖਣ ਬਾਰੇ ਕਿਹਾ|ਡਾਕਟਰਾਂ ਨੇ ਦੱਸਿਆ ਕਿ ਬੱਚਿਆਂ ਨੂੰ ਪੌਸ਼ਟਿਕ ਭੋਜਨ ਦੇਣਾ ਚਾਹੀਦਾ ਹੈ ਤਾਂ ਜੋ ਉਹਨਾਂ ਦੀ ਸਿਹਤ ਚੰਗੀ ਰਹੇ|ਸਕੂਲ ਵਿੱਚ ਇਸ ਤਰ੍ਹਾਂ ਦਾ ਕੈਂਪ ਲਗਾਉਣ ਤੇ ਬੱਚਿਆਂ ਦੇ ਮਾਪੇ ਬਹੁਤ ਖੁਸ਼ ਹੋਏ|ਟੀਮ ਬਾਲ ਵਾਟਿਕਾ ਨੇ ਡਾਕਟਰਾਂ ਨੂੰ ਪੂਰਾ ਸਹਿਯੋਗ ਦਿੱਤਾ | ਆਖ਼ਿਰ ਵਿੱਚ  ਸਕੂਲ ਦੇ ਐਮ ਡੀ ਅਤੇ ਡਾਇਰੈਕਟਰ ਮੈਡਮ ਨੇ ਡਾਕਟਰਾਂ ਦਾ ਬਹੁਤ -ਬਹੁਤ ਧੰਨਵਾਦ ਕੀਤਾ |