Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੈਡੀਕਲ ਸਹੂਲਤਾਂ ਆਮ ਜਨਤਾ ਦੀ ਪਹੁੰਚ ਤੋਂ ਹੁੰਦੀਆਂ ਜਾ ਰਹੀਆਂ ਹਨ ਬਾਹਰ 

ਮੈਡੀਕਲ ਸਹੂਲਤਾਂ ਆਮ ਜਨਤਾ ਦੀ ਪਹੁੰਚ ਤੋਂ ਹੁੰਦੀਆਂ ਜਾ ਰਹੀਆਂ ਹਨ ਬਾਹਰ 

ਗੜ੍ਹਦੀਵਾਲਾ (PPT NEWS ) 
ਸ਼ੂਗਰ ਚੈੱਕ ਕਰਨ ਵਾਲੀਆ ਸਟਰਿਪਾਂ ਦੀ ਕੀਮਤ ਤਿੰਨ ਮਹੀਨਿਆਂ ਵਿਚ 80 ਰੁਪਏ ਹੋਇਆ ਵਾਧਾ 
26 ਅਪ੍ਰੈਲ : ਪੰਜਾਬ ਤੇ ਸੈਂਟਰ ਸਰਕਾਰ ਇੱਕ ਪਾਸੇ ਲੋਕਾਂ ਨੂੰ ਸਿਹਤ ਸਹੂਲਤਾਂ ਫ੍ਰੀ ਦੇਣ ਦਾ ਢਿੰਡੋਰਾ ਪਿੱਟਦੀਆਂ ਅਕਸਰ ਨਜਰ ਆਉਂਦੀ ਹਨ। ਦੂਜੇ ਪਾਸੇ ਸ਼ੂਗਰ ਚੈੱਕ ਕਰਨ ਵਾਲੀ ਸਟਰਿਪਾਂ ਦਾ ਪੈਕਟ ਜੇ ਕਿਸੇ ਨੇ ਖਰੀਦਣਾ ਹੋਵੇ ਤਾਂ ਉਸ ਦੀ ਕੀਮਤ ਵਿੱਚ ਤਿੰਨ ਮਹੀਨਿਆਂ ਵਿੱਚ 80 ਰੁਪਏ ਦਾ ਵਾਧਾ ਹੋਇਆ ਹੈ।ਉਸ ਉਪਰ ਕੀਮਤ 849 ਰੁਪਏ ਲਿਖੀ ਹੋਈ ਹੈ।ਇਸ ਤੋਂ ਪਹਿਲਾਂ ਇਹ ਸਟਰਿਪ 520 ਰੁਪਏ ਵਿਚ ਮਿਲਦੀ ਸੀ ,ਹੁਣ ਇਹ 600 ਰੁਪਏ ਵਿਚ ਮਿਲ ਰਹੀ ਹੈ।ਇਸ ਸਬੰਧੀ ਜ਼ਿਲ੍ਹਾ ਕਿਸਾਨ ਸਭਾ ਆਗੂ ਗੁਰਨੇਕ ਸਿੰਘ ਭੱਜਲ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਰਬੰਸ ਸਿੰਘ ਧੂਤ ਨੇ ਇਹਨਾਂ ਵਧੀਆਂ ਕੀਮਤਾਂ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ।ਉਨ੍ਹਾਂ ਕਿਹਾ ਕੇ ਸਰਕਾਰ ਦਵਾਈਆਂ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਕੰਟਰੋਲ ਕਰੇ ਤਾਂ ਕਿ ਆਮ ਲੋਕ ਮੈਡੀਕਲ ਸੁਵਿਧਾਵਾਂ ਦਾ ਲਾਭ ਉੱਠਾ ਕੇ
ਸੁੱਖ ਦਾ ਸਾਹ ਲੈ ਸਕਣ।