Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing  ਕੇ.ਐਮ.ਐਸ ਕਾਲਜ ਮੇਡੀਟੇਸ਼ਨ ਅਤੇ ਸਕਾਰਾਤਮਕਤਾ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ. ਸ਼ਬਨਮ ਕੌਰ

 ਕੇ.ਐਮ.ਐਸ ਕਾਲਜ ਮੇਡੀਟੇਸ਼ਨ ਅਤੇ ਸਕਾਰਾਤਮਕਤਾ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ (ਚੌਧਰੀ) 

25 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਦੀ ਅਗਵਾਈ ਹੇਠ ਐਨ.ਐਸ.ਐਸ ਯੂਨਿਟ ਵੱਲੋਂ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਅਜੈ ਦੀਮਨ ਅਤੇ ਗੁਰਜੀਤ ਕੌਰ (ਕੋਲਕਾਤਾ) ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਕਾਰਾਤਮਕ ਰੂਪ ਵਿੱਚ ਅੱਗੇ ਵੱਧਣ ਲਈ ਗੁਰ ਸਿਖਾਏ। ਇਸ ਤੋਂ ਇਲਾਵਾ ਉਹਨਾ ਦੱਸਿਆ ਕਿ ਇਸ ਤਣਾਅ ਭਰੇ ਜੀਵਨ ਵਿੱਚ ਅਸੀਂ ਅੰਤਰ ਧਿਆਨ ਦੀ ਸਹਾਇਤਾ ਨਾਲ ਦਿਮਾਗ ਨੂੰ ਸ਼ਾਂਤ ਕਰ ਤਣਾਅ ਅਤੇ ਮਾਨਸਿਕ ਰੋਗਾਂ ਤੋਂ ਦੂਰ ਰਹਿ ਸਕਦੇ ਹਾਂ। ਉਹਨਾ ਦੱਸਿਆ ਕਿ ਸਾਨੂੰ ਆਪਣੇ ਜੀਵਨ ਵਿੱਚ ਹਰ ਤਰ੍ਹਾਂ ਦੀਆਂ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਸਾਨੂੰ ਹਮੇਸ਼ਾ ਸਕਾਰਾਤਮਕ ਸੋਚ ਅਤੇ ਹੌਂਸਲੇ ਨਾਲ ਅੱਗੇ ਵੱਧਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾ ਵਿਦਿਆਰਥੀਆਂ ਨੂੰ ਜੀਵਨ ਵਿੱਚ ਖੁਸ਼ੀ ਦੀ ਮੱਹਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਗਰੂਪ ਕੌਰ, ਕਮਲਪ੍ਰੀਤ ਕੌਰ, ਮਹਿਕ ਸੈਣੀ, ਗੁਰਜੀਤ ਕੌਰ, ਅਮਨਦੀਪ ਕੌਰ, ਸੋਨਮ ਸਲਾਰੀਆ, ਐਨ.ਐਸ.ਐਸ ਵਲੰਟੀਅਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸੈਮੀਨਾਰ ਦੇ ਦੌਰਾਨ ਅਜੈ ਦਿਮਨ, ਗੁਰਜੀਤ ਕੌਰ, ਫੈਕਲਟੀ ਮੈਂਬਰ, ਐਨ.ਐਸ.ਐਸ ਵਲੰਟੀਅਰ ਅਤੇ ਵਿਦਿਆਰਥੀ।