Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮੀਰੀ ਪੀਰੀ ਸੇਵਾ ਸੋਸਾਇਟੀ ਗਰਨਾ ਸਾਹਿਬ ਵੱਲੋਂ ਪਿੰਡ ਦੀ ਡਿਸਪੈਂਸਰੀ ਨੂੰ ਵਾਟਰ ਕੂਲਰ ਭੇਂਟ

ਮੀਰੀ ਪੀਰੀ ਸੇਵਾ ਸੋਸਾਇਟੀ ਗਰਨਾ ਸਾਹਿਬ ਵੱਲੋਂ ਪਿੰਡ ਦੀ ਡਿਸਪੈਂਸਰੀ ਨੂੰ ਵਾਟਰ ਕੂਲਰ ਭੇਂਟ

ਗੜ੍ਹਦੀਵਾਲਾ / ਦਸੂਹਾ (ਚੌਧਰੀ) 

: ਮੀਰੀ ਪੀਰੀ ਸੇਵਾ ਸੋਸਾਇਟੀ ਗਰਨਾ ਸਾਹਿਬ ਵੱਲੋਂ ਪਿੰਡ ਬੋਦਲ ਦੇ ਆਯੂਸ਼ਮਾਨ ਅਰੋਗਿਆ ਕੇਂਦਰ ( ਡਿਸਪੈਂਸਰੀ) ਲਈ ਵਾਟਰ ਕੂਲਰ ਭੇਂਟ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਡਸਾ ਨੇ ਦੱਸਿਆ ਕਿ ਪਿੰਡ ਦੀ ਡਿਸਪੈਂਸਰੀ ਵਿੱਚ ਕਾਫੀ ਮਰੀਜ਼ ਆਪਣਾ ਇਲਾਜ ਕਰਾਉਣ ਲਈ ਅਤੇ ਦਵਾਈ ਲੈਣ ਲਈ ਆਉਂਦੇ ਹਨ, ਜਿਨ੍ਹਾਂ ਨੂੰ ਗਰਮੀ ਦੇ ਮੌਸਮ ਦੌਰਾਨ ਪੀਣ ਵਾਲੇ ਠੰਡੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਸੁਸਾਇਟੀ ਵੱਲੋਂ ਪਿੰਡ ਦੀ ਡਿਸਪੈਂਸਰੀ ਵਿਖੇ ਵਾਟਰ ਕੂਲਰ ਅਤੇ ਆਰ. ਓ. ਸਿਸਟਮ ਲਗਵਾ ਦਿੱਤਾ ਗਿਆ ਹੈ ਤਾਂ ਜੋ ਡਿਸਪੈਂਸਰੀ ਵਿੱਚ ਦਵਾਈ ਲੈਣ ਜਾਂ ਇਲਾਜ ਕਰਵਾਉਣ ਆਏ ਮਰੀਜ਼ਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਹਨਾਂ ਦੱਸਿਆ ਕਿ ਇਸ ਉਪਰਾਲੇ ਲਈ ਇਟਲੀ ਤੋਂ ਹਰਦੀਪ ਸਿੰਘ ਬੋਦਲ, ਨਰਿੰਦਰ ਸਿੰਘ ਮਹੰਤ ਅਤੇ ਸਮੂਹ ਪਰਿਵਾਰ, ਸਰਬਜੀਤ ਸਿੰਘ ਸਾਬੀ ਭੁੱਲਰ ਦੇ ਸਹਿਯੋਗ ਨਾਲ ਲਗਵਾਇਆ ਗਿਆ | ਇਸ ਤੋਂ ਇਲਾਵਾ ਪ੍ਰਿਤਪਾਲ ਸਿੰਘ ਸੋਨੀ ਵੱਲੋਂ ਵੀ ਇਸ ਉਪਰਾਲੇ ਲਈ ਵਿਸ਼ੇਸ਼ ਸਹਿਯੋਗ ਕੀਤਾ ਗਿਆ | ਪਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਸਮੇਂ-ਸਮੇਂ ਤੇ ਸਮਾਜ ਸੇਵਾ ਲਈ ਉਪਰਾਲੇ ਕੀਤੇ ਜਾਂਦੇ ਹਨ ਜਿਸ ਦੇ ਤਹਿਤ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਰਾਸ਼ੀ ਦੇਣਾ, ਲੋੜਵੰਦ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਲਈ ਆਰਥਿਕ ਮਦਦ ਕਰਨਾ, ਕਾਲਜ ਵਿੱਚ ਪੜਦੇ ਵਿਦਿਆਰਥੀਆਂ ਦੀ ਫੀਸ ਵਿੱਚ ਸਹਾਇਤਾ ਕਰਨਾ, ਸਮੇਂ-ਸਮੇਂ ਤੇ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਉਣੇ, ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦੇ ਹੋਏ ਰੁੱਖ ਲਗਾਉਣੇ ਆਦਿ ਬਹੁਤ ਹੀ ਸਮਾਜਿਕ ਉਪਰਾਲੇ ਕੀਤੇ ਜਾਂਦੇ ਹਨ ਅਤੇ ਇਸ ਦੇ ਨਾਲ ਹੀ ਗੱਤਕੇ, ਗੁਰਬਾਣੀ ਸੰਥਿਆ, ਕੀਰਤਨ, ਤਬਲੇ, ਹਰਮੋਨੀਅਮ, ਤੰਤੀ ਸਾਜਾਂ, ਦਸਤਾਰ-ਦੁਮਾਲਾ ਸਜਾਉਣ ਦੀ ਫਰੀ ਸਿਖਲਾਈ ਵੀ ਸੁਸਾਇਟੀ ਵੱਲੋਂ ਦਿੱਤੀ ਜਾਂਦੀ ਹੈ | ਉਹਨਾਂ ਦੱਸਿਆ ਕਿ ਅਜਿਹੇ ਸਾਰੇ ਉਪਰਾਲੇ ਸੰਗਤ ਦੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਹਨ| ਇਸ ਮੌਕੇ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ, ਬੋਦਲ ਛਾਉਣੀ ਦੇ ਸਰਪੰਚ ਹਰਬੰਸ ਕੌਰ, ਜਸਵਿੰਦਰ ਸਿੰਘ ਮਾਣਕੂ , ਮਨਜਿੰਦਰ ਸਿੰਘ, ਅਕਾਸ਼ਦੀਪ ਸਿੰਘ, ਹਰਸਾਹਿਬ ਸਿੰਘ ਢੀਂਡਸਾ, ਹਰਪਾਲ ਸਿੰਘ ਬਿੱਟਾ, ਗਗਨਦੀਪ ਸਿੰਘ, ਹਰਮਿੰਦਰ ਸਿੰਘ, ਸੀ. ਐਚ. ਓ. ਸਿਮਰਪ੍ਰੀਤ ਕੌਰ, ਕੁਲਵਿੰਦਰ ਕੌਰ, ਸੁੱਖਵਿੰਦਰ ਕੌਰ, ਤਾਲਿਬ ਬੋਦਲ ਆਦਿ ਹਾਜ਼ਿਰ ਰਹੇ |