Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਅਤੇ ਸੈਸ਼ਨ ਜੱਜ ਬਾਜਵਾ ਵੱਲੋ ਅੰਡਰ ਟਰਾਇਲ ਰੀਵਿਊ ਕਮੇਟੀ ਅਤੇ ਬਾਲ ਨਿਆਂ ਬੋਰਡ ਦੀ ਮੀਟਿੰਗ

ਜ਼ਿਲ੍ਹਾ ਅਤੇ ਸੈਸ਼ਨ ਜੱਜ ਬਾਜਵਾ ਵੱਲੋ ਅੰਡਰ ਟਰਾਇਲ ਰੀਵਿਊ ਕਮੇਟੀ ਅਤੇ ਬਾਲ ਨਿਆਂ ਬੋਰਡ ਦੀ ਮੀਟਿੰਗ

ਜ਼ਿਲ੍ਹਾ ਅਤੇ ਸੈਸ਼ਨ ਜੱਜ ਬਾਜਵਾ ਵੱਲੋ ਅੰਡਰ ਟਰਾਇਲ ਰੀਵਿਊ ਕਮੇਟੀ ਅਤੇ ਬਾਲ ਨਿਆਂ ਬੋਰਡ ਦੀ ਮੀਟਿੰਗ

ਨਵਾਂਸ਼ਹਿਰ,(ਜਤਿੰਦਰ ਪਾਲ ਸਿੰਘ ਕਲੇਰ ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੰਡਰ ਟਰਾਇਲ ਰੀਵਿਊ ਕਮੇਟੀ ਅਤੇ ਬਾਲ ਨਿਆਂ ਬੋਰਡ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਦੇ ਸਕੱਤਰ, ਸੀ ਜੇ ਐਮ ਕਮਲਦੀਪ ਸਿੰਘ ਧਾਲੀਵਾਲ, ਪ੍ਰਿੰਸੀਪਲ ਮੈਜਿਸਟ੍ਰੇਟ ਜੇ.ਜੇ.ਬੀ. ਮੈਡਮ ਰਾਧਿਕਾ ਪੁਰੀ, ਡੀ.ਐਸ.ਪੀ. ਸਹਿਬਾਜ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਡੀ.ਐਸ.ਪੀ. ਸਹਿਬਾਜ ਸਿੰਘ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਧਾਰਾ 289, 304-A, 337 ਅਤੇ 338 ਕੇਸਾਂ ਦੀ ਸੂਚੀ, ਪੂਰੇ ਵੇਰਵੇ ਸਮੇਤ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਸ਼ਹੀਦ ਭਗਤ ਸਿੰਘ ਨਗਰ ਨੂੰ ਭੇਜੀ ਜਾਵੇ ਤਾਂ ਜੋ ਸਬੰਧਿਤ ਪੀੜਤਾਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ ਅਧੀਨ ਬਣਦਾ ਮੁਆਵਜਾ ਦਿੱਤਾ ਜਾ ਸਕੇ ।
ਉਨ੍ਹਾਂ ਨੇ ਮੀਟਿੰਗ ਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 13 ਅਗਸਤ, 2022 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ, ਜਿਸ ਲਈ ਇਸ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਵਾਏ ਜਾਣ ਅਤੇ ਇਸ ਕੌਮੀ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੀ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ। ਮੀਟਿੰਗ ਵਿੱਚ ਆਫਿਸ ਕੋਆਰਡੀਨੇਟਰ ਰੋਹਿਤ ਕੁਮਾਰ, ਡੀ.ਸੀ.ਪੀ.ਓ. ਕੰਚਨ ਅਰੋੜਾ ਅਤੇ ਚਾਈਲਡ ਵੈਲਫੇਅਰ ਕਮੇਟੀ ਦੀ ਚੇਅਰਮੈਨ ਮੈਡਮ ਸੋਨੀਆ ਹਾਜ਼ਰ ਸਨ ।