Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਸਿਹਤ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ ਹੁਣ ਦਿੱਲੀ ਵਿਚ ਲਗਾਤਾਰ 2 ਦਿਨ ਖੋਲ੍ਹੀ ਜਾਏਗੀ ਆਮ ਆਦਮੀ ਪਾਰਟੀ ਦੀ ਪੋਲ : ਡਾ ਸੁਨੀਲ ਤਰਗੋਤਰਾ

ਸਿਹਤ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ ਹੁਣ ਦਿੱਲੀ ਵਿਚ ਲਗਾਤਾਰ 2 ਦਿਨ ਖੋਲ੍ਹੀ ਜਾਏਗੀ ਆਮ ਆਦਮੀ ਪਾਰਟੀ ਦੀ ਪੋਲ : ਡਾ ਸੁਨੀਲ ਤਰਗੋਤਰਾ

ਬਟਾਲਾ 29 ਜਨਵਰੀ (ਅਵਿਨਾਸ਼ ਸ਼ਰਮਾ )

ਕਮਿਊਨਟੀ ਹੈਲਥ ਅਫ਼ਸਰ ਅਤੇ ਐੱਨਐੱਚਐੱਮ ਇੰਪਲਾਇਆ ਯੂਨੀਅਨ ਪੰਜਾਬ ਦਾ ਦਿੱਲੀ ਜਾਣਾ ਤਹਿ

: ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਆਗੂ ਡਾ ਸੁਨੀਲ ਤਰਗੋਤਰਾ,ਡਾ ਰਵਿੰਦਰ ਸਿੰਘ ਕਾਹਲੋਂ ਅਤੇ ਡਾ ਲਵਲੀਨ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੋਨਾਂ ਜਥੇਬੰਦੀਆਂ ਦੇ ਇਕ ਸਾਂਝੇ ਵਫ਼ਦ ਨਾਲ 26 ਜਨਵਰੀ ਨੂੰ ਸਿਹਤ ਮੰਤਰੀ ਪੰਜਾਬ ਜੀ ਨਾਲ ਸਰਕਟ ਹਾਊਸ ਪਟਿਆਲਾ ਵਿਖੇ ਇਕ ਅਹਿਮ ਪੈਨਲ ਮੀਟਿੰਗ ਆਨਨ-ਫ਼ਾਨਨ ਵਿੱਚ ਸਧੀ ਗਈ ਜਿਸ ਮੀਟਿੰਗ ਵਿੱਚ ਸਿਹਤ ਮੰਤਰੀ ਪੰਜਾਬ ਜੀ ਦੇ ਨਾਲ ਨਾਲ ਹੈਲਥ ਡਿਪਾਰਟਮੈਂਟ ਦੇ ਉੱਚ ਅਧਿਕਾਰੀ ਵੀ ਸ਼ਾਮਲ ਸਨ । ਪਰੰਤੂ ਇਹ ਮੀਟਿੰਗ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਘੱਟ ਅਤੇ ਉਹਨਾਂ ਦੇ ਦਿੱਲੀ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਰੋਕਣ ਲਈ ਵੱਧ ਨਜ਼ਰ ਆ ਰਹੀ ਸੀ । ਉਹਨਾਂ ਦਸਿਆ ਕਿ ਪਿਛਲੀਆਂ ਬਹੁਤ ਸਾਰੀਆਂ ਮੀਟਿੰਗਾਂ ਬੇਸਿੱਟਾ ਰਹਿਣ ਤੋਂ ਬਾਅਦ ਉਹ ਇਸ ਮੀਟਿੰਗ ਵਿਚ ਬਹੁਤ ਆਸ ਅਤੇ ਉਮੀਦ ਨਾਲ ਹਾਜ਼ਰ ਹੋਏ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਾਰੀਆਂ ਮੀਟਿੰਗਾਂ ਦੇ ਵਾਂਗ ਇਹ ਮੀਟਿੰਗ ਵੀ ਬੇਸਿੱਟਾ ਹੀ ਰਹੀ । ਜਿਸ ਉਪਰੰਤ ਦੋਨਾਂ ਜਥੇਬੰਦੀਆਂ ਦੇ ਆਗੂਆਂ ਨੇ ਮੌਕੇ ਤੇ ਹੀ ਮੀਟਿੰਗ ਕਰ ਕੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਲਿਆ । ਆਪਣੇ ਸੰਘਰਸ਼ ਦੀ ਰੂਪ-ਰੇਖਾ ਦੱਸਦੇ ਹੋਏ ਉਹਨਾਂ ਅੱਗੇ ਦੱਸਿਆ ਕਿ ਹੁਣ ਉਹ 1 ਦੀ ਬਜਾਏ ਲਗਾਤਾਰ 2 ਦਿਨ 1-2 ਫਰਵਰੀ 2025 ਨੂੰ ਆਮ ਆਦਮੀ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ ਖਿਲਾਫ਼ ਦਿੱਲੀ ਦੇ ਬਜਾਰਾਂ ਵਿੱਚ ਪੋਲ-ਖੋਲ ਰੈਲੀ ਕਰਨਗੇ। ਅਤੇ ਆਉਣ ਵਾਲੇ ਦਿਨਾਂ ਵਿੱਚ 2 ਦਿਨ ਦੀ ਸੰਕੇਤਿਕ ਹੜਤਾਲ ਤੇ ਜਾਣਗੇ ਜੇਕਰ ਫੇਰ ਵੀ ਸਰਕਾਰ ਸਾਡੇ ਮਸਲੇ ਹੱਲ ਨਹੀਂ ਕਰਦੀ ਤੇ ਮਜਬੂਰਨ ਓਹ ਪੰਜਾਬ ਭਰ ਦਿਆਂ ਸਿਹਤ ਸੇਵਾਵਾਂ ਠੱਪ ਕਰ ਕੇ ਪੂਰਨ ਰੂਪ ਨਾਲ ਹੜਤਾਲ ਤੇ ਚਲੇ ਜਾਣਗੇ ਜਿਸਦੀ ਨਿਰੋਲ ਜ਼ਿੰਮੇਵਾਰੀ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਏਗੀ ।ਸੀਐਚਓ ਯੂਨੀਅਨ ਦੇ ਜਿਲਾ ਪ੍ਰਧਾਨ ਸੂਰਜ ਜੀ ਨੇ ਦੱਸੀਆਂ ਕਿ ਪੰਜਾਬ ਭਰ ਵਿੱਚ ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਪਿਛਲੇ 18 ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ਉੱਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾਮੈਡੀਕਲ ਅਤੇ ਦਫਤਰੀ ਸਿਹਤ ਕਾਮੇ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ ਪ੍ਰੰਤੂ ਪਿਛਲੇ ਤਿੰਨ ਸਾਲਾਂ ਤੋਂ ਐਨ.ਐਚ.ਐਮ ਇੰਪਲਾਈਜ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀਆਂ ਪੰਜਾਬ ਸਰਕਾਰ ਨਾਲ ਹੋਈਆਂ 29-30 ਮੀਟਿੰਗਾਂ ਸਿਰਫ ਜੁਬਾਨੀ ਲਾਰੇਬਾਜੀ ਸਾਬਿਤ ਹੋਈਆਂ। ਸੂਬਾਈ ਆਗੂ ਅਵਤਾਰ ਸਿੰਘ ਮਾਨਸਾ ਅਤੇ ਮੈਡਮ ਦੀਪਸ਼ਿਖਾ ਮੋਹਾਲੀ ਜੀ ਵੱਲੋਂ ਪੰਜਾਬ ਸਰਕਾਰ ਤੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਲਗਪਗ ਤਿੰਨ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਕੋਈ ਵੀ ਜਾਇਜ਼ ਮੰਗ ਪੂਰੀ ਨਹੀਂ ਕੀਤੀ ਜਿਸ ਕਰਕੇ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੋ ਆਗੂਆਂ ਵਲੋਂ ਇਹ ਫੈਸਲਾ ਕੀਤਾ ਗਿਆ ਕਿ ਫਰਵਰੀ ਮਹੀਨੇ ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਹੋਏ ਪੋਲ ਖੋਲ ਰੈਲੀਆਂ ਕਰਕੇ ਪਰਚੇ ਵੰਡੇ ਜਾਣਗੇ।ਵਿਰੋਧ ਪ੍ਰਦਰਸ਼ਨਾਂ ਦੀ ਲੜੀ ਦੇ ਪਹਿਲੇ ਪੜਾਅ ਤੇ ਮਿਤੀ 01 ਅਤੇ 2 ਫ਼ਰਵਰੀ 2025 ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਿਧਾਨ ਸਭਾ ਹਲਕਾ ਨਵੀਂ ਦਿੱਲੀ ਅਤੇ ਨੈਸ਼ਨਲ ਮੀਡੀਆ ਰਾਹੀਂ ਰਾਜੀਵ ਚੌਕ ਕਨਾਉਟ ਪੈਲੇਸ ਵਿੱਚ 20000 ਪਰਚੇ ਵੰਡ ਕੇ ਪੰਜਾਬ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ । ਇਸ ਮੌਕੇ ਹਾਜ਼ਰ ਸੂਬਾਈ ਆਗੂਆ ਨੇ ਰੋਸ਼ ਜਾਹਰ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਜਾਇਜ਼ ਮੰਗਾਂ ਦਾ ਹੱਲ ਕਰਨ ਤੋਂ ਭੱਜਦੀ ਦਿਖਾਈ ਦੇ ਰਹੀ ਹੈ ਜਿਸ ਕਰਕੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਜਿਲਾ ਗੁਰਦਾਸਪੁਰ ਦੇ ਆਗੂ ਨਵਜੋਤ ਕੌਰ,ਵਿਕਾਸ ਜੋਇਲ,ਡਾ ਗੌਰਵ ਕੁਮਾਰ,ਦਾ ਆਰਤੀ,ਮਨਦੀਪ ਸਿੰਘ,ਵਰਿੰਦਰ ਕੌਰ,ਡਾ ਸਲਮਾ ਸ਼ੇਖ,ਅਮਨਦੀਪ ਕੌਰ,ਕਮਲਜੀਤ ਸਿੰਘ, ਅਦਿ ਹਾਜ਼ਰ ਸਨ।

error: copy content is like crime its probhihated