Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 20 ਮਈ(ਚੌਧਰੀ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸੀ.ਜੇ.ਐਮ. ਸ੍ਰੀਮਤੀ ਅਪਰਾਜਿਤਾ ਜੋਸ਼ੀ ਨੇ ਅੱਜ ਜਿਥੇ 13 ਅਗਸਤ 2022 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਪੁਲਿਸ, ਪਾਵਰਕਾਮ, ਬੈਂਕਾਂ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਉਥੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪਿੰਡਾਂ ਵਿਚ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਵੀ ਦਿੱਤੇ। ਸ੍ਰੀਮਤੀ ਜੋਸ਼ੀ ਨੇ ਕਿਹਾ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਰਜੋਤ ਭੱਟੀ ਦੀ ਅਗਵਾਈ ਵਿਚ ਲੱਗਣ ਵਾਲੀ ਇਸ ਲੋਕ ਅਦਾਲਤ ਵਿਚ ਵੱਧ ਤੋਂ ਪ੍ਰੀ-ਲਿਟੀਗੇਟਿਵ ਕੇਸ ਲਗਵਾਏ ਜਾਣ। ਇਸ ਤੋਂ ਇਲਾਵਾ ਜਿਹੜੇ ਕੇਸ ਕੋਰਟਾਂ ਵਿਚ ਪੈਡਿੰਗ ਚੱਲ ਰਹੇ ਹਨ, ਉਨ੍ਹਾਂ ਕੇਸਾਂ ਨੂੰ ਵੀ ਲੋਕ ਅਦਾਲਤ ਵਿਚ ਅਰਜ਼ੀ ਦੇ ਕੇ ਸਬੰਧਤ ਕੋਰਟ ਵਿਚ ਲਗਾਇਆ ਜਾ ਸਕਦਾ ਹੈ।
ਉਕਤ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜੁਵੇਨਾਇਲ ਹੋਮ (ਰਾਮ ਕਲੋਨੀ ਕੈਂਪ) ਵਿਖੇ ਸੈਮੀਨਾਰ ਵੀ ਲਗਾਇਆ, ਜਿਸ ਵਿਚ ਪੈਨਲ ਐਡਵੋਕੇਟ ਸ੍ਰੀ ਲਵਪ੍ਰੀਤ ਸਿੰਘ ਨੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਸ੍ਰੀਮਤੀ ਅਨੀਤਾ ਕੁਮਾਰੀ ਵੀ ਮੌਜੂਦ ਸਨ। ਇਸ ਸੈਮੀਨਾਰ ਉਪਰੰਤ ਮੁਫ਼ਤ ਕਾਨੂੰਨੀ ਸਹਾਇਤਾ ਦੀ ਪ੍ਰਚਾਰ ਸਮੱਗਰੀ ਵੰਡਣ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤ ਸਬੰਧੀ ਵੀ ਜਾਣਕਾਰੀ ਦਿੱਤੀ ਗਈ।