Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਮੈਂਬਰ ਪਾਰਲੀਮੈਂਟ ਡਾ.ਰਾਜ ਕੁਮਾਰ ਚੱਬੇਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਹੀ ਨੂੰ ਅਪਨਾਇਆ

ਮੈਂਬਰ ਪਾਰਲੀਮੈਂਟ ਡਾ.ਰਾਜ ਕੁਮਾਰ ਚੱਬੇਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਹੀ ਨੂੰ ਅਪਨਾਇਆ

ਹੁਸ਼ਿਆਰਪੁਰ, 9 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ਼) 

ਵਿਦਿਆਰਥੀਆ ਨਾਲ ਰੱਖਣਗੇ ਰੈਗੂਲਰ ਰਾਬਤਾ, ਸਕੂਲ ਦੇ ਸਰਬਪੱਖੀ ਵਿਕਾਸ ਨੂੰ ਦੇਣਗੇ ਹੁਲਾਰਾ

ਸਕੂਲ ਵਿਚ 61 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵੱਖ-ਵੱਖ ਕੰਮਾਂ ਦਾ ਕੀਤਾ ਉਦਘਾਟਨ

ਕਿਹਾ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਨਵੇਂ ਦਿਸਹੱਦੇ ਕਾਇਮ ਕੀਤੇ

 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਹੀ ਵਿਖੇ ਲਗਭਗ 61 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਦਾ ਉਦਘਾਟਨ ਕਰਨ ਉਪਰੰਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਹੀ ਨੂੰ ਅਪਨਾਉਣ ਦਾ ਐਲਾਨ ਕੀਤਾ।

ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ, ਸਕੂਲ ਪ੍ਰਿੰਸੀਪਲ ਮ੍ਰਿਦੁਲਾ ਸ਼ਰਮਾ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਇਲਾਕੇ ਦੇ ਮੋਹਤਬਰਾਂ ਸਮੇਤ ਸਕੂਲ ਵਿਖੇ ਬਣੇ ਨਵੇਂ ਕਲਾਸ ਰੂਮਾਂ, ਚਾਰਦੀਵਾਰੀ ਅਤੇ ਬਾਥਰੂਮਾਂ ਦੇ ਉਦਘਾਟਨ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਅੱਜ ਤੋਂ ਇਹ ਸਕੂਲ ਉਨ੍ਹਾਂ ਨੇ ਅਪਨਾ ਲਿਆ ਹੈ ਜਿਸ ਤਹਿਤ ਉਹ ਰੈਗੂਲਰ ਤੌਰ ’ਤੇ ਵਿਦਿਆਰਥੀਆਂ ਨਾਲ ਰਾਬਤਾ ਰੱਖਣਗੇ ਅਤੇ ਉਨ੍ਹਾਂ ਦੇ ਭਵਿੱਖ ਲਈ ਮਿਥੇ ਟੀਚੇ ਅਨੁਸਾਰ ਲੋੜੀਂਦੀ ਜਾਣਕਾਰੀ ਸਾਂਝੀ ਕਰਿਆ ਕਰਨਗੇ। ਉਨ੍ਹਾਂ ਕਿਹਾ ਕਿ ਪੇਸ਼ੇ ਵਜੋਂ ਡਾਕਟਰ ਹੋਣ ਨਾਤੇ ਉਹ ਵਿਦਿਆਰਥੀਆਂ ਨੂੰ ਇਸ ਪੇਸ਼ੇ ਦੀ ਚੋਣ ਲਈ ਰਾਹ ਦਸੇਰਾ ਬਣਨਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਲਗਾਤਾਰ ਸੰਪਰਕ ਰੱਖਣ ਦੇ ਨਾਲ-ਨਾਲ ਪ੍ਰਿੰਸੀਪਲ, ਅਧਿਆਪਕਾਂ, ਸਕੂਲ ਦੀ ਦੇਖਰੇਖ ਕਰਦੀ ਕਮੇਟੀ ਅਤੇ ਪਿੰਡ ਦੀ ਪੰਚਾਇਤ ਨਾਲ ਵੀ ਸਕੂਲ ਵਿਚ ਹੋਰ ਸੁਧਾਰਾਂ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਉਹ ਸੁਹਿਰਦ ਉਪਰਾਲੇ ਅਮਲ ਵਿਚ ਲਿਆਉਣਗੇ।

ਪੰਜਾਬ ਸਰਕਾਰ ਦੇ ਮੈਂਟਰਸ਼ਿਪ ਪ੍ਰੋਗਰਾਮ ਸਬੰਧੀ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸੀਨੀਅਰ ਅਫ਼ਸਰਸ਼ਾਹੀ ਤੋਂ ਇਲਾਵਾ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਇਸ ਨੇਕ ਕਾਰਜ ਦਾ ਹਿੱਸਾ ਬਣ ਕੇ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਮੁਕਾਬਲੇਬਾਜ਼ੀ ਦੀ ਪੜ੍ਹਾਈ, ਨੌਕਰੀਆਂ ਬਾਰੇ ਲੋੜੀਂਦੀ ਜਾਣਕਾਰੀ ਅਤੇ ਉਨ੍ਹਾਂ ਦੇ ਭਵਿੱਖ ਲਈ ਮਿੱਥੇ ਟੀਚੇ ਅਨੁਸਾਰ ਉਨ੍ਹਾਂ ਦੀ ਅਗਵਾਈ ਕਰਨ ਤੋਂ ਇਲਾਵਾ ਸਕੂਲਾਂ ਦੇ ਸਰਬਪੱਖੀ ਵਿਕਾਸ ਲਈ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।

ਕਰੀਬ 61 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿਚ ਮਜ਼ਬੂਤ ਕੀਤੇ ਬੁਨਿਆਦੀ ਢਾਂਚੇ ਬਾਰੇ ਗੱਲ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਫਲਾਹੀ ਸਕੂਲ ਨੂੰ ਮਾਡਲ ਸਕੂਲਾਂ ਦੀ ਪਹਿਲੀ ਕਤਾਰ ਵਿਚ ਲਿਆਉਣ ਲਈ ਉਹ ਯਤਨਸ਼ੀਲ ਰਹਿਣਗੇ। ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਵਲੋਂ ਰੱਖੇ ਕੁਝ ਕੰਮਾਂ ਦੀ ਮੰਗ ਨੂੰ ਮੌਕੇ ’ਤੇ ਹੀ ਪ੍ਰਵਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲ ਵਿਚ ਕਾਮਰਸ ਦੀਆਂ ਕਲਾਸਾਂ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਦੇ ਹੋਰ ਵਿਕਾਸ ਅਤੇ ਇੰਟਰਲਾਕਿੰਗ ਫਰਸ਼ ਲਈ ਲੋੜੀਂਦੇ ਫੰਡ ਜਲਦ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਨਵੇਂ ਰਿਕਾਰਡ ਸਥਾਪਿਤ ਕਰਦਿਆਂ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ, ਵਿਦਿਆਰਥੀਆਂ ਨੂੰ ਹਰ ਆਧੁਨਿਕ ਸਹੂਲਤ ਅਤੇ ਸਕੂਲਾਂ ਵਿਚ ਅਤਿਆਧੁਨਿਕ ਬੁਨਿਆਦੀ ਢਾਂਚਾ ਉਪਲਬੱਧ ਕੀਤਾ ਹੈ।

ਇਸ ਮੌਕੇ ਪ੍ਰਿੰਸੀਪਲ ਮਲਕੀਅਤ ਕੌਰ, ਪ੍ਰਿੰਸੀਪਲ ਰਮਨਦੀਪ, ਪਿੰਡ ਫਲਾਹੀ ਦੇ ਸਰਪੰਚ ਲਖਵੀਰ ਕੌਰ, ਸਲੇਮਪੁਰ ਦੇ ਸਰਪੰਚ ਮੇਜਰ ਸਿੰਘ, ਬੱਠੀਆਂ ਦੇ ਸਰਪੰਚ ਸਵਿਤਾ, ਜੋਗਿੰਦਰ ਪਾਲ, ਸਾਬਕਾ ਸਰਪੰਚ ਸੁਰਜੀਤ ਲਾਲ, ਸਰਪੰਚ ਸੀਤਲ ਸਿੰਘ, ਸਰਪੰਚ ਅਮਰਜੀਤ ਸਿੰਘ, ਸਰਪੰਚ ਕੁਲਦੀਪ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮੰਗਤ ਰਾਮ, ਮਾਇਆ ਦੇਵੀ, ਮਨਜੀਤ ਕੌਰ ਆਦਿ ਵੀ ਮੌਜੂਦ ਸਨ।

ਕੈਪਸ਼ਨ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਹੀ ਵਿਖੇ ਵੱਖ-ਵੱਖ ਕੰਮਾਂ ਦਾ ਉਦਘਾਟਨ ਕਰਦੇ ਹੋਏ ਤੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ।

error: copy content is like crime its probhihated