Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਹੁਸ਼ਿਆਰਪੁਰ, 3 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ਼) 

ਬਲਾਚੌਰ-ਹੁਸ਼ਿਆਰਪੁਰ-ਦਸੂਹਾ ਰੋਡ ਨੂੰ ਰਾਸ਼ਟਰੀ ਮਾਰਗ ਐਲਾਨਣ ਅਤੇ ਚੌੜਾ ਕਰਨ ਦੀ ਕੀਤੀ ਮੰਗ

ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਮੰਗ ਬਾਰੇ ਢੁਕਵੀਂ ਕਾਰਵਾਈ ਦਾ ਭਰੋਸਾ

: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਦਿਆਂ ਬਲਾਚੌਰ-ਹੁਸ਼ਿਆਰਪੁਰ-ਦਸੂਹਾ ਸੜਕ ਨੂੰ ਰਾਸ਼ਟਰੀ ਮਾਰਗ ਐਲਾਨਣ ਅਤੇ ਇਸ ਨੂੰ ਹੋਰ ਚੌੜਾ ਕਰਨ ਦੀ ਮੰਗ ਰੱਖੀ ਜਿਸ ਨਾਲ ਇਸ ਖੇਤਰ ਵਿਚ ਸੁਖਾਲੀ ਆਵਾਜਾਈ ਦੇ ਨਾਲ-ਨਾਲ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਪ੍ਰੋਜੈਕਟ ਬਾਰੇ ਢੁਕਵੀਂ ਕਾਰਵਾਈ ਅਮਲ ਵਿਚ ਲਿਆਉਣ ਦਾ ਭਰੋਸਾ ਦਿੱਤਾ।

 ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਦੌਰਾਨ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਬਲਾਚੌਰ-ਹੁਸ਼ਿਆਰਪੁਰ-ਦਸੂਹਾ ਸੜਕ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਅਤੇ ਅੱਗੋਂ ਗੁਆਂਢੀ ਰਾਜਾਂ ਨੂੰ ਜੋੜਦੀ ਹੈ ਜਿਸ ’ਤੇ ਮੌਜੂਦਾ ਸਮੇਂ ਭਾਰੀ ਆਵਾਜਾਈ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮਿਆਂ ਦੌਰਾਨ ਇਸ ਸੜਕ ’ਤੇ ਆਵਾਜਾਈ ਵਿਚ ਹੋਏ ਵੱਡੇ ਵਾਧੇ ਨਾਲ ਸੜਕ ਦਾ ਮੌਜੂਦਾ ਢਾਂਚਾ ਤੰਗ ਹੋਣ ਕਾਰਨ ਰੋਜ਼ਾਨਾ ਰਾਹਗੀਰਾਂ ਨੂੰ ਟਰੈਫਿਕ ਸਮੱਸਿਆਵਾਂ ਦਾ ਸਾਹਮਣੇ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕੇਂਦਰੀ  ਮੰਤਰੀ ਨੂੰ ਦੱਸਿਆ ਕਿ ਇਹ ਸੜਕ ਚੌੜੀ ਹੋਣ ਨਾਲ ਨਾ ਸਿਰਫ਼ ਲੋਕਾਂ ਨੂੰ ਸੁਰੱਖਿਅਤ ਆਵਾਜਾਈ ਦਾ ਲਾਭ ਹੋਵੇਗਾ ਸਗੋਂ ਖਿੱਤੇ ਵਿਚ ਵਪਾਰ, ਉਦਯੋਗਾਂ ਅਤੇ ਸੈਰ ਸਪਾਟਾ ਗਤੀਵਿਧੀਆਂ ਨੂੰ ਬਲ ਮਿਲੇਗਾ।

ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨੂੰ ਜੁੜਦੀ ਇਸ ਸੜਕ ਨੂੰ ਰਾਸ਼ਟਰੀ ਮਾਰਗ ਐਲਾਨਣ ਦੀ ਮੰਗ ਰੱਖਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਸੜਕ ਨੂੰ ਕੌਮੀ ਮਾਰਗ ਐਲਾਨਣ ਨਾਲ ਅੰਤਰਰਾਜੀ ਆਵਾਜਾਈ ਪਹਿਲਾਂ ਨਾਲੋਂ ਕਿਤੇ ਬੇਹਤਰ ਹੋਵੇਗੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੇਂਦਰ ਵਲੋਂ ਸਮੇਂ-ਸਮੇਂ ’ਤੇ ਇਸ ਦਾ ਰੱਖ-ਰਖਾਅ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਤਰੀ ਪੰਜਾਬ ਨੂੰ ਵੱਡੇ ਉਦਯੋਗਿਕ ਕੇਂਦਰਾਂ ਨਾਲ ਜੋੜਨ ਵਾਲੀ ਇਸ ਮੁੱਖ ਸੜਕ ਨੂੰ ਰਾਸ਼ਟਰੀ ਮਾਰਗ ਐਲਾਨਣਾ ਅਤੇ ਇਸ ਨੂੰ ਵੱਡਾ ਕਰਨਾ ਸਮੇਂ ਦੀ ਮੁੱਖ ਮੰਗ ਹੈ ਜਿਸ ਨੂੰ ਤਰਜ਼ੀਹ ਦੇ ਆਧਾਰ ’ਤੇ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਵਲੋਂ ਇਸ ਮੰਗ ਨੂੰ ਪੂਰੇ ਗਹੁ ਨਾਲ ਵਿਚਾਰਦਿਆਂ ਸਬੰਧਤ ਅਥਾਰਟੀ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਇਸ ਸਬੰਧੀ ਢੁਕਵੇਂ ਕਦਮ,  ਜਿਵੇਂ ਸਰਵੇ, ਪ੍ਰਸ਼ਾਸਕੀ ਪ੍ਰਕਿਰਿਆ ਅਤੇ ਸੰਭਾਵਨਾਵਾਂ ਤਲਾਸ਼ਣ, ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਮੰਤਰਾਲੇ ਵਲੋਂ ਇਸ ਸੜਕ ਨੂੰ ਰਾਸ਼ਟਰੀ ਮਾਰਗ ਐਲਾਨੇ ਜਾਣ ਨਾਲ ਖੇਤਰ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਨਵੀਂ ਗਤੀ ਮਿਲੇਗੀ।

ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਲੋਕ ਸਹੂਲਤ ਵਾਲੇ ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਵਲੋਂ ਹਰ ਲੋੜੀਂਦੀ ਸਹਾਇਤਾ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਸ ਸਬੰਧੀ ਲੋੜੀਂਦੀਆਂ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।

ਕੈਪਸ਼ਨ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨਵੀਂ ਦਿੱਲੀ ਵਿਖੇ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੂੰ ਬਲਾਚੌਰ-ਹੁਸ਼ਿਆਰਪੁਰ-ਦਸੂਹਾ ਸੜਕ ਨੂੰ ਰਾਸ਼ਟਰੀ ਮਾਰਗ ਐਲਾਨਣ ਅਤੇ ਵੱਡਾ ਕਰਨ ਲਈ ਮੰਗ ਪੱਤਰ ਦਿੰਦੇ ਹੋਏ।