Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ

ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 7 ਅਕਤੂਬਰ (ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਆਈ ਕਿਊ ਏ ਸੀ ਦੇ ਸਹਿਯੋਗ ਨਾਲ ਬੀ.ਐੱਸ.ਸੀ. ਫੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਲਈ “ਮੈਂਟਲ ਹੈਲਥ”ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿੱਚ ਡਾ. ਅਰਚਨਾ ਠਾਕੁਰ, ਵਿਭਾਗ ਰਾਜਨੀਤੀ ਵਿਗਿਆਨ, ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ, ਤਣਾਅ ਦੇ ਕਾਰਨਾਂ, ਭਾਵਨਾਤਮਕ ਸੰਤੁਲਨ ਅਤੇ ਰੋਜ਼ਾਨਾ ਜੀਵਨ ਵਿੱਚ ਆਪਣੀ ਮਾਨਸਿਕ ਸਿਹਤ ਦਾ ਧਿਆਨ ਰੱਖਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਨੂੰ ਸਮਝਣ, ਸਕਾਰਾਤਮਕ ਸੋਚ ਅਪਣਾਉਣ ਅਤੇ ਲੋੜ ਪੈਣ ’ਤੇ ਪਰਿਵਾਰਕ ਮੈਂਬਰਾਂ, ਅਧਿਆਪਕਾਂ ਜਾਂ ਮਾਹਿਰਾਂ ਨਾਲ ਗੱਲਬਾਤ ਕਰਨ ਲਈ ਪ੍ਰੇਰਿਤ ਕੀਤਾ। ਇਸ ਲੈਕਚਰ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਾਨਸਿਕ ਸਿਹਤ ਨਾਲ ਸਬੰਧਤ ਆਪਣੇ ਸਵਾਲ ਵੀ ਸਾਂਝੇ ਕੀਤੇ।
ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਅਜਿਹੀਆਂ ਗਤੀਵਿਧੀਆਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਵੱਲ ਵੀ ਧਿਆਨ ਦੇਣਾ ਜ਼ਰੂਰੀ ਹੈ। ਵਿਭਾਗ ਮੁਖੀ ਮੈਡਮ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਅਤੇ ਕੋ-ਆਰਡੀਨੇਟਰ ਮੈਡਮ ਨੇਹਾ ਦੇ ਸਹਿਯੋਗ ਨਾਲ ਇਹ ਗਤੀਵਿਧੀ ਸਫਲਤਾਪੂਰਵਕ ਸੰਪੰਨ ਹੋਈ। ਇਸ ਮੌਕੇ ਵਿਦਿਆਰਥੀਆਂ ਨੂੰ “ਆਪਣੇ ਮਨ ਦੀ ਸੰਭਾਲ ਕਰੋ ਅਤੇ ਸਿਹਤਮੰਦ ਜੀਵਨ ਵੱਲ ਇੱਕ ਕਦਮ ਵਧਾਓ” ਦਾ ਸੰਦੇਸ਼ ਦਿੱਤਾ ਗਿਆ।