Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਪ੍ਰਵਾਸੀ ਭਾਰਤੀ ਗੋਰਖ ਨਾਥ ਦੇ ਸਹਿਯੋਗ ਨਾਲ ਹਿੰਦੁਸਤਾਨ ਵੈਲਫੇਅਰ ਬਲੱਡ ਡੋਨਰਜ਼ ਕਲੱਬ ਨੇ ਸਕੂਲੀ ਵਿਦਿਆਰਥੀਆਂ ਨੂੰ ਬੂਟ,ਜੁਰਾਬਾਂ ਅਤੇ ਸਵੈਟਰ੍ਹਾਂ ਦੀ ਕੀਤੀ ਵੰਡ

ਪ੍ਰਵਾਸੀ ਭਾਰਤੀ ਗੋਰਖ ਨਾਥ ਦੇ ਸਹਿਯੋਗ ਨਾਲ ਹਿੰਦੁਸਤਾਨ ਵੈਲਫੇਅਰ ਬਲੱਡ ਡੋਨਰਜ਼ ਕਲੱਬ ਨੇ ਸਕੂਲੀ ਵਿਦਿਆਰਥੀਆਂ ਨੂੰ ਬੂਟ,ਜੁਰਾਬਾਂ ਅਤੇ ਸਵੈਟਰ੍ਹਾਂ ਦੀ ਕੀਤੀ ਵੰਡ

ਫਗਵਾੜਾ 8 ਨਵੰਬਰ(ਲਾਲੀ )

:  ਸਰਦੀ ਦੇ ਮੌਸ਼ਮ ਨੂੰ ਧਿਆਨ ਵਿੱਚ ਰੱਖਦੇ ਹੋਏ ਹਿੰਦੁਸਤਾਨ ਵੈਲਫੇਅਰ ਬਲੱਡ ਡੋਨਰਜ਼ ਕਲੱਬ ( ਰਜਿ.) ਫਗਵਾੜਾ ਵਲੋਂ ਪ੍ਰਧਾਨ ਵਿਕਰਮ ਗੁਪਤਾ ਦੀ ਅਗਵਾਈ ਵਿੱਚ ਸਰਕਾਰੀ ਹਾਈ ਸਕੂਲ ਰੁੜਕੀ ਵਿਖੇ ਪਿੰਡ ਰੁੜਕੀ ਦੇ ਨਾਲ ਲੱਗਦੇ ਪਿੰਡ ਧੀਨਪੁਰ ਦੇ ਪ੍ਰਾਇਮਰੀ ਅਤੇ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ ਅਤੇ ਸਵੈਟਰਾਂ ਦੀ ਵੰਡ ਕਰਨ ਲਈ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਵਿਤਿਨ ਪੁਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਰੁੜਕੀ ਦੇ ਸਾਬਕਾ ਵਿਦਿਆਰਥੀ ਪ੍ਰਵਾਸੀ ਭਾਰਤੀ ਗੋਰਖ ਨਾਥ ਦੇ ਸਹਿਯੋਗ ਨਾਲ ਇਹ ਪ੍ਰੋਜੈਕਟ ਪਿਛਲੇ 4 ਸਾਲਾਂ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ । ਪ੍ਰੋਗਰਾਮ ਦੀ ਪ੍ਰਧਾਨਗੀ ਕਰ ਰਹੀ ਪ੍ਰਵਾਸੀ ਭਾਰਤੀ ਗੋਰਖ ਨਾਥ ਦੀ ਸੁਪਤਨੀ ਸਰਬਜੀਤ ਕੌਰ ਅਤੇ ਬੇਟੀ ਪ੍ਰਿਅੰਕਾ ( ਯੂ. ਐੱਸ. ਏ . )ਨੇ ਕਿਹਾ ਕਿ ਗੋਰਖ ਨਾਥ ਇਸੇ ਸਕੂਲ ਤੋਂ ਪੜੇ ਹੋਣ ਕਾਰਨ ਵਿਸ਼ੇਸ਼ ਲਗਾੳ ਰੱਖਦੇ ਹਨ । ਪ੍ਰੋਜੈਕਟ ਡਾਇਰੈਕਟਰ ਗੁਰਮੀਤ ਰਾਮ ਦੀ ਮਦਦ ਨਾਲ ਆਯੋਜਿਤ ਇਸ ਸੇਵਾ ਪ੍ਰੋਜੈਕਟ ਵਿੱਚ ਰੁੜਕੀ ਦੀ ਸਰਪੰਚ ਊਸ਼ਾ ਰਾਣੀ ਅਤੇ ਧੀਨਪੁਰ ਸਰਪੰਚ ਸੁਮਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਧਾਰਮਿਕ ਸਥਾਨਾਂ ਵਾਂਗ ਵਿੱਦਿਅਕ ਸੰਸਥਾਨਾਂ ਨੂੰ ਸਹਿਯੋਗ ਮਿਲੇ ਤਾਂ ਸਿੱਖਿਆ ਖੇਤਰ ਵਿੱਚ ਸਕਾਰਾਤਮਿਕ ਤਬਦੀਲੀ ਦਰਜ ਹੋ ਸਕਦੀ ਹੈ ।ਸੇਵਾ ਮੁਕਤ ਪ੍ਰਿੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਪ੍ਰਵਾਸੀ ਭਾਰਤੀਆਂ ਦਾ ਸਿੱਖਿਆ ਖੇਤਰ ਵਿੱਚ ਸਹਿਯੋਗ ਦੀ ਪ੍ਰਸ਼ੰਸਾ ਕੀਤੀ ।ਸਕੂਲ ਇੰਚਾਰਜ ਇਕਬਾਲ ਸਿੰਘ ਅਤੇ ਹਰਮੇਸ਼ ਲਾਲ ਨੇ ਇਸ ਸੇਵਾ ਪ੍ਰੋਜੈਕਟ ਲਈ ਗੋਰਖ ਨਾਥ ਅਤੇ ਹਿੰਦੁਸਤਾਨ ਵੈਲਫੇਅਰ ਬਲੱਡ ਡੋਨਰਜ਼ ਕਲੱਬ ਦਾ ਧੰਨਵਾਦ ਕੀਤਾ । ਲੈਕ. ਹਰਜਿੰਦਰ ਗੋਗਨਾ ਵਲੋਂ ਸੰਚਾਲਿਤ ਇਸ ਪ੍ਰੋਗਰਾਮ ਵਿੱਚ ਕਲੱਬ ਅਹੁਦੇਦਾਰ ਨਰੇਸ਼ ਕੋਹਲੀ ਨੇ ਦੱਸਿਆ ਕਿ ਕਲੱਬ ਵਲੋਂ ਇਹ ਪ੍ਰੋਜੈਕਟ ਹਰ ਸਾਲ ਕਈ ਸਕੂਲਾਂ ਵਿੱਚ ਆਯੋਜਿਤ ਕੀਤਾ ਜਾਂਦਾ ਹੈ । ਕਲੱਬ ਵਲੋਂ ਸੀ.ਐਸ.ਆਰ. ਸਕੀਮ ਤਹਿਤ ਸੈਨੇਟਰੀ ਪੈਡ ਮਹਿਲਾਵਾਂ ਨੂੰ ਮੁਫਤ ਵੰਡੇ ਜਾਂਦੇ ਹਨ ਅਤੇ ਸੰਸਥਾ ਯੁਵਕ ਸੇਵਾਵਾਂ ਪੰਜਾਬ , ਨਹਿਰੂ ਯੁਵਾ ਕੇਂਦਰ ਸੰਗਠਨ ਕਪੂਰਥਲਾ ਅਤੇ ਰੈੱਡ ਕਰਾਸ ਸੰਸਥਾ ਤੋਂ ਮਾਨਤਾ ਪ੍ਰਾਪਤ ਹੈ । ਸਮਾਰੋਹ ਦੌਰਾਨ ਮਿਡ ਡੇ ਮੀਲ ਵਰਕਰਾਂ ਨੂੰ ਵੀ ਸਵੈਟਰ ਅਤੇ ਬੂਟ ਪ੍ਰਦਾਨ ਕੀਤੇ ਗਏ । ਸਮਾਗਮ ਦੌਰਾਨ ਪ੍ਰਬੰਧਕਾਂ ਨੇ ਪ੍ਰਵਾਸੀ ਭਾਰਤੀ ਅਤੇ ਹੋਰਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ l ਇਸ ਮੌਕੇ ਨਰੇਸ਼ ਕੁਮਾਰ ਕੋਹਲੀ, ਸੁੱਚਾ ਰਾਮ, ਸ਼ਹਿਨਾਜ ਰਾਏ, ਮਨਜਿੰਦਰ ਸਿੰਘ, ਦੀਪਕ ਕੁਮਾਰ, ਵਿਨੋਦ ਕੁਮਾਰ, ਸੁਖਵਿੰਦਰ ਸਿੰਘ, ਨਵਜੋਤ ਕੌਰ, ਸੋਨੂ ਮਿੱਤਲ, ਇਕਬਾਲ ਸਿੰਘ, ਸੰਗੀਤਾ ਅਤੇ ਮਨਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ ।