Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਪ੍ਰਵਾਸੀ ਭਾਰਤੀਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੱਖਪੁਰ ਦੇ ਵਿਕਾਸ ਲਈ ਦਿੱਤਾ ਇਕ ਲੱਖ ਰੁਪਏ ਦਾ ਚੈਕ

ਪ੍ਰਵਾਸੀ ਭਾਰਤੀਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੱਖਪੁਰ ਦੇ ਵਿਕਾਸ ਲਈ ਦਿੱਤਾ ਇਕ ਲੱਖ ਰੁਪਏ ਦਾ ਚੈਕ

ਫਗਵਾੜਾ  ( ਲਾਲੀ ਦਾਦਰ  )

* ਕਮੇਟੀ ਚੇਅਰਮੈਨ ਜਸਵਿੰਦਰ ਸਿੰਘ ਬੰਗੜ ਨੇ ਕੀਤੀ ਸ਼ਲਾਘਾ

3 ਅਗਸਤ : ਸਰਕਾਰੀ ਪ੍ਰਾਇਮਰੀ ਸਕੂਲ ਲੱਖਪੁਰ ਤਹਿਸੀਲ ਫਗਵਾੜਾ ਦੀ ਬਿਹਤਰੀ ਲਈ ਪ੍ਰਵਾਸੀ ਭਾਰਤੀਆਂ ਨਛੱਤਰ ਸਿੰਘ ਢੱਡਵਾਲ ਯੂ.ਐਸ.ਏ., ਡਾ. ਸਤਨਾਮ ਸਿੰਘ ਬੰਗੜ ਅਤੇ ਉਹਨਾਂ ਦੇ ਭਰਾ ਮੋਹਨ ਲਾਲ ਬੰਗੜ ਯੂ.ਐਸ.ਏ. ਵਲੋਂ ਇੱਕ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਜਿਆ ਗਿਆ। ਇਸ ਚੈੱਕ ਨੂੰ ਅੱਜ ਬਲਬੀਰ ਸਿੰਘ ਢੱਡਵਾਲ ਵਾਸੀ ਲੱਖਪੁਰ ਨੇ ਭਗਤ ਜਵਾਲਾ ਦਾਸ ਵੈਲਫੇਅਰ ਅਤੇ ਸਕੂਲ ਡਿਵੈਲਪਮੈਂਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਬੰਗੜ ਨੂੰ ਭੇਂਟ ਕੀਤਾ। ਚੇਅਰਮੈਨ ਬੰਗੜ ਨੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਦੇ ਵਢਮੁੱਲੇ ਸਹਿਯੋਗ ਸਦਕਾ ਸਕੂਲ ਦੀ ਇਮਾਰਤ ਦਾ ਨਵੀਨੀਕਰਣ ਬਹੁਤ ਵਧੀਆ ਢੰਗ ਨਾਲ ਕੀਤਾ ਗਿਆ। ਸੁੰਦਰ ਗੇਟ ਅਤੇ ਸਾਫ ਸੁਥਰੇ ਬਾਥਰੂਮ ਇਸ ਸਕੂਲ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਨਾਲ ਜੋੜਨਗੇ। ਉਹਨਾਂ ਦੱਸਿਆ ਕਿ ਜਿਹਨਾਂ ਪ੍ਰਵਾਸੀ ਭਾਰਤੀਆਂ ਵਲੋਂ ਲੱਖਪੁਰ ਦੇ ਸਕੂਲਾਂ ਦੀ ਬਿਹਤਰੀ ਲਈ ਆਰਥਕ ਸਹਿਯੋਗ ਕੀਤਾ ਜਾ ਰਿਹਾ ਹੈ ਉਹਨਾਂ ਨੇ ਆਪਣੀ ਮੁਢਲੀ ਸਿੱਖਿਆ ਇਹਨਾਂ ਸਕੂਲਾਂ ਵਿਚ ਹੀ ਹਾਸਲ ਕੀਤੀ ਹੈ। ਹੁਣ ਉਹਨਾਂ ਦਾ ਸੁਪਨਾ ਹੈ ਕਿ ਇਹਨਾਂ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਉਹ ਸਾਰੀਆਂ ਸੁਵਿਧਾਵਾਂ ਪ੍ਰਾਪਤ ਹੋਣ ਜੋ ਵਧੀਆ ਤੇ ਮਹਿੰਗੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲਦੀਆਂ ਹਨ। ਜਸਵਿੰਦਰ ਸਿੰਘ ਬੰਗੜ ਨੇ ਦੱਸਿਆ ਕਿ ਭਗਤ ਜਵਾਲਾ ਦਾਸ ਵੈਲਫੇਅਰ ਕਮੇਟੀ ਦਾ ਅਗਲਾ ਪ੍ਰੋਜੈਕਟ ਬ੍ਰਹਮਲੀਨ ਭਗਤ ਜਵਾਲਾ ਦਾਸ ਵਲੋਂ ਆਪਣੇ ਹੱਥੀਂ ਉਸਾਰੀ ਗਈ ਖੂਹੀ ਅਤੇ ਹੱਥੀਂ ਲਗਾਏ ਬੋਹੜ ਨੂੰ ਹੈਰੀਟੇਜ ਵਜੋਂ ਵਿਕਸਿਤ ਕੀਤਾ ਜਾਵੇਗਾ। ਸਕੂਲ ਇੰਚਾਰਜ ਸਰਬਜੀਤ ਕੁਮਾਰ ਨੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਮੇਟੀ ਸਕੱਤਰ ਸਰਬਜੀਤ ਸਿੰਘ ਢੱਡਵਾਲ, ਮਾਸਟਰ ਅਕਬਰ ਖਾਨ, ਸਕੂਲ ਚੇਅਰਮੈਨ ਕੁਲਵਿੰਦਰ ਕੌਰ, ਮੀਨੂੰ ਲੱਖਪੁਰ, ਹਰਜਿੰਦਰ ਕੌਰ, ਗੁਰਮੀਤ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਲਖਬੀਰ ਕੌਰ, ਠੇਕੇਦਾਰ ਗੋਪੀਨਾਥ ਝਾਅ, ਅਵਤਾਰ ਚੰਦ ਬਲਾਲੋਂ ਅਤੇ ਰੋਮੀ ਲਖਪੁਰ ਆਦਿ ਵੀ ਹਾਜਰ ਸਨ।

error: copy content is like crime its probhihated