Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੜ ਪ੍ਰਧਾਨ ਬਣਨ ਤੇ ਮੁਬਾਰਕਬਾਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੜ ਪ੍ਰਧਾਨ ਬਣਨ ਤੇ ਮੁਬਾਰਕਬਾਦ

ਦਸੂਹਾ / ਗੜ੍ਹਦੀਵਾਲਾ 8 ਨਵੰਬਰ (ਚੌਧਰੀ) 

: ਪੰਜਵੀਂ ਵਾਰ ਲਗਾਤਾਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਚੁਣੇ ਜਾਣ ਤੇ ਬਹੁਤ ਹੀ ਸਤਿਕਾਰਯੋਗ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਮੀਰੀ ਪੀਰੀ ਸੇਵਾ ਸੋਸਾਇਟੀ ਗਰਨਾ ਸਾਹਿਬ ਵੱਲੋਂ ਮੁਬਾਰਕਬਾਦ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ਐਡਵੋਕੇਟ ਧਾਮੀ ਵੱਲੋਂ ਬਤੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਬਹੁਤ ਹੀ ਵਧੀਆ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਜਿਸ ਕਰਕੇ ਉਹਨਾਂ ਨੂੰ ਪੰਜਵੀਂ ਵਾਰ ਇਸ ਸੇਵਾ ਦੇ ਚੁਣਿਆ ਗਿਆ ਹੈ। ਉਹਨਾਂ ਦੱਸਿਆ ਕਿ ਸੁਸਾਇਟੀ ਵੱਲੋਂ ਕੀਤੇ ਜਾਂਦੇ ਧਾਰਮਿਕ ਕਾਰਜਾਂ ਲਈ ਵੀ ਸਰਦਾਰ ਹਰਜਿੰਦਰ ਸਿੰਘ ਧਾਮੀ ਵੱਲੋਂ ਬਹੁਤ ਸਹਿਯੋਗ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਦੇ ਇਸ ਤੋਂ ਇਲਾਵਾ ਵੀ ਉਹਨਾਂ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜ੍ਹਨ ਅਤੇ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਲਈ ਉਪਰਾਲੇ ਕੀਤੇ ਜਾਂਦੇ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਇਸ ਮੌਕੇ ਜਸਵਿੰਦਰ ਸਿੰਘ ਮਾਨਕੂ, ਨਵਾਬ ਸਿੰਘ ਅਤੇ ਸੁਖਪ੍ਰੀਤ ਸਿੰਘ ਵੀ ਹਾਜ਼ਿਰ ਰਹੇ |