Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਸੋਸਾਇਟੀ ਵੱਲੋਂ ਲਾਪਤਾ ਹੋਈ ਮਾਤਾ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ

ਸੋਸਾਇਟੀ ਵੱਲੋਂ ਲਾਪਤਾ ਹੋਈ ਮਾਤਾ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 21 ਅਗਸਤ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਲਾਪਤਾ ਹੋਈ ਮਾਤਾ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਗਿਆ ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਮਾਤਾ ਦਾ ਨਾਮ ਸਵਰਨ ਕੌਰ ਹੈ ਅਤੇ ਇਹ ਮਾਤਾ ਪਿੰਡ ਬੋਦਲ ਬੇਰਛਾ ਤੋਂ ਆਪਣੇ ਭਰਾ ਦੇ ਰੱਖੜੀ ਬੰਨਣ ਲਈ ਗਈ ਸੀ ਤੇ ਰਾਸਤਾ ਭਟਕ ਗਈ । ਇਸ ਮਾਤਾ ਨੂੰ ਉੱਚਾ ਸੁਣਾਈ ਦੇਣ ਕਰਕੇ ਮਾਤਾ ਦੇ ਘਰ ਦਾ ਐਡਰੈਸ ਪਤਾ ਨਹੀਂ ਲੱਗ ਰਿਹਾ ਸੀ ਅਤੇ ਫਿਰ ਸੋਸ਼ਲ ਮੀਡੀਆ ਰਾਹੀਂ ਮਾਤਾ ਦੀ ਵੀਡੀਓ ਅਪਲੋਡ ਕੀਤੀ ਗਈ ਅਤੇ ਇੱਕ ਘੰਟੇ ਬਾਅਦ ਹੀ ਮਾਤਾ ਦੇ ਬੇਟੇ ਪਿੰਡ ਬੇਰਛਾ ਤੋਂ ਮਾਤਾ ਨੂੰ ਲੈਣ ਲਈ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚੇ। ਇਸ ਮੌਕੇ ਮਾਤਾ ਸਵਰਨ ਕੌਰ ਨੂੰ ਸਹੀ ਸਲਾਮਤ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਇਸ ਮੌਕੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਸਪਾਲ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।