Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਵਿਆਹ ਪੁਰਬ…….

ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਵਿਆਹ ਪੁਰਬ…….

ਬਟਾਲਾ,(ਅਵਿਨਾਸ਼ ਸ਼ਰਮਾ )

ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਵਿਆਹ ਪੁਰਬ ਦੇ ਸਬੰਧ ਵਿੱਚ ਤਿਆਰੀਆਂ ਨੂੰ ਦਿੱਤੀਆਂ ਗਈਆਂ ਅੰਤਿਮ ਛੋਹਾਂ

3 ਸਤੰਬਰ ਨੂੰ ਗੁਰਦਆਰਾ ਸ਼੍ਰੀ ਡੇਹਰਾ ਸਾਹਿਬ ਤੋਂ ਨਿਕਲਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਕੀਤਾ ਨਿਰੀਖਣ

31 ਅਗਸਤ : ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਕੀਤੀਆਂ ਗਈਆਂ ਤਿਆਰੀਆਂ ਦਾ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ਼੍ਰੀ ਅਮਨਸੇਰ ਸਿੰਘ ਸੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫਾਕ ਵਲੋਂ ਜਾਇਜ਼ਾ ਲਿਆ ਗਿਆ ਅਤੇ 3 ਸਤੰਬਰ ਨੂੰ ਗੁਰਦੁਆਰਾ ਸ਼੍ਰੀ ਡੇਹਰਾ ਸਾਹਿਬ ਤੋਂ ਨਿਕਲਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਸ਼੍ਰੀਮਤੀ ਸ਼ਾਇਰੀ ਭੰਡਾਰੀ ਐਸਡੀਐਮ- ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵੀ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਸੁਚੱਜੇ ਪਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 3 ਸਤੰਬਰ ਤੋਂ ਗੁਰਦੁਆਰਾ ਡੇਹਰਾ ਸਾਹਿਬ ਤੋਂ ਨਿਕਲਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਤੇ ਵੱਖ-ਵੱਖ ਸਬੰਧਤ ਅਧਿਕਾਰੀਆਂ ਨੂੰ ਰਹਿੰਦੇ ਵਿਕਾਸ ਕੰਮ ਮੁਕੰਮਲ ਕਰਨ ਦੇ ਨਿਰਦੇਸ਼-ਦਿੱਤੇ ਗਏ। ਉਨ੍ਹਾ ਕਿਹਾ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸਫਾਕ ਨੇ ਦੱਸਿਆ ਕਿ ਗੁਰਦੁਆਰਾ ਡੇਹਰਾ ਸਾਹਿਬ ਤੋਂ ਸੁਰੂ
ਹੋਣ ਵਾਲੇ ਨਗਰ ਕੀਰਤਨ ਤੇ ਨਗਰ ਕੀਰਤਨ ਦੇ ਸਮਾਪਤੀ ਤੱਕ, ਸਾਰੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਵਿਆਹ ਪੁਰਬ ਦੇ ਸਮਾਗਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਵਿਆਹ ਪੁਰਬ ਸਮਾਗਮ ਪੂਰੀ ਧੂਮ ਧਾਮ ਨਾਲ ਮਨਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ 2 ਅਤੇ 3 ਸਤੰਬਰ ਨੂੰ ਨਗਰ ਕੀਰਤਨ ਦੇ ਰੂਟਾਂ ਸਮੇਤ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾਵੇਗਾ, ਸ਼ਹਿਰ ਦੇ ਚੌਕਾਂ ਵਿਚ ਸ਼ਾਨਦਾਰ ਸਵਾਗਤੀ ਗੇਟ ਬਣਾਏ ਜਾਣਗੇ ਤੇ ਰੰਗ ਬਿਰੰਗੀਆਂ ਲੜੀਆਂ ਦੀ ਸਜਾਵਟ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਪੀ ਡਬਲਿਊ ਡੀ, ਪਾਵਰਕਾਮ,ਸੀਵਰੇਜ਼ ਬੋਰਡ, ਨਗਰ ਨਿਗਮ ਬਟਾਲਾ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਰੂਟ ਵਿਚ ਲੋੜੀਦੇ ਸਾਰੇ ਕੰਮ ਪੂਰੇ ਕਰਨ ਦੀ ਹਦਾਇਤ ਕੀਤੀ।

ਇਸ ਮੌਕੇ ਡੀਐਸਪੀ ਲਲਿਤ ਕੁਮਾਰ, ਐਕਸੀਅਨ ਪੀਡਬਲਿਊ ਡੀ ਹਰਜੋਤ ਸਿੰਘ, ਐਕਸੀਅਨ ਸੀਵਰੇਜ ਬੋਰਡ ਪੰਕਜ ਜੈਨ , ਰਾਜੇਸ਼ ਕੁਮਾਰ ਤੁੱਲੀ, ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ ਸਿੰਘ ( ਸਾਰੇ ਐੰਮ.ਸੀ),ਧੀਰਜ ਵਰਮਾ, ਮਨਜੀਤ ਸਿੰਘ ਭੁੱਲਰ, ਮਨਜੀਤ ਸਿੰਘ ਬਮਰਾਹ, ਨਿੱਕੂ ਹੰਸ ਪਾਲ, ਗਗਨ ਦੀਪ ਸਿੰਘ, ਵਿਕਰਮ ਚੌਹਾਨ, ਮਾਨਕ ਮਹਿਤਾ, ਐਸ.ਡੀ.ਓ. ਰਵਿੰਦਰ ਸਿੰਘ ਕਲਸੀ, ਐਸ.ਡੀ.ਓ. ਨਿਰਮਲ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜਰ ਸਨ।