Prime Punjab Times

Latest news
ਪੰਜਾਬ ‘ਚ ਚੱਲੀਆਂ ਤਾਬੜਤੋੜ ਗੋਲੀਆਂ: ਕਬੱਡੀ ਖਿਡਾਰੀ ਸਣੇ ਦੋ ਨੌਜਵਾਨਾਂ ਦੀ ਮੌਤ,ਇਕ ਗੰਭੀਰ ਜ਼ਖਮੀ शार्ट सर्किट होने कारण चलती कार में लगी आग,कार जलकर हुई राख ਲਵਦੀਪ ਸਿੰਘ ਧੂਤ ਸਮੇਤ 8 ਨਾਇਬ ਤਹਿਸੀਲਦਾਰ ਪਦਉੱਨਤ ਹੋਏ, ਬਣੇ ਤਹਿਸੀਲਦਾਰ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ
ADVERTISEMENT
You are currently viewing ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਬਟਾਲਾ, 22 ਅਗਸਤ (ਅਵਿਨਾਸ਼ ਸ਼ਰਮਾ )

ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਏ ਜਾਣਗੇ

ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਪ੍ਰਬੰਧ

ਗੁਰਦਆਰਾ ਸ੍ਰੀ ਸੁਲਤਾਨਪੁਰ ਲੋਧੀ ਤੋ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਕੀਤਾ ਨਿਰੀਖਣ

: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਚੱਲ ਰਹੀਆਂ ਤਿਆਰੀਆਂ ਦਾ ਅੱਜ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਅਧੂਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਇਸ ਮੌਕੇ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਵਿਕਰਜੀਤ ਸਿੰਘ ਪਾਂਥੇ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਸ੍ਰੀਮਤੀ ਜਸਵੰਤ ਕੌਰ ਐੱਸ.ਪੀ (ਐੱਚ) ਵੀ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤਾਂ ਲਈ ਪੁਖਤੇ ਪ੍ਰਬੰਧ ਕੀਤੇ ਜਾਣਗੇ। ਉਨਾਂ ਦੱਸਿਆ ਕਿ 30 ਅਗਸਤ ਨੂੰ ਵਿਆਹ ਪੁਰਬ ਸਮਾਗਮ ਤੋਂ ਇੱਕ ਦਿਨ ਪਹਿਲਾਂ 29 ਅਗਸਤ ਨੂੰ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਤੇ ਵੱਖ-ਵੱਖ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕੰਮ ਕਰਨ ਦੇ ਨਿਰਦੇਸ਼-ਦਿੱਤੇ ਗਏ। ਉਨ੍ਹਾ ਕਿਹਾ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ। ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਲ ਨਾ ਵਰਤੀ ਜਾਵੇ ਅਤੇ ਸਮਾਗਮ ਦੀਆਂ ਤਿਆਰੀਆਂ ਸੁਚਾਰੂ ਢੰਗ ਨਾਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਅੱਜ ਜਲੰਧਰ ਰੋਡ (ਨੇੜੇ ਵੰਡਰ ਹੋਟਲ) ਤੋਂ ਉਮਰੁਪਰਾ ਚੋਂਕ, ਕਾਦੀਆਂ ਵਾਲੀ ਚੂੰਗੀ, ਚਿੱਟੀ ਗਰਾਊਂਡ, ਹੰਸਲੀ ਦਾ ਪੁੱਲ, ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ , ਬੱਸ ਅੱਡਾ, ਗਾਂਧੀ ਚੋਂਕ, ਨਹਿਰੂ ਗੇਟ, ਭੰਡਾਰੀ ਮੁਹੱਲਾ, ਠਠਿਆਰੀ ਗੇਟ, ਹਾਥੀ ਗੇਟ, ਅੱਚਲੀ ਗੇਟ, ਡਾ ਡਾ। ਅੰਬੇਦਕਰ ਚੌਂਕ, ਲਵ-ਕੁਸ਼ ਚੌਂਕ, ਜੱਸਾ ਸਿੰਘ ਰਾਮਗੜ੍ਹੀਆ ਚੌਂਕ ਤੋਂ ਇਲਾਵਾ ਕਾਹਨੂੰਵਾਨ ਚੌਂਕ ਰੋੋਡ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਸਾਫ਼ ਸਫਾਈ, ਸੀਵਰੇਜ਼ ਅਤੇ ਲਾਈਟਸ ਆਦਿ ਦੀ ਮੁਸ਼ਕਲ ਦਾ ਹੱਲ ਕਰਨ ਲਈ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ, ਜਿਨ੍ਹਾਂ ‘ਤੇ ਲੋਕ ਫੋਨ ਕਰਕੇ ਮੁਸ਼ਕਲ ਦੱਸ ਸਕਦੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜਲੰਧਰ ਰੋਡ ਬਟਾਲਾ ਤੋ ਲੈ ਕੇ ਨਗਰ ਕੀਰਤਨ ਦੇ ਸਮਾਪਤੀ ਤੱਕ ਸਾਰੇ ਰੂਟ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾਵੇਗਾ, ਇਸ ਤੋਂ ਇਲਾਵਾ ਸਾਰੇ ਸ਼ਹਿਰ ਦੇ ਚੌਕਾਂ ਵਿਚ ਸ਼ਾਨਦਾਰ ਸਵਾਗਤੀ ਗੇਟ ਬਣਾਏ ਜਾਣਗੇ ਤੇ ਰੰਗ ਬਿਰੰਗੀਆਂ ਲੜੀਆਂ ਦੀ ਸਜਾਵਟ ਕੀਤੀ ਜਾਵੇਗੀ। ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫ਼ਾਈ ਤੇ ਕੂੜੇ ਦੇ ਢੇਰਾਂ ਨੂੰ ਨਾਲ-ਨਾਲੋ ਚੁੱਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਰਾਤ ਵੇਲੇ ਵੀ ਸਫ਼ਾਈ ਮੁਹਿੰਮ ਵਿੱਢੀ ਜਾਵੇ। ਨਾਲ ਹੀ ਉਨਾਂ ਸ਼ਹਿਰ ਅੰਦਰ ਨਾਜਾਇਜ਼ ਢੰਗ ਨਾਲ ਲਗਾਏ ਗਏ ਬੈਨਰ ਤੇ ਹੋਰਡਿੰਗਜ਼ ਬੋਰਡ ਵਿਰੁੱਧ ਵੀ ਕਾਰਵਾਈ ਕਰਨ ਲਈ ਕਿਹਾ ਤਾਂ ਜੋ ਸ਼ਹਿਰ ਦੀ ਖੂਬਸਰੂਤੀ ਵਿੱਚ ਕੋਈ ਵਿਘਨ ਨਾ ਪਵੇ। ਉੁਨਾਂ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਸ਼ਹਿਰ ਅੰਦਰ, ਸਾਰੇ ਸੀਵਰੇਜ਼ ਚੈੱਕ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਕੋਈ ਵੀ ਸਵੀਰੇਜ਼ ਬਿਨਾਂ ਢੱਕਣ ਤੋਂ ਨਹੀਂ ਹੋਣਾ ਚਾਹੀਦਾ। ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿਸੇ ਵੀ ਥਾਂ ਤੇ ਬਿਜਲੀ ਤਾਰਾਂ ਨੰਗੀਆਂ ਜਾਂ ਢਿੱਲੀਆਂ ਨਹੀਂ ਹੋਣੀਆਂ ਚਾਹੀਦੀਆਂ। ਪੀ.ਡਬਲਿਊ.ਡੀ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚਲੀਆਂ ਸੜਕਾਂ ਦੀ ਮੁਰੰਮਤ ਕਰਨ ਦੀ ਹਦਾਇਤ ਕਰਦਿਆਂ ਉਨਾਂ ਕਿਹਾ ਕਿ ਦੇਸ-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੰਗਤਾਂ ਦੀ ਸਹੂਲਤ ਲਈ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਰੂਟ ਵਿਚ ਰਹਿੰਦੇ ਕੰਮ ਪੂਰੇ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ 30 ਅਗਸਤ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਤੋਂ ਪਹਿਲਾਂ-ਪਹਿਲਾਂ, ਪੂਰੀ ਸ਼ਰਧਾ ਭਾਵਨਾ ਨਾਲ ਕੰਮ ਕਰਨੇ ਯਕੀਨ ਬਣਾਏ ਜਾਣ।

ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਅੰਮ੍ਰਿਤ ਕਲਸੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਗੁਰਨਾਮ ਸਿੰਘ ਜੱਸਲ, ਨਿਤਿਨ ਸਹੋਤਾ ਨਾਇਬ ਤਹਿਸੀਲਦਾਰ , ਰਜਿੰਦਰ ਸ਼ਰਮਾ ਸਹਾਇਕ ਕਮਿਸ਼ਨਰ ਨਗਰ ਨਿਗਮ, ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਮੈਨੇਜਰ ਜਤਿੰਦਰ ਸਿੰਘ, ਗੁਰਦੁਆਰਾ ਸ੍ਰੀ ਸਤਿਕਾਰੀਆਂ ਸਾਹਿਬ ਦੇ ਮੈਨੇਜਰ ਮਨਜੀਤ ਸਿੰਘ, ਪਿਰੰਸ ਰੰਧਾਵਾ, ਮਾਸਟਰ ਤਿਲਕ ਰਾਜ, ਐਕਸੀਅਨ ਜਸਪ੍ਰੀਤ ਸਿੰਘ ਸਿੰਘ, ਐਕਸੀਅਨ ਰੋਹਿਤ ਉੱਪਲ, ਵਿੱਕੀ ਚੌਹਾਨ, ਬਲਵਿੰਦਰ ਸਿੰਘ ਸਮੇਤ ਅਧਿਕਾਰੀ ਆਦਿ ਮੌਜੂਦ ਸਨ।

error: copy content is like crime its probhihated