Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਧਾਇਕ ਦਸੂਹਾ ਵਲੋਂ ਬੇਟ ਖੇਤਰਾਂ ਦੇ ਇਲਾਵਾ ਹੋਰ ਹੜ੍ਹ ਪ੍ਰਭਾਵਿਤ ਪਿੰਡਾਂ ਕੀਤਾ ਦੌਰਾ 

ਵਿਧਾਇਕ ਦਸੂਹਾ ਵਲੋਂ ਬੇਟ ਖੇਤਰਾਂ ਦੇ ਇਲਾਵਾ ਹੋਰ ਹੜ੍ਹ ਪ੍ਰਭਾਵਿਤ ਪਿੰਡਾਂ ਕੀਤਾ ਦੌਰਾ 

ਦਸੂਹਾ 29 ਅਗਸਤ (ਚੌਧਰੀ) 

ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਰਾਹਤ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਦਸੂਹਾ

: ਪਿਛਲੇ ਦਿਨ ਹੋਈ ਮੂਸਲਾਧਾਰ ਬਾਰਿਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ।ਮੂਸਲਾਧਾਰ ਬਾਰਿਸ਼ ਕਾਰਨ ਕਈ ਸਥਾਨਾਂ ‘ਤੇ ਭਾਰੀ ਪਾਣੀ ਇਕੱਠਾ ਹੋ ਗਿਆ ਹੈ। ਜਿਸ ਕਾਰਨ ਦਸੂਹਾ ਖੇਤਰ ਦੇ ਨਿਵਾਸੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸੂਹਾ ਦੇ ਬੇਟ ਖੇਤਰ ਵਿੱਚ ਭਾਰੀ ਬਾਰਿਸ਼ ਦੇ ਕਾਰਨ ਕਿਸਾਨਾਂ ਦੀ ਫਸਲ ਨੁਕਸਾਨੀ ਗਈ ਹੈ ਅਤੇ ਬੇਜੁਬਾਨ ਪਸ਼ੂ ਵੀ ਇਸ ਦੇ ਚਪੇਟ ਵਿੱਚ ਆਏ ਹਨ। ਇਸ ਸਮੇਂ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨਾਲ ਸੰਪਰਕ ਬਣਾਇਆ ਹੋਇਆ ਹੈ ।ਉਨ੍ਹਾਂ ਵਲੋਂ ਬੇਟ ਖੇਤਰ ਵਿੱਚ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਥਾਨਕ ਲੋਕਾਂ ਦੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਹਨਾਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਹਾਇਤਾ ਕਾਰਜਾਂ ਵਿੱਚ ਵਧੇਰੇ ਤੇਜ਼ੀ ਨਾਲ ਅਤੇ ਜਾਨੀ ਸੁਰੱਖਿਆ ਸੰਬੰਧੀ ਉਹਨਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਦੈਵ ਹੜ੍ਹ ਪੀੜਿਤਾਂ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਇਸ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨਾ ਮੇਰਾ ਫਰਜ਼ ਬਣਦਾ ਹੈ। ਇਸ ਕਾਰਜ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰ ਦੇ ਦੂਰ ਇਲਾਕਾਂ ਵਿੱਚ ਹਰ ਵਿਅਕਤੀ ਨੂੰ ਮਦਦ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਹੜ੍ਹ ਪੀੜਿਤਾਂ ਦੀ ਸਹਾਇਤਾ ਵਿੱਚ ਯੋਗਦਾਨ ਪਾਉਣ ਲਈ ਮੈਂ ਆਪਣੀ ਇੱਕ ਮਹੀਨੇ ਦੀ ਤਨਖਾਹ ਵਿੱਚੋਂ ਇੱਕ ਲੱਖ ਰੁਪਇਆ ਦਾ ਚੈਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੂੰ ਸੋਂਪ ਦਿੱਤਾ ਗਿਆ ਹੈ।ਇਸ ਮੌਕੇ ਉਨ੍ਹਾਂ ਦੇ ਆਸਪੁਰ, ਪੱਸੀ ਕਰੋੜਾ, ਬਡਾਲਾ, ਸਵਾਰ, ਕਾਵਾਂਵਾਲੀ, ਗੋਰਸਿਆ, ਮੇਵਾ ਮਿਆਣੀ ਆਦਿ ਪਿੰਡਾਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਤੇ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਲੋਕ ਅਫ਼ਵਾਹਾਂ ਤੋਂ ਬੱਚਣ।ਗੌਰ ਹੈ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਦਿਨ ਰਾਤ ਸਹਾਇਤਾ ਕਰਕੇ ਆਪਣੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।ਇਸ ਮੌਕੇ ਐਸਡੀਐਮ ਦਸੂਹਾ ਕੰਵਲਜੀਤ ਸਿੰਘ, ਮਾਰਕੀਟ ਕਮੇਟੀ ਦਸੂਹਾ ਚੇਅਰਮੈਨ ਕੰਵਲਪ੍ਰੀਤ ਸਿੰਘ, ਤਹਿਲਦਾਰ ਦਸੂਹਾ ਹਰਕਰਮ ਸਿੰਘ, ਬੀ.ਡੀ.ਪੀ.ਓ ਦਸੂਆ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।