Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਵਿਧਾਇਕ ਡਾ.ਇਸ਼ਾਂਕ ਕੁਮਾਰ ਨੇ ਚੱਬੇਵਾਲ ਹਲਕੇ ਦੇ ਸਕੂਲਾਂ ‘ਚ ਅਧਿਆਪਕਾਂ ਦੀ ਕਮੀ ਦਾ ਮਾਮਲਾ ਵਿਧਾਨ ਸਭਾ ‘ਚ ਰੱਖਿਆ

ਵਿਧਾਇਕ ਡਾ.ਇਸ਼ਾਂਕ ਕੁਮਾਰ ਨੇ ਚੱਬੇਵਾਲ ਹਲਕੇ ਦੇ ਸਕੂਲਾਂ ‘ਚ ਅਧਿਆਪਕਾਂ ਦੀ ਕਮੀ ਦਾ ਮਾਮਲਾ ਵਿਧਾਨ ਸਭਾ ‘ਚ ਰੱਖਿਆ

ਹੁਸ਼ਿਆਰਪੁਰ, 27 ਮਾਰਚ (ਪ੍ਰਾਈਮ ਪੰਜਾਬ ਟਾਈਮਜ਼) 

ਸਿੱਖਿਆ ਮੰਤਰੀ ਨੇ ਖਾਲੀ ਆਸਾਮੀਆਂ ਜਲਦ ਪੁਰ ਕਰਨ ਦਾ ਦਿੱਤਾ ਭਰੋਸਾ

2500 ਈ.ਟੀ.ਟੀ. ਅਧਿਆਪਕਾਂ ‘ਚੋਂ 700 ਅਧਿਆਪਕ ਹੁਸ਼ਿਆਰਪੁਰ ਜ਼ਿਲ੍ਹੇ ‘ਚ ਜਾਣਗੇ: ਹਰਜੋਤ ਸਿੰਘ ਬੈਂਸ

: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਹਲਕਾ ਚੱਬੇਵਾਲ ਵਿਚ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦਾ ਮਾਮਲਾ ਅੱਜ ਪੰਜਾਬ ਵਿਧਾਨ ਸਭਾ ਵਿਚ ਰੱਖਿਆ ਜਿਸ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਖਾਲੀ ਆਸਾਮੀਆਂ ਨੂੰ ਜਲਦ ਭਰਨ ਦਾ ਭਰੋਸਾ ਦਿੱਤਾ।

        ਡਾ. ਇਸ਼ਾਂਕ ਕੁਮਾਰ ਨੇ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਕਿ ਚੱਬੇਵਾਲ ਹਲਕੇ ਦੇ ਸਕੂਲਾਂ ਵਿਚ ਖਾਲੀ ਆਸਾਮੀਆਂ ਨੂੰ ਜਲਦ ਭਰਿਆ ਜਾਵੇ ਤਾਂ ਜੋ ਸਿੱਖਿਆ ਦੇ ਪੱਧਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੌਜ਼ੂਦਾ ਅੰਕੜਿਆਂ ਅਨੁਸਾਰ ਕਈ ਸਕੂਲ ਹਾਲੇ ਤੱਕ ਵੀ ਅਧਿਆਪਕਾਂ ਦੀ ਭਾਰੀ ਕਮੀ ਦਾ ਸਾਹਮਣਾ ਕਰ ਰਹੇ ਹਨ ਜਿਸ ਬਾਰੇ ਸਿੱਖਿਆ ਮੰਤਰੀ ਨੂੰ ਵਿਸ਼ੇਸ਼ ਤਵੱਜੋਂ ਦਿੰਦਿਆਂ ਆਸਾਮੀਆਂ ਭਰਨੀਆਂ ਚਾਹੀਦੀਆਂ ਹਨ।

        ਵਿਧਾਇਕ ਦੀ ਅਪੀਲ ਦੇ ਜਵਾਬ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚੱਬੇਵਾਲ ਹਲਕੇ ਦੇ ਸਕੂਲਾਂ ਵਿਚ ਪਿਛਲੇ ਸਮਿਆਂ ਦੌਰਾਨ ਅਧਿਆਪਕਾਂ ਦੀ ਭਾਰੀ ਕਮੀ ਸੀ ਪਰ ਪੰਜਾਬ ਸਰਕਾਰ ਵਲੋਂ ਹਲਕੇ ਵਿਚ ਕੋਈ ਵੀ ਸਕੂਲ ਅਧਿਆਪਕਾਂ ਤੋਂ ਸੱਖਣਾਂ ਨਹੀਂ ਰਹਿਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿਚ 119 ਪ੍ਰਾਇਮਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਹੈ ਜਿਸ ਨੂੰ ਜਲਦ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਉਂਦੀ 1 ਅਪ੍ਰੈਲ ਨੂੰ 2500 ਈ.ਟੀ.ਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ ਜਿਨ੍ਹਾਂ ਵਿਚੋਂ 700 ਅਧਿਆਪਕ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਮਿਲਣਗੇ ਜਿਸ ਨਾਲ ਜ਼ਿਲ੍ਹੇ ਦੇ ਸਕੂਲਾਂ ਵਿਚ ਅਧਿਆਪਕਾਂ ਦੀ 99 ਫੀਸਦੀ ਗਿਣਤੀ ਹੋ ਜਾਵੇਗੀ।

ਕੈਪਸ਼ਨ: ਵਿਧਾਇਕ ਡਾ. ਇਸ਼ਾਂਕ ਕੁਮਾਰ ਵਿਧਾਨ ਸਭਾ ਵਿਚ ਚੱਬੇਵਾਲ ਹਲਕੇ ਦੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਦਾ ਮਾਮਲਾ ਰੱਖਦੇ ਹੋਏ।

error: copy content is like crime its probhihated