Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿਧਾਇਕ ਡਾ.ਰਵਜੋਤ ਦੇ ਮਾਤਾ ਸੁਰਿੰਦਰ ਕੌਰ ਨੂੰ ਅੰਤਿਮ ਅਰਦਾਸ ਮੌਕੇ ਭਾਵਭਿੰਨੀਆਂ ਸ਼ਰਧਾਂਜਲੀਆਂ ਭੇੰਟ

ਵਿਧਾਇਕ ਡਾ.ਰਵਜੋਤ ਦੇ ਮਾਤਾ ਸੁਰਿੰਦਰ ਕੌਰ ਨੂੰ ਅੰਤਿਮ ਅਰਦਾਸ ਮੌਕੇ ਭਾਵਭਿੰਨੀਆਂ ਸ਼ਰਧਾਂਜਲੀਆਂ ਭੇੰਟ

ਹੁਸ਼ਿਆਰਪੁਰ (ਬਿਊਰੋ) 

–ਸਪੀਕਰ, ਡਿਪਟੀ ਸਪੀਕਰ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਹਿਮ ਸ਼ਖ਼ਸੀਅਤਾਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ

10 ਸਤੰਬਰ : ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਦੇ ਮਾਤਾ ਸੁਰਿੰਦਰ ਕੌਰ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਹੋਈ। ਇਸ ਮੌਕੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਕੁਲਦੀਪ ਸਿੰਘ ਧਾਲੀਵਾਲ ਤੇ  ਹਰਭਜਨ ਸਿੰਘ  ਈ.ਟੀ.ਓ, ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਇੰਡਸਟਰੀ ਦੇ ਵਾਈਸ ਚੇਅਰਮੈਨ (ਕੈਬਨਿਟ ਰੈਂਕ) ਅੰਮ੍ਰਿਤ ਸਾਗਰ ਮਿੱਤਲ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਤੇ ਕਰਮਬੀਰ ਸਿੰਘ ਘੁੰਮਣ, ਸੀਨੀਅਰ ਅਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਇੰਦਰਪਾਲ ਸਿੰਘ ਧੰਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ‌ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ ਕਰਦਿਆਂ ਮਾਤਾ ਜੀ ਦੇ ਚਲਾਣੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ ਅਤੇ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਬੇਹੱਦ ਪੀੜਾਮਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਕ ਮਾਂ ਦਾ ਜ਼ਿੰਦਗੀ ਵਿਚੋਂ ਜਾਣਾ ਜੀਵਨ ਵਿਚੋਂ ਸਭ ਤੋਂ ਵੱਡੀ ਨਾ ਪੂਰੀ ਹੋਣ ਵਾਲੀ ਕਮੀ ਹੈ।

ਇਸ ਮੌਕੇ  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੋਰ, ਜਿਲ੍ਹਾ ਪ੍ਰਧਾਨ ਦਿਹਾਤੀ ਗੁਰਵਿੰਦਰ ਸਿੰਘ ਪਾਬਲਾ, ਲੋਕ ਸਭਾ ਇੰਚਾਰਜ ਹਰਵਿੰਦਰ ਸਿੰਘ ਬਖਸ਼ੀ, ਚੇਅਰਮੈਨ ਨਗਰ ਸੁਧਾਰ  ਟਰੱਸਟ ਹਰਮੀਤ ਸਿੰਘ ਔਲਖ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ, ਸਾਬਕਾ ਐਮ ਪੀ ਅਵਿਨਾਸ਼ ਰਾਏ ਖੰਨਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ ਡੀ ਐਮ ਪ੍ਰੀਤ ਇੰਦਰ ਸਿੰਘ ਬੈਂਸ, ਪ੍ਰੋ. ਜੀ.ਐਸ ਮੁਲਤਾਨੀ, ਦਿੱਲੀ ਦੇ ਕੌਂਡਲੀ ਵਿਧਾਨ ਸਭਾ ਖੇਤਰ ਦੇ ਵਿਧਾਇਕ ਕੁਲਦੀਪ ਕੁਮਾਰ ਮੌਨੂੰ, ਪਰਮਜੀਤ ਸਿੰਘ ਸੱਚਦੇਵਾ, ਪਰਦੀਪ ਪ੍ਰਭਾਕਰ ਸਾਬੀ, ਸੂਬਾ ਸੰਯੁਕਤ ਸਕੱਤਰ ਮੋਹਨ ਲਾਲ ਚਿੱਤੋਂ, ਸੰਦੀਪ ਸੈਣੀ, ਜਿਲਾ ਪ੍ਰਧਾਨ ਮਹਿਲਾ ਵਿੰਗ ਮਨਜੀਤ ਕੌਰ, ਜਿਲਾ ਯੂਥ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ, ਸੱਜੇ ਚੌਧਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਹਿਮ ਸ਼ਖ਼ਸੀਅਤਾਂ ਅਤੇ ਰਿਸ਼ਤੇਦਾਰਾਂ  ਨੇ ਵੀ ਸ਼ਮੂਲੀਅਤ ਕੀਤੀ। ਸਮੂਹ ਪਰਿਵਾਰ ਨੇ ਦੁੱਖ ‘ਚ ਸ਼ਾਮਲ ਹੋਣ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।