Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਧਾਇਕ ਡਾ.ਰਵਜੋਤ ਨੇ 38 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਵਿਧਾਇਕ ਡਾ.ਰਵਜੋਤ ਨੇ 38 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਸ਼ਾਮਚੁਰਾਸੀ / ਹੁਸ਼ਿਆਰਪੁਰ (ਚੌਧਰੀ) 

–ਕਿਹਾ, ਸਮਾਜ ਦੀ ਤਰੱਕੀ ’ਚ ਆਂਗਣਵਾੜੀ ਵਰਕਰਾਂ ਦਾ ਵਿਸ਼ੇਸ਼ ਯੋਗਦਾਨ

9 ਸਤੰਬਰ : ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਨੇ ਅੱਜ 38 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਉਨ੍ਹਾਂ ਨੂੰ ਪੂਰੀ ਨਿਸ਼ਠਾ ਅਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸਮਾਜ ਵਿਚ ਇਕ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਅਤੇ ਮਾਵਾਂ ਦੇ ਸਰੀਰਕ ਵਿਕਾਸ ਵਿਚ ਆਂਗਣਵਾੜੀ ਕੇਂਦਰ ਅਹਿਮ ਭੂਮਿਕਾ ਨਿਭਾਅ ਰਹੇ ਹਨ, ਇਸ ਲਈ ਆਂਗਣਵਾੜੀ ਵਰਕਰਾਂ ਦੀ ਜ਼ਿੰਮੇਵਾਰੀ ਬਹੁਤ ਜ਼ਿਆਦਾ ਹੈ। ਇਸ ਦੌਰਾਨ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਵੀ ਮੌਜੂਦ ਸਨ।
ਵਿਧਾਇਕ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਹਰ ਜ਼ਰੂਰੀ ਕਦਮ ਉਠਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਜ਼ਰੂਰੀ ਕਦਮ ਉਠਾਏ ਜਾਣਗੇ, ਤਾਂ ਜੋ ਇਨ੍ਹਾਂ ਨੂੰ ਆਪਣੇ ਕੰਮ ਦੌਰਾਨ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸੀ.ਡੀ.ਪੀ.ਓ ਦਿਆ ਰਾਣੀ, ਫੂਡ ਕਰਾਫ਼ਟ ਸੁਪਰਵਾਈਜ਼ਰ ਮਨਦੀਪ ਕੌਰ, ਗੀਤਾ ਰਾਣੀ ਵੀ ਮੌਜੂਦ ਸਨ।