Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ ) 

9 ਸਤੰਬਰ : ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਇਕ ਸਾਦੇ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬਲਾਕ ਭੂੰਗਾ ਦੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਹਲਕਾ – ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਉਹ ਆਪਣੇ ਅਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਮੁਲਾਜਮਾਂ ਵੱਲੋਂ ਹਰਮਨ ਪਿਆਰੇ ਨੇਤਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਜਿਨ੍ਹਾਂ ਨੇ ਬਿਨਾਂ ਕਿਸੇ ਸਿਫਾਰਸ ਮੈਰਿਟ ਅਨੁਸਾਰ ਯੋਗ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਨ੍ਹਾਂ ਤੇ ਮੁੱਖ ਮੰਤਰੀ ਦੀ ਨਿਰਪੱਖ ਸੋਚ ਤੇ ਦਿਨ ਰਾਤ ਕੀਤੀ ਮਿਹਨਤ ਦਾ ਸਦਕਾ ਬੂਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਸਰਕਾਰ ਨੇ ਜਿਵੇਂ ਚੰਗੀ ਸੋਚ ਨਾਲ ਨਿਯੁਕਤੀ ਪੱਤਰ ਦਿੱਤੇ ਹਨ। ਤੁਸੀ ਵੀ ਉਸਦਾ ਪੂਰਾ ਸਹਿਯੋਗ ਕਰੇਂਗੇ। ਇਸ ਮੌਕੇ ਜਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਬਲਾਕ ਪ੍ਰਧਾਨ ਕੋਸ਼ਵ ਸਿੰਘ ਸੈਣੀ,ਨੰਬਰਦਾਰ ਰਸ਼ਪਾਲ ਸਿੰਘ,ਕੋ-ਕੋਆਰਡੀਨੇਟਰ ਕੁਲਦੀਪ ਸਿੰਘ ਮਿੰਟੂ,ਕੌਸਲਰ ਸੁਦੇਸ਼ ਕੁਮਾਰ ਟੋਨੀ,ਜਸਵੀਰ ਸਿੰਘ ਰਮਦਾਸਪੁਰ,ਕਰਨੈਲ ਸਿੰਘ ਕਲਸੀ, ਈ ਓ ਸਿਮਰਨ ਸਿੰਘ ਢੀਂਡਸਾ, ਲਖਵਿੰਦਰ ਸਿੰਘ ਲੱਕੀ ਸਮੇਤ ਸਬੰਧਤ ਵਿਭਾਗ ਦੇ ਕਰਮਚਾਰੀ ਹਾਜਰ ਸਨ।