ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ)
15 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਝੋਨੇ ਦੀ ਫ਼ਸਲ ਨੂੰ ਮੱਦੇ ਨਜਰ ਰੱਖਦਿਆਂ ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਬਚਨਵੱਧ ਹੈ ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਨੇ ਗੜ੍ਹਦੀਵਾਲਾ ਵਿਖੇ ਦਾਣਾ ਮੰਡੀ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪ੍ਰੈਸ ਵਾਰਤਾ ਦੌਰਾਨ ਕੀਤਾ ।ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਝੋਨੇ ਦੀ ਫ਼ਸਲ ਨੂੰ ਖਰੀਦਣ ਲਈ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਹਲਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੱਜਲ-ਖੁਆਰੀ ਤੋਂ ਬਚਣ ਲਈ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਦਾਣਾ ਮੰਡੀ ਗੜ੍ਹਦੀਵਾਲਾ ਵਿਖੇ ਆੜਤੀਆਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ।ਇਸ ਮੌਕੇ ਜਿਲ੍ਹਾ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ,ਜਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਮਿੰਟੂ, ਕੇਸ਼ਵ ਸੈਣੀ,ਨੰਬਰਦਾਰ ਮਾਸਟਰ ਰਸ਼ਪਾਲ ਸਿੰਘ ਸਹੋਤਾ, ਸਰਕਲ ਪ੍ਰਧਾਨ ਹਰਜੀਤ ਸਿੰਘ ਭਾਟੀਆ, ਪਰਮਿੰਦਰ ਸਿੰਘ ਟੁੰਡ,ਸੁਖਦੇਵ ਸਿੰਘ ਪ੍ਰਧਾਨ ਆੜ੍ਹਤੀਆਂ ਯੂਨੀਅਨ,ਸੁੱਚਾ ਸਿੰਘ ਵਾਈਸ ਪ੍ਰਧਾਨ,ਹਰਮੇਸ਼ ਲਾਲ ਮੈਂਬਰ,ਚੰਦਰੇਸ਼ ਸ਼ਰਮਾ,ਪੰਮਾ ਸਲਾਹਕਾਰ,ਹੈਪੀ,ਸਾਬਕਾ ਸਰਪੰਚ ਸੁਰਜੀਤ ਸਿੰਘ ਮੱਲ੍ਹੇਵਾਲ,ਕਰਨੈਲ ਸਿੰਘ ਕਲਸੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।
ਫੋਟੋ:ਕੈਪਸ਼ਨ-ਦਾਣਾ ਮੰਡੀ ਗੜ੍ਹਦੀਵਾਲਾ ਵਿਖੇ ਝੋਨੇ ਦੀ ਫਸਲ ਦੀ ਖਰੀਦ ਦਾ ਨਰੀਖਣ ਕਰਦੇ ਹੋਏ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਤੇ ਹੋਰ।








