Prime Punjab Times

Latest news
ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ
ADVERTISEMENT
You are currently viewing MLA ਜਸਵੀਰ ਸਿੰਘ ਰਾਜਾ ਗਿੱਲ ਵਲੋਂ ਦਾਣਾ ਮੰਡੀ ਗੜ੍ਹਦੀਵਾਲਾ ਵਿਖੇ ਝੋਨੇ ਦੀ ਫਸਲ ਦੀ ਖਰੀਦ ਦਾ ਨਿਰੀਖਣ

MLA ਜਸਵੀਰ ਸਿੰਘ ਰਾਜਾ ਗਿੱਲ ਵਲੋਂ ਦਾਣਾ ਮੰਡੀ ਗੜ੍ਹਦੀਵਾਲਾ ਵਿਖੇ ਝੋਨੇ ਦੀ ਫਸਲ ਦੀ ਖਰੀਦ ਦਾ ਨਿਰੀਖਣ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

15 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਝੋਨੇ ਦੀ ਫ਼ਸਲ ਨੂੰ ਮੱਦੇ ਨਜਰ ਰੱਖਦਿਆਂ ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਬਚਨਵੱਧ ਹੈ ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਨੇ ਗੜ੍ਹਦੀਵਾਲਾ ਵਿਖੇ ਦਾਣਾ ਮੰਡੀ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪ੍ਰੈਸ ਵਾਰਤਾ ਦੌਰਾਨ ਕੀਤਾ ।ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਝੋਨੇ ਦੀ ਫ਼ਸਲ ਨੂੰ ਖਰੀਦਣ ਲਈ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਹਲਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੱਜਲ-ਖੁਆਰੀ ਤੋਂ ਬਚਣ ਲਈ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਦਾਣਾ ਮੰਡੀ ਗੜ੍ਹਦੀਵਾਲਾ ਵਿਖੇ ਆੜਤੀਆਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ।ਇਸ ਮੌਕੇ ਜਿਲ੍ਹਾ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ,ਜਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਮਿੰਟੂ, ਕੇਸ਼ਵ ਸੈਣੀ,ਨੰਬਰਦਾਰ ਮਾਸਟਰ ਰਸ਼ਪਾਲ ਸਿੰਘ ਸਹੋਤਾ, ਸਰਕਲ ਪ੍ਰਧਾਨ ਹਰਜੀਤ ਸਿੰਘ ਭਾਟੀਆ, ਪਰਮਿੰਦਰ ਸਿੰਘ ਟੁੰਡ,ਸੁਖਦੇਵ ਸਿੰਘ ਪ੍ਰਧਾਨ ਆੜ੍ਹਤੀਆਂ ਯੂਨੀਅਨ,ਸੁੱਚਾ ਸਿੰਘ ਵਾਈਸ ਪ੍ਰਧਾਨ,ਹਰਮੇਸ਼ ਲਾਲ ਮੈਂਬਰ,ਚੰਦਰੇਸ਼ ਸ਼ਰਮਾ,ਪੰਮਾ ਸਲਾਹਕਾਰ,ਹੈਪੀ,ਸਾਬਕਾ ਸਰਪੰਚ ਸੁਰਜੀਤ ਸਿੰਘ ਮੱਲ੍ਹੇਵਾਲ,ਕਰਨੈਲ ਸਿੰਘ ਕਲਸੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

ਫੋਟੋ:ਕੈਪਸ਼ਨ-ਦਾਣਾ ਮੰਡੀ ਗੜ੍ਹਦੀਵਾਲਾ ਵਿਖੇ ਝੋਨੇ ਦੀ ਫਸਲ ਦੀ ਖਰੀਦ ਦਾ ਨਰੀਖਣ ਕਰਦੇ ਹੋਏ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਤੇ ਹੋਰ।