Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਮੇਰਾ ਘਰ ਮੇਰੇ ਨਾਂ’ ਤਹਿਤ ਡਰੋਨ ਸਰਵੇ ਦਾ ਉਦਘਾਟਨ ਵਿਧਾਇਕ ਜਸਵੀਰ ਰਾਜਾ ਗਿੱਲ ਕਰਣਗੇ : LOVEDEEP SINGH DHOOT

ਮੇਰਾ ਘਰ ਮੇਰੇ ਨਾਂ’ ਤਹਿਤ ਡਰੋਨ ਸਰਵੇ ਦਾ ਉਦਘਾਟਨ ਵਿਧਾਇਕ ਜਸਵੀਰ ਰਾਜਾ ਗਿੱਲ ਕਰਣਗੇ : LOVEDEEP SINGH DHOOT

ਗੜ੍ਹਦੀਵਾਲਾ (ਯੋਗੇਸ਼ ਗੁਪਤਾ)-ਸਬ ਤਹਿਸੀਲ ਗੜ੍ਹਦੀਵਾਲਾ ਅਧੀਨ ਪੈਂਦੇ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ (ਫਰਦ/ਨਕਸ਼ਾ) ਆਦਿ  ਦੇਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਕੀਮ ਮੇਰਾ ਘਰ ਮੇਰੇ ਨਾ ਤਹਿਤ ਡਰੋਨ ਸਰਵੇ ਦਾ ਉਦਘਾਟਨ ਜਸਵੀਰ ਸਿੰਘ ਰਾਜਾ ਗਿੱਲ ਵਿਧਾਇਕ ਹਲਕਾ ਟਾਂਡਾ ਉਡਮੁੜ ਕੱਲ 5 ਜੂਨ ਨੂੰ ਸਵੇਰੇ 7:30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਵਿਖੇ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲਵਦੀਪ ਸਿੰਘ ਧੂਤ ਨਾਇਬ ਤਹਿਸੀਲਦਾਰ- ਕਮ-ਸਹਾਇਕ ਰਿਕਾਰਡ ਅਤੇ ਰੋਸੋਲੇਸ਼ ਅਫ਼ਸਰ ਗੜ੍ਹਦੀਵਾਲਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਡਰੋਨ ਸਰਵੇ ਦੇ ਉਦਘਾਟਨੀ ਸਮਾਰੋਹ ਵਿਚ ਸ਼ਾਮਲ ਹੋ ਕੇ ਡਰੋਨ ਸਰਵ ਸਬੰਧੀ ਜਾਣਕਾਰੀ ਹਾਸਲ ਕੀਤੀ ਜਾਵੇ।