Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing MLA ਕਰਮਵੀਰ ਸਿੰਘ ਘੁੰਮਣ ਨੇ KMS ਕਾਲਜ ਵਿਖੇ ਬਿਊਟੀਸ਼ਨ ਕੋਰਸ ਦੀ ਲੈਬ ਦਾ ਕੀਤਾ ਉਦਘਾਟਨ

MLA ਕਰਮਵੀਰ ਸਿੰਘ ਘੁੰਮਣ ਨੇ KMS ਕਾਲਜ ਵਿਖੇ ਬਿਊਟੀਸ਼ਨ ਕੋਰਸ ਦੀ ਲੈਬ ਦਾ ਕੀਤਾ ਉਦਘਾਟਨ

ਦਸੂਹਾ (ਚੌਧਰੀ) 
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਡਵੋਕੇਟ ਸਰਦਾਰ ਕਰਮਵੀਰ ਸਿੰਘ ਘੁੰਮਣ ਐਮ.ਐਲ.ਏ ਹਲਕਾ ਦਸੂਹਾ ਨੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦਾ ਦੌਰਾ ਕਰਦਿਆਂ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਿੱਚ ਨਵੀਂ ਬਣੀ ਬਿਊਟੀਸ਼ਨ ਕੋਰਸ ਦੀ ਲੈਬ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ। ਇਸਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਇਸ ਨਵੀਂ ਬਣੀ ਲੈਬ ਵਿੱਚ ਬਿਊਟੀ, ਮੇਕਅੱਪ, ਨੇਲਸ, ਹੇਅਰ ਅਤੇ ਸਕਿਨ ਆਦਿ ਦੇ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਕੋਰਸ ਬਹੁਤ ਹੀ ਘੱਟ ਫੀਸ ਵਿੱਚ ਉਪਲਬੱਧ ਹਨ ਅਤੇ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ ਨਾਲ ਵੀ ਇਹ ਕੋਰਸ ਕਰ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਹੜੇ ਬੱਚਿਆ ਨੇ ਬਾਰਵੀਂ ਕਲਾਸ ਪਾਸ ਕੀਤੀ ਹੈ, ਉਹਨਾਂ ਬੱਚਿਆਂ ਲਈ ਇਹ ਕੋਰਸ ਪਹਿਲੇ ਇੱਕ ਮਹੀਨੇ ਲਈ ਮੁਫ਼ਤ ਹੋਵੇਗਾ। ਇਹਨਾ ਸਾਰੇ ਕੋਰਸਾਂ ਦੀਆਂ ਕਲਾਸਾਂ 20 ਅਪ੍ਰੈਲ 2025 ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਤੇ ਐਡਵੋਕੇਟ ਸਰਦਾਰ ਕਰਮਵੀਰ ਸਿੰਘ ਘੁੰਮਣ ਨੇ ਕੇ.ਐਮ.ਐਸ ਮੈਨੇਜਮੈਂਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਜੋ ਘੱਟ ਫੀਸ ਵਿੱਚ ਨਵੇਂ ਬਿਊਟੀਸ਼ਨ ਕੋਰਸਾਂ ਦਾ ਉਪਰਾਲਾ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਕੀਤਾ ਜਾ ਰਿਹਾ ਹੈ, ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਹਨਾਂ ਕਿਹਾ ਕਿ ਬੱਚਿਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਠਾਕੁਰ ਬਲਦੇਵ ਸਿੰਘ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ ਓ ਡੀ ਡਾ. ਰਾਜੇਸ਼ ਕੁਮਾਰ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ, ਨਵਨੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਕੈਪਸ਼ਨ : ਬਿਊਟੀਸ਼ਨ ਕੋਰਸਾਂ ਦੀ ਲੈਬ ਦਾ ਉਦਘਾਟਨ ਕਰਦੇ ਹੋਏ ਸਰਦਾਰ ਕਰਮਵੀਰ ਸਿੰਘ ਘੁੰਮਣ ਦੇ ਨਾਲ ਡਾ. ਮਾਨਵ ਸੈਣੀ, ਡਾ. ਸ਼ਬਨਮ ਕੌਰ ਅਤੇ ਹੋਰ ਸ਼ਖਸ਼ੀਅਤਾਂ।