Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਲੋਨੀ ਦਸੂਹਾ ਨੂੰ 2 ਲੱਖ ਰੁਪਏ ਦਾ ਚੈੱਕ ਭੇਟ 

ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਲੋਨੀ ਦਸੂਹਾ ਨੂੰ 2 ਲੱਖ ਰੁਪਏ ਦਾ ਚੈੱਕ ਭੇਟ 

ਦਸੂਹਾ 3 ਫਰਵਰੀ (ਚੌਧਰੀ) 

: ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੂਚੀ ਵਧਾਉਣ, ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਐਡਵੋਕੇਟ ਸ. ਕਰਮਵੀਰ ਸਿੰਘ ਘੁੰਮਣ ਐਮ.ਐਲ.ਏ. ਦਸੂਹਾ ਵੱਲੋਂ ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਲੋਨੀ ਦਸੂਹਾ ਦੇ ਪ੍ਰਧਾਨ ਸ਼੍ਰੀ ਤੋਸ਼ਾਂਤ ਸੈਣੀ ਅਤੇ ਮੀਤ ਪ੍ਰਧਾਨ ਹਰਮਨਦੀਪ ਸਿੰਘ ਨੂੰ 2 ਲੱਖ ਰੁਪਏ ਦਾ ਚੈੱਕ ਕੇ.ਐਮ.ਐਸ ਕਾਲਜ ਦਸੂਹਾ ਵਿਖੇ ਭੇਟ ਕੀਤਾ ਗਿਆ। ਇਸ ਮੌਕੇ ਬੋਲਦਿਆਂ ਐਡਵੋਕੇਟ ਸ਼੍ਰੀ ਕਰਮਵੀਰ ਸਿੰਘ ਘੁੰਮਣ ਜੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਖੇਡਾਂ ਰਾਹੀਂ ਅਨੁਸ਼ਾਸਨ, ਟੀਮ ਵਰਕ ਅਤੇ ਨੇਤ੍ਰਤਵ ਦੇ ਗੁਣ ਵਿਕਸਤ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਮਾਜ ਦੇ ਜ਼ਿੰਮੇਵਾਰ ਨਾਗਰਿਕਾਂ ਵੱਲੋਂ ਖੇਡਾਂ ਲਈ ਅੱਗੇ ਆ ਕੇ ਸਹਿਯੋਗ ਦੇਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਚੌਧਰੀ ਮੈਮੋਰੀਅਲ ਟਰੱਸਟ, ਬੰਤਾ ਸਿੰਘ ਕਲੋਨੀ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਕਿਹਾ ਕਿ ਯੁਵਕ ਸੇਵਾਵਾਂ ਕਲੱਬ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਿਹਤਰੀਨ ਉਪਰਾਲੇ ਕੀਤੇ ਜਾ ਰਹੇ ਹਨ, ਜੋ ਕਿ ਸਰਾਹਣਯੋਗ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਭਵਿੱਖ ਵਿੱਚ ਵੀ ਖੇਡਾਂ, ਸਿੱਖਿਆ ਅਤੇ ਸਮਾਜਿਕ ਭਲਾਈ ਦੇ ਕੰਮਾਂ ਲਈ ਆਪਣਾ ਸਹਿਯੋਗ ਜਾਰੀ ਰੱਖੇਗਾ। ਕਲੱਬ ਦੇ ਮੈਂਬਰਾਂ ਨੇ ਵਿਧਾਇਕ ਸਰਦਾਰ ਕਰਮਵੀਰ ਸਿੰਘ ਘੁੰਮਣ ਜੀ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਕਮ ਖੇਡ ਮੈਦਾਨਾਂ ਦੀ ਸੁਧਾਰ, ਖਿਡਾਰੀਆਂ ਲਈ ਸਾਜੋ-ਸਾਮਾਨ, ਅਤੇ ਆਉਣ ਵਾਲੇ ਖੇਡ ਮੁਕਾਬਲਿਆਂ ਦੇ ਆਯੋਜਨ ਲਈ ਵਰਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਲੱਬ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਧਾਇਕ ਘੁੰਮਣ ਜੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਘੁੰਮਣ ਜੀ ਜੋ ਕਹਿੰਦੇ ਹਨ, ਉਹ ਕਰਕੇ ਦਿਖਾਉਂਦੇ ਹਨ ਅਤੇ ਸਾਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਕਲੱਬ ਦੀ ਪ੍ਰਗਤੀ ਲਈ ਵੱਧ ਤੋਂ ਵੱਧ ਸਹਿਯੋਗ ਦੇਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੋਨੂੰ ਖਾਲਸਾ ਪ੍ਰਧਾਨ ਮਿਊਂਸੀਪਲ ਕਮੇਟੀ ਦਸੂਹਾ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾ. ਰਾਜੇਸ਼ ਕੁਮਾਰ, ਕਲੱਬ ਦੇ ਮੈਂਬਰ ਬਲਜੀਤ ਸਿੰਘ, ਨਵਜੋਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਬੱਲ ਆਦਿ ਹਾਜ਼ਰ ਸਨ।

ਫੋਟੋ : ਯੁਵਕ ਸੇਵਾਵਾਂ ਕਲੱਬ ਦੇ ਮੈਂਬਰਾਂ ਨੂੰ ਚੈੱਕ ਭੇਂਟ ਕਰਦੇ ਹੋਏ ਵਿਧਾਇਕ ਸਰਦਾਰ ਕਰਮਵੀਰ ਸਿੰਘ ਘੁੰਮਣ ਜੀ ਦੇ ਨਾਲ ਚੌਧਰੀ ਕੁਮਾਰ ਸੈਣੀ, ਡਾ. ਮਾਨਵ ਸੈਣੀ, ਡਾ. ਸ਼ਬਨਮ ਕੌਰ ਅਤੇ ਡਾ. ਰਾਜੇਸ਼ ਕੁਮਾਰ।