Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ 

ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ 

ਦਸੂਹਾ / ਹੁਸ਼ਿਆਰਪੁਰ, 16 ਦਸੰਬਰ (ਚੌਧਰੀ) 
ਮਾਤਾ ਨੈਣਾ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਦਿਖਾਈ ਝੰਡੀ 
ਕਿਹਾ, ਮੁੱਖ ਮੰਤਰੀ ਪੰਜਾਬ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ 
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਕਰਵਾਏ ਜਾ ਰਹੇ ਹਨ ਮੁਫ਼ਤ ਦਰਸ਼ਨ
 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਮਾਤਾ ਨੈਣਾ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ  ਝੀਰ ਦੀ ਖੂਹੀ, ਭਗਵਾਨ ਸ਼੍ਰੀ ਗਣੇਸ਼ ਮੰਦਿਰ, ਦਾਤਾਰਪੁਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਤਹਿਸੀਲਦਾਰ ਦਸੂਹਾ ਮਨਬੀਰ ਸਿੰਘ ਢਿੱਲੋਂ, ਜੀ.ਐਮ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੂ ਜਸਬੀਰ ਸਿੰਘ, ਬਾਬਾ ਰਜਿੰਦਰ ਜਿੰਦਾ ਵੀ ਹਾਜ਼ਰ ਸਨ।
ਵਿਧਾਇਕ ਦਸੂਹਾ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿ ਦਸੂਹਾ ਵਿਧਾਨ ਸਭਾ ਹਲਕੇ ਦੇ ਲੋਕ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦਾ ਕੀਤਾ ਹੈ, ਉਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਤੀਰਥ ਯਾਤਰਾ ‘ਤੇ ਜਾਣ ਦਾ ਵਾਅਦਾ ਵੀ ਕੀਤਾ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਸੂਬੇ ਭਰ ਤੋਂ ਲੋਕ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਦਸੂਹਾ ਤੋਂ ਮਾਤਾ ਨੈਣਾ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਮਿਲੇਗਾ। । ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੀ ਯਾਤਰਾ ਕਰਨ ਲਈ ਮੁਫਤ ਯਾਤਰਾ ਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ, ਜਿਸ ਵਿਚ ਉਨ੍ਹਾਂ ਦੇ ਸਫ਼ਰ, ਰਿਹਾਇਸ਼ ਅਤੇ ਖਾਣ-ਪੀਣ ਦੇ ਸਾਰੇ ਖ਼ਰਚੇ ਸ਼ਾਮਿਲ ਹਨ।
ਕਰਮਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਵਿੱਤਰ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ, ਅਯੁੱਧਿਆ ਅਤੇ ਵਰਿੰਦਾਵਨ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀਆਂ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਰੋਜ਼ਾਨਾ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਇਸ ਤੀਰਥ ਯਾਤਰਾ ‘ਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਛੋਟੀ ਦੂਰੀ ਲਈ ਸੜਕ ਮਾਰਗ ਰਾਹੀਂ ਏ.ਸੀ ਬੱਸਾਂ ਰਾਹੀਂ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜੋ ਬੁਢਾਪੇ ਜਾਂ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਮੌਕੇ ਗਣੇਸ਼ ਮੰਦਿਰ ਪ੍ਰਬੰਧਕ ਕਮੇਟੀ ਤੋਂ ਸੇਵਾਦਾਰ ਅਤੇ ‘ਆਪ’ ਬਲਾਕ ਪ੍ਰਧਾਨ ਬੌਬੀ ਕੌਸ਼ਲ, ਬੀ.ਡੀ.ਪੀ.ਓ ਸੁਖਪ੍ਰੀਤਪਾਲ ਸਿੰਘ, ਐੱਸ.ਐੱਮ.ਓ ਦਵਿੰਦਰ ਪੁਰੀ, ਕੁਲਦੀਪ ਸਿੰਘ, ‘ਆਪ’ ਪ੍ਰਧਾਨ ਕਰਨੈਲ ਰਾਣਾ, ਬੱਲ ਲੰਬੜ, ਅਜੇ ਮਿੱਠੂ, ਰਾਜੇਸ਼ ਸੋਨੀ, ਬ੍ਰਿਜਮੋਹਨ ਪੱਪੂ, ਸ਼ਸ਼ੀਪਾਲ ਖਾਟੀਗੜ੍ਹ, ਕਾਕਾ ਚੌਧਰੀ ਰਕੜੀ ਹਾਰ, ਰਾਜੇਸ਼ ਡਿੰਪਾ, ਵਿਸ਼ਾਲ ਕੇਸ਼ਵ, ਪ੍ਰੇਮ ਕੁਮਾਰ, ਪਿੰਕੀ ਮਹਿਤਾ, ਜੇ.ਪੀ.ਭਾਖਣ, ਅਰੁਣ ਕਸ਼ਯਪ, ਸੋਹਨ ਲਾਲ, ਅਸ਼ਵਨੀ ਨੰਦਾ, ਪ੍ਰੇਮ ਲਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।
error: copy content is like crime its probhihated