Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ ‘ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ

ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ ‘ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ

ਗੜ੍ਹਦੀਵਾਲਾ, 20 ਅਪ੍ਰੈਲ (ਚੌਧਰੀ )

: ਗੜ੍ਹਦੀਵਾਲਾ ਦੇ ਨੇੜਲੇ ਪਿੰਡ ਡੱਫਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੇਂ ਸੈਸ਼ਨ ਦੀ ਆਰੰਭਤਾ ਅਤੇ ਨਵੇਂ ਬਣਾਏ ਕਮਰੇ ਦਾ ਉਦਘਾਟਨ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਕੀਤਾ ਗਿਆ । ਹਰ ਸਾਲ ਦੀ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨਵੇਂ ਸੈਸਨ ਦੀ ਆਰੰਭਤਾ ਬੱਚਿਆਂ ਤੇ ਸਕੂਲ ਸਟਾਫ ਦੀ ਚੜ੍ਹਦੀਕਲਾ ਲਈ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾ ਕੇ ਕੀਤੀ ਗਈ। ਇਸ ਮੌਕੇ ਰਾਗੀ ਸਿੰਘਾਂ ਦੇ ਜਥੇ ਵੱਲੋਂ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਕੂਲ ਨੂੰ ਦਿੱਤੀ ਗਰਾਂਟ ਤੋਂ ਨਵੇਂ ਬਣੇ ਕਮਰੇ ਦਾ ਉਦਘਾਟਨ ਹਲਕਾ ਵਿਧਾਇਕ ਸਰਦਾਰ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਕੂਲ ਨੂੰ ਹੋਰ ਗ੍ਰਾਂਟ ਦੇਣ ਦਾ ਭਰੋਸਾ ਦਵਾਇਆ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਕੀਤੇ ਸਰਵਪੱਖੀ ਵਿਕਾਸ ਨਾਲ ਸਕੂਲਾਂ ਦੀ ਦਿੱਖ ਖੂਬ ਸੂਰਤ ਹੋਈ ਹੈ ਅਤੇ ਜਿੱਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ਦੇ ਖੇਤਰ ਵਿਚ ਉਪਲੱਬਦੀਆਂ ਹਾਂਸਲ ਕਰ ਰਹੇ ਹਨ ਉਥੇ ਹੀ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਡੱਫਰ ਵਿਚ ਜਲਦੀ ਹੀ ਖੇਡ ਸਟੇਡੀਅਮ ਵੀ ਤਿਆਰ ਹੋ ਜਾਵੇਗਾ । ਇਸ ਮੌਕੇ ਪ੍ਰਿੰਸੀਪਲ ਅਮਨਦੀਪ ਸਿੰਘ ਡੀ.ਡੀ.ਓ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਅਤੇ ਕਾਰਜਕਾਰੀ ਪ੍ਰਿੰਸੀਪਲ ਦਿਨੇਸ਼ ਠਾਕੁਰ ਨੇ ਸੰਗਤਾਂ ਨੂੰ ਜੀ ਆਇਆ ਕਹਿੰਦੇ ਹੋਏ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ।ਇਸ ਮੌਕੇ ਲੈਕਚਰਰ ਦਲਜੀਤ ਸਿੰਘ ਪੰਜਾਬੀ ਨੇ ਸਮਾਰੋਹ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਆਈਆਂ ਪ੍ਰਮੁੱਖ ਸ਼ਖਸੀਅਤਾਂ ਤੋਂ ਸਕੂਲ ਵਿਚ ਕੀਤੇ ਜਾਣ ਵਾਲੇ ਕਾਰਜਾਂ ਲਈ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਪਹੁੰਚੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਜਿਲ੍ਹਾ ਪ੍ਰੀਸਦ ਮੈਂਬਰ ਕੁਲਦੀਪ ਮਿੰਟੂ, ਮੈਨੇਜਰ ਫਕੀਰ ਸਿੰਘ ਸਹੋਤਾ, ਮਨੋਵਿਗਿਆਨੀ ਹਰਜੋਤ ਸਿੰਘ (ਪ੍ਰਧਾਨ ਐਸਓਡੀ), ਸਰਪੰਚ ਲੱਖੀ ਬਡਿਆਲ, ਦੁਸ਼ੰਤ ਬੈਹਿਲ, ਸੈਂਕੀ ਕਲਿਆਣ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ । ਇਸ ਮੌਕੇ ਸਾਬਕਾ ਪ੍ਰਿੰਸੀਪਲ ਰਸ਼ਪਾਲ ਕੌਰ, ਕਸ਼ਮੀਰ ਕੌਰ, ਕਰਤਾਰ ਸਿੰਘ, ਨਿਰਮਲ ਸਿੰਘ ਇਸ ਮੌਕੇ ਉਮੇਸ਼ ਕੁਮਾਰ, ਇੰਦਰਜੀਤ, ਬਲਵਿੰਦਰ ਕੌਰ,ਜਗਮੋਹਨ ਸਿੰਘ, ਜਗਵਿੰਦਰ ਸਿੰਘ ਹਰਪਾਲ ਸਿੰਘ, ਰਮਨਦੀਪ ਕੌਰ, ਸੁਮਨਦੀਪ ਕੌਰ, ਹਰਪਾਲ ਸਿੰਘ, ਮਨਜੀਤ ਸਿੰਘ ਸੱਗਰਾ, ਗੁਰਪ੍ਰੀਤ ਸਿੰਘ, ਨਗਿੰਦਰਪਾਲ ਸਿੰਘ, ਅਨੁਰਾਗ ਸਿੰਘ, ਸਰਪੰਚ ਸਤਨਾਮ ਸਿੰਘ, ਅਮਨਦੀਪ ਸਿੰਘ ਪੰਚ, ਜੁਵਰਾਜ ਸਿੰਘ ਪੰਚ, ਸਮੂਹ ਸਕੂਲ ਸਟਾਫ ਅਤੇ ਸਮੁੱਚੀ ਪੰਚਾਇਤ ਮੈਂਬਰ ਆਦਿ ਹਾਜ਼ਰ ਸਨ।