Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਵਿਧਾਇਕ ਰਾਜਾ ਤੇ ਏ ਡੀ ਸੀ ਦਲਜੀਤ ਕੌਰ ਨੇ ਨਗਰ ਕੌਂਸਲ ਗੜਦੀਵਾਲਾ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਵਿਧਾਇਕ ਰਾਜਾ ਤੇ ਏ ਡੀ ਸੀ ਦਲਜੀਤ ਕੌਰ ਨੇ ਨਗਰ ਕੌਂਸਲ ਗੜਦੀਵਾਲਾ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਗੜ੍ਹਦੀਵਾਲਾ (ਚੌਧਰੀ  / ਯੋਗੇਸ਼ ਗੁਪਤਾ ) 

24 ਮਾਰਚ :ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਨਗਰ ਕੌਂਸਲ ਗੜਦੀਵਾਲਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਏ ਡੀ ਸੀ ਹੁਸ਼ਿਆਰਪੁਰ ਦਲਜੀਤ ਕੌਰ ਨੇ ਜਨਤਕ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਅਤੇ ਬਹੁਤੀਆਂ ਸਮਸਿਆਵਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦਿਆਂ ਸਮਸਿਆਵਾਂ ਨੂੰ ਜਲਦ ਹਲ ਕਰਨ ਲਈ ਭਰੋਸਾ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰਾਂ ਲੋਕਾ ਦੀਆਂ ਸਮੱਸਿਆਵਾਂ ਨੂੰ ਹਲ ਕਰਵਾਉਣ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦਫਤਰਾਂ ਵਿਚ ਧੱਕੇ ਖਾਣੇ ਪੈਂਦੇ ਸੀ ਪਰ ਹੁਣ ਲੋਕਾਂ ਦੀ ਸਮੱਸਿਆਵਾਂ ਦਾ ਪਿੰਡ ਪਿੰਡ ਜਾ ਕੇ ਕੀਤਾ ਜਾ ਰਿਹਾ ਹੈ। ਇਸ ਮੌਕੇ ਏ ਡੀ ਸੀ ਦਲਜੀਤ ਕੌਰ ਵਲੋਂ ਸ਼ਹਿਰ ਨੂੰ ਸਾਫ ਸੁਥਰਾ ਰਖਣ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸੀ ਐਫ ਤ੍ਰਿਪਤਾ ਦੇਵੀ ਤੇ ਸਮੂਹ ਸਟਾਫ ਵੱਲੋਂ ਲਗਾਏ ਜੈਵਿਕ ਖਾਦ ਦੇ ਸਟਾਲ ਅਤੇ ਵੇਸਟ ਸਮਾਨ ਨਾਲ ਕੀਤੀ ਸਜਾਵਟ ਦੀ ਪ੍ਰਦਰਸ਼ਨੀ ਦਾ ਏ.ਡੀ.ਸੀ ਦਲਜੀਤ ਕੌਰ ਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਜਾਇਜ਼ਾ ਲਿਆ ਗਿਆ।ਇਸ ਮੌਕੇ ਈ.ਓ ਸਿਮਰਨਜੀਤ ਸਿੰਘ ਢੀਂਡਸਾ, ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ, ਐੱਮ.ਸੀ ਐਡਵੋਕੇਟ ਸੰਦੀਪ ਜੈਨ, ਐੱਮ.ਸੀ ਸੁਦੇਸ਼ ਕੁਮਾਰ ਟੋਨੀ, ਐੱਮ ਸੀ ਚੌਧਰੀ ਪਰਮਜੀਤ ਕੌਰ, ਐੱਮ.ਸੀ. ਰੇਸ਼ਮ ਸਿੰਘ, ਐਮ ਸੀ ਹਰਵਿੰਦਰ ਸੋਨੂੰ,ਐਮ ਸੀ ਸੁਨੀਤਾ ਦੇਵੀ, ਚੌਧਰੀ ਸੁਖਰਾਜ ਸਿੰਘ, ਬਲਾਕ ਪ੍ਰਧਾਨ ਟਾਂਡਾ ਕੇਸਵ ਸੈਣੀ, ਕੋ ਕੋਆਰਡੀਨੇਟਰ ਕੁਲਦੀਪ ਸਿੰਘ ਮਿੰਟੂ,ਹਰਭਜਨ ਸਿੰਘ ਢੱਟ,ਮਾਸਟਰ ਰਛਪਾਲ ਸਿੰਘ ਅਵਤਾਰ ਸਿੰਘ ਜੇ.ਈ, ਐੱਸ.ਐਚ.ਓ ਜਸਵੀਰ ਸਿੰਘ ਬਰਾੜ,  ਹੈੱਡ ਕਲਾਰਕ ਲਖਵੀਰ ਸਿੰਘ ਸਮੇਤ ਨਗਰ ਕੌਂਸਲ ਗੜਦੀਵਾਲਾ ਦੇ ਹੋਰ ਕਰਮਚਾਰੀ ਹਾਜਰ ਸਨ।