Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਧਾਇਕਾ ਸੰਤੋਸ਼ ਕਟਾਰੀਆ ਨੇ ਜਲਾਲਪੁਰ ਵਾਸੀਆਂ ਦਾ ਕੀਤਾ ਧੰਨਵਾਦ

ਵਿਧਾਇਕਾ ਸੰਤੋਸ਼ ਕਟਾਰੀਆ ਨੇ ਜਲਾਲਪੁਰ ਵਾਸੀਆਂ ਦਾ ਕੀਤਾ ਧੰਨਵਾਦ

ਵਿਧਾਇਕਾ ਸੰਤੋਸ਼ ਕਟਾਰੀਆ ਨੇ ਜਲਾਲਪੁਰ ਵਾਸੀਆਂ ਦਾ ਕੀਤਾ ਧੰਨਵਾਦ

ਬਲਾਚੌਰ, 16 ਮਈ (ਜਤਿੰਦਰ ਪਾਲ ਸਿੰਘ ਕਲੇਰ )– ਬਲਾਚੌਰ ਹਲਕੇ ਦੇ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਆਰੰਭੇ ਧੰਨਵਾਦੀ ਦੌਰੇ ਤਹਿਤ ਪਿੰਡ ਜਲਾਲਪੁਰ ਵਿਖੇ ਚੋਣਾਂ ‘ਚ ਵੱਧ ਚੜ੍ਹ ਕੇ ਸਾਥ ਦੇਣ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਬਾਬਾ ਸਰਬਣ ਦਾਸ ਦੇ ਤਪ ਅਸਥਾਨ ਡੇਰਾ ਜਲਾਲਪੁਰ ਵਿਖੇ ਨਤਮਸਤਕ ਹੋਏ | ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਪਿੰਡ ਜਲਾਲਪੁਰ ਦੇ ਕਮਿਊਨਿਟੀ ਸੈਂਟਰ ਲਈ 8 ਲੱਖ ਰੁਪਏ ਦੀ ਗਰਾਂਟ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਜਲਾਲਪੁਰ ਨੇ ਵਿਧਾਇਕਾ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ, ਗੁਰਚੈਨ ਰਾਮ ਸਰਕਲ ਪ੍ਰਧਾਨ ਸੜੋਆ, ਬਲਵੀਰ ਮੀਲੂ ਟੋਂਸਾ, ਪੰਡਿਤ ਨਰੇਸ਼ ਕੁਮਾਰ ਆਦਿ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਜੀ ਆਇਆ ਆਖਿਆ | ਇਸ ਮੌਕੇ ਸਰਪੰਚ ਜਸਪਾਲ ਸਿੰਘ, ਬਨਾਰਸੀ ਦਾਸ ਸੇਵਾ-ਮੁਕਤ ਡੀ.ਐੱਸ.ਪੀ., ਬਲਵਿੰਦਰ ਭਾਟੀਆ, ਬੀਬੀ ਬਿਮਲਾ ਦੇਵੀ, ਜਗਨ ਨਾਥ, ਰਾਮ ਲਾਲ, ਦੇਸ ਰਾਜ, ਸਿਕੰਦਰ ਭਾਟੀਆ, ਮੋਹਣ ਲਾਲ ਦੇਦੜ, ਰਾਜ ਕੁਮਾਰ, ਦੀਵਾਨ ਚੰਦ, ਸਦਾ ਰਾਮ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ |