Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਅਤੇ ਐਸ.ਐਸ.ਪੀ ਮੈਡਮ ਅਸ਼ਵਨੀ ਗੋਟਿਆਲ ਨੇ ਗਾਂਧੀ ਕੈਂਪ ਵਿਖੇ ਲੋਕਾਂ ਨਾਲ ਕੀਤੀ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਅਤੇ ਐਸ.ਐਸ.ਪੀ ਮੈਡਮ ਅਸ਼ਵਨੀ ਗੋਟਿਆਲ ਨੇ ਗਾਂਧੀ ਕੈਂਪ ਵਿਖੇ ਲੋਕਾਂ ਨਾਲ ਕੀਤੀ ਮੀਟਿੰਗ

ਬਟਾਲਾ, 15 ਦਸੰਬਰ ( ਅਵਿਨਾਸ਼ ਸ਼ਰਮਾ )

ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ

: ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਬਟਾਲਾ ਦੇ ਐਸ.ਐਸ.ਪੀ ਮੈਡਮ ਅਸ਼ਵਨੀ ਗੋਟਿਆਲ ਵਲੋਂ ਗਾਂਧੀ ਕੈਂਪ ਵਿਖੇ ਨਸ਼ਾ ਤਸਕਰਾਂ ਨੂੰ ਨਕੇਲ ਪਾਉਣ ਲਈ ਅਹਿਮ ਮੀਟਿੰਗ ਕਰਕੇ ਲੋਕਾਂ ਦੇ ਵਿਚਾਰ ਲਏ ਗਏ। ਇਸ ਮੌਕੇ ਡੀਐਸ.ਪੀ ਲਲਿਤ ਕੁਮਾਰ, ਵਾਰਡ ਇੰਚਾਰਜਾਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਸੂਬੇ ਵਿੱਚੋਂ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਲਈ ਕਿਹਾ ਗਿਆ ਹੈ। ਉਨਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਦੁਸ਼ਮਣ ਤਾਕਤਾਂ ਨੂੰ ਨੱਥ ਪਾ ਕੇ ਸੂਬੇ ਦੀ ਅਮਨ-ਸਾਂਤੀ ਨੂੰ ਕਾਇਮ ਰੱਖਣਾ ਸਮੇਂ ਦੀ ਲੋੜ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਨਸ਼ਾ ਇੱਕ ਵੱਡੀ ਸਮਾਜਿਕ ਬੁਰਾਈ ਹੈ ਅਤੇ ਇਸ ਨੂੰ ਸਮਾਜ ਵਿੱਚੋਂ ਖਤਮ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨਾਂ ਦੁਹਰਾਇਆ ਕਿ ਨਸ਼ਾ ਤਸਕਰਾਂ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਗੱਲ ਕਰਦਿਆਂ ਐਸ.ਐਸ.ਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਨੀਤੀ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਸਮੇਂ ਸਮੇਂ ’ਤੇ ਸਪੈਸ਼ਲ ਸਰਚ ਅਭਿਆਨ ਚਲਾ ਕੇ ਵੱਖ-ਵੱਖ ਸਥਾਨਾ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਐਸ.ਐਸਪੀ ਬਟਾਲਾ ਨੇ ਕਿਹਾ ਕਿ ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਮਾੜੇ ਅਨਸਰਾਂ ਖਿਲਾਫ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਪੁਲਿਸ ਨਾਕਿਆਂ ਦੇ ਨਾਲ ਨਾਲ ਜ਼ਿਲ੍ਹੇ ਦੇ ਅੰਦਰ ਹਰ ਸੰਵੇਦਨਸ਼ੀਲ ਸਥਾਨ ਅਤੇ ਸ਼ੱਕੀ ਵਿਅਕਤੀਆਂ ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਖਿਲਾਫ ਪੁਲਿਸ ਨੂੰ ਨਿਰਭੈਅ ਹੋ ਕੇ ਜਾਣਕਾਰੀ ਦੇਣ। ਸੂਚਨਾ ਦੇਣ ਵਾਲੇ ਦੇ ਪਹਿਚਾਣ ਗੁਪਤਾ ਰੱਖੀ ਜਾਵੇਗੀ।

————————–