Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਵਲੋਂ ਜਲ ਮਹਿਲ (ਬਾਂਰਾਦਰੀ) ਸਮਾਰਕ ਬਟਾਲਾ ਦੇ ਨਵੀਨੀਕਰਨ ਤੇ ਸੁੰਦਰੀਕਰਨ ਦੇ ਚੱਲ ਰਹੇ ਕੰਮਾਂ ਦਾ ਲਿਆ ਗਿਆ ਜਾਇਜ਼ਾ

ਵਿਧਾਇਕ ਸ਼ੈਰੀ ਕਲਸੀ ਵਲੋਂ ਜਲ ਮਹਿਲ (ਬਾਂਰਾਦਰੀ) ਸਮਾਰਕ ਬਟਾਲਾ ਦੇ ਨਵੀਨੀਕਰਨ ਤੇ ਸੁੰਦਰੀਕਰਨ ਦੇ ਚੱਲ ਰਹੇ ਕੰਮਾਂ ਦਾ ਲਿਆ ਗਿਆ ਜਾਇਜ਼ਾ

ਬਟਾਲਾ, 11 ਜਨਵਰੀ ( ਅਵਿਨਾਸ਼ ਸ਼ਰਮਾ )

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਇਤਿਹਾਸਕ ਸਥਾਨਾਂ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਪੈ ਰਿਹਾ ਹੈ ਬੂਰ

: ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਇਤਿਹਾਸਕ ਸਥਾਨਾਂ ਨੂੰ ਬਰਕਰਾਰ ਰੱਖਣ, ਸਾਂਭ ਸੰਭਾਲ ਕਰਨ ਅਤੇ ਸੁੰਦਰੀਕਰਨ ਲਈ ਨਿਰੰਤਰ ਯਤਨ ਜਾਰੀ ਹਨ ਅਤੇ ਯਤਨਾਂ ਨੂੰ ਬੂਰ ਵੀ ਪੈ ਰਿਹਾ ਹੈ। ਉਨਾਂ ਵਲੋਂ ਜਲ ਮਹਿਲ (ਬਾਂਰਾਦਰੀ) ਸਮਾਰਕ ਬਟਾਲਾ ਦੇ ਨਵੀਨੀਕਰਨ ਤੇ ਸੁੰਦਰੀਕਰਨ ਕਰਨ ਲਈ ਕੀਤੇ ਯਤਨਾਂ ਤਹਿਤ, ਜਲ ਮਹਿਲ ਵਿਖੇ ਕੰਮ ਚੱਲ ਰਿਹਾ ਹੈ, ਜਿਸਦਾ ਉਨਾਂ ਵਲੋਂ ਜਾਇਜ਼ਾ ਲਿਆ ਗਿਆ।

ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਪੂਰੇ ਪੰਜਾਬ ਵਿਚੋਂ ਜਲ ਮਹਿਲ (ਬਾਂਰਾਦਰੀ) ਸਮਾਰਕ ਬਟਾਲਾ ਦੀ ਚੋਣ ਕੀਤੀ ਗਈ ਹੈ ਅਤੇ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ ਇਸਦਾ ਨਵੀਨੀਕਰਨ ਕਰਕੇ ਇਸ ਵਿੱਚ ਪਾਣੀ ਭਰਕੇ ਇਸਨੂੰ ‘ਤਾਲਾਬ’ ਦੀ ਪੁਰਾਤਨ ਦਿੱਖ ਦਿੱਤੀ ਜਾਵੇਗੀ। ਜਲ ਮਹਿਲ ਵਿਖੇ ਸਾਫ ਸਫਾਈ ਦਾ ਕੰਮ ਹੋ ਗਿਆ ਤੇ ਨਵੇਂ ਐਂਟਰੀ ਦਰਵਾਜ਼ੇ ਆਦਿ ਦੇ ਕੰਮ ਚੱਲ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜਲ ਮਹਿਲ ਦੇ ਨਵੀਨੀਕਰਨ ਨੂੰ ਲੈ ਕੇ ਉਨਾਂ ਵਲੋਂ ਲਗਾਤਾਰ ਸਬੰਧਤ ਵਿਭਾਗਾਂ ਅਤੇ ਮਨਿਸਟਰੀ ਆਫ ਕਲਚਰ ਨਾਲ ਰਾਬਤਾ ਰੱਖਿਆ ਗਿਆ ਹੈ। ਉਨਾਂ ਦੱਸਿਆ ਕਿ 6 ਜੂਨ 2023 ਨੂੰ ਹਵਾਲਾ ਨੰਬਰ 378 ਰਾਹੀਂ ਸ੍ਰੀ ਅਰਜੁਨ ਰਾਮ ਮੈਗਵਾਲ, ਮਨਿਸਟਰੀ ਆਫ ਕਲਚਰ ਅਤੇ ਸੰਸਦੀ ਮਾਮਲੇ ਮੰਤਰੀ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਇਸ ਮਹਾਨ ਵਿਰਾਸਤ ਦੇ ਨਵੀਨੀਕਰਨ ਤੇ ਸੁੰਦਰੀਕਰਨ ਲਈ ਜਲਦ ਕੰਮ ਸ਼ੁਰੂ ਕੀਤੇ ਜਾਣ । ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਪੱਤਰ ਦੇ ਜਵਾਬ ਵਿੱਚ, ਭਾਰਤ ਸਰਕਾਰ ਦੇ ਪੁਰਾਤੱਤਵ ਸਰਵੇ ਆਫ ਇੰਡੀਆ, ਚੰਡੀਗੜ੍ਹ ਸਰਕਲ, ਚੰਡੀਗੜ੍ਹ ਵਲੋਂ 5.7.2023 ਨੂੰ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਸਾਰੀਆਂ ਫਾਰਮੇਲੀਟੇਜ਼ ਪੂਰੀਆਂ ਹੋਣ ਉਪਰੰਤ ਵਿਕਾਸ ਤੇ ਸੁੰਦਰੀਕਰਨ ਕੇ ਕੰਮ ਬਹੁਤ ਛੇਤੀ ਸ਼ੁਰੂ ਕੀਤੇ ਜਾਣਗੇ ਅਤੇ ਹੁਣ ਕੰਮ ਚੱਲ ਰਿਹਾ ਹੈ। ਇਸ ਸਬੰਧੀ ਵਿਧਾਇਕ ਸ਼ੈਰੀ ਕਲਸੀ ਵਲੋਂ ਪਹਿਲਾ ਪੱਤਰ 12 ਮਾਰਚ 2023 ਨੂੰ ਅਤੇ ਦੂਜਾ ਪੱਤਰ 30 ਮਾਰਚ 2023 ਨੂੰ ਸ੍ਰੀ ਗੰਗਾਪੁਰਮ ਕਿਸ਼ਨ ਰੈਡੀ, ਸੱਭਿਆਚਾਰਕ ਤੇ ਸੈਰ ਸਪਾਟਾ ਮੰਤਰੀ ਭਾਰਤ ਸਰਕਾਰ, ਸ੍ਰੀ ਅਰਜੁਨ ਰਾਮ ਮੈਗਵਾਲ, ਮਨਿਸਟਰੀ ਆਫ ਕਲਚਰ ਅਤੇ ਸੰਸਦੀ ਮਾਮਲੇ ਮੰਤਰੀ ਭਾਰਤ ਸਰਕਾਰ ਅਤੇ ਸ੍ਰੀਮਕੀ ਮਿਨਾਕਸ਼ੀ ਲੇਖੀ, ਮਨਿਸਟਰੀ ਆਫ ਕਲਚਰ ਅਤੇ ਵਿਦੇਸ਼ੀ ਮਾਮਲੇ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਬਟਾਲਾ ਵਿਖੇ ਬਣੇ ਇਤਿਹਾਸਕ ਸਥਾਨਾਂ ਦੀ ਸੁੰਦਰਤਾ ਤੇ ਬਰਕਰਾਰ ਆਦਿ ਰੱਖਣ ਲਈ ਬੇਨਤੀ ਕੀਤੀ ਗਈ ਸੀ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨਾਂ ਨੂੰ ਖੁਸ਼ੀ ਹੈ ਕਿ ਉਨਾਂ ਵਲੋਂ ਲਿਖੇ ਪੱਤਰਾਂ ਤੇ ਵਿਚਾਰ ਕਰਦਿਆਂ ਪੁਰਾਤੱਤਵ ਵਿਭਾਗ ਦੀ ਚੰਡੀਗੜ੍ਹ ਤੋਂ ਆਈ ਟੀਮ ਦੇ ਅਧਿਕਾਰੀਆਂ ਵਲੋਂ ਜਲ ਮਹਿਲ ਦੀ ਪੁਨਰ ਸੁਰਜੀਤੀ ਤੇ ਸੁੰਦਰੀਕਰਨ ਦੇ ਸਬੰਧ ਵਿੱਚ ਦੌਰਾ ਕੀਤਾ ਗਿਆ ਸੀ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਨੋਜਵਾਨ ਅਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਬਟਾਲਾ ਸ਼ਹਿਰ, ਆਪਣੇ ਅੰਦਰ ਅਮੀਰ ਵਿਰਾਸਤ ਸਮੋਈ ਬੈਠਾ ਹੈ ਅਤੇ ਉਨਾਂ ਦੀ ਹਮੇਸ਼ਾ ਪਹਿਲ ਰਹੀ ਹੈ ਕਿ ਇਸ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ ਇਸਦਾ ਸੁੰਦਰੀਕਰਨੀ ਵੀ ਕੀਤਾ ਜਾਵੇ ਅਤੇ ਇਨਾਂ ਦੀ ਪੁਰਾਤਨ ਦਿੱਖ ਵੀ ਬਹਾਲ ਰਹੇ। ਉਨਾਂ ਦੁਹਰਾਇਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਤੇ ਸੁੰਦਰੀਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇ। ਉਨਾਂ ਅੱਗੇ ਦੱਸਿਆ ਕਿ ਉਨਾਂ ਵਲੋਂ ਬਟਾਲਾ ਸ਼ਹਿਰ ਅਤੇ ਨੇੜਲੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਸਬੰਧੀ ਬਹੁਤ ਸ਼ਾਨਦਾਰ ‘ਕਾਫੀ ਟੇਬਲ ਬੁੱਕ’ ਵੀ ਤਿਆਰ ਕਰਵਾਈ ਜਾ ਰਹੀ ਹੈ, ਜੋ ਅਗਲੇ ਮਹਿਨੇ ਬਣ ਕੇ ਤਿਆਰ ਹੋ ਜਾਵੇਗੀ।

error: copy content is like crime its probhihated